November 14, 2026, 6:55 am
----------- Advertisement -----------
HomeNewsBreaking Newsਪੰਜਾਬ ਵਿੱਚ ਆਦਰਸ਼ ਚੋਣ ਜਾਬਤਾ ਲੱਗਣ ਤੋਂ ਬਾਅਦ 479.12 ਕਰੋੜ ਕੀਮਤ ਦੀਆਂ...

ਪੰਜਾਬ ਵਿੱਚ ਆਦਰਸ਼ ਚੋਣ ਜਾਬਤਾ ਲੱਗਣ ਤੋਂ ਬਾਅਦ 479.12 ਕਰੋੜ ਕੀਮਤ ਦੀਆਂ ਵਸਤਾਂ ਜ਼ਬਤ

Published on

----------- Advertisement -----------

ਚੰਡੀਗੜ੍ਹ, 17 ਫਰਵਰੀ 2022 – ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ, ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ ਚੋਣ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ 16 ਫਰਵਰੀ, 2022 ਤੱਕ 479.12 ਕਰੋੜ ਰੁਪਏ ਦੀ ਕੀਮਤ ਦਾ ਸਾਮਾਨ ਜ਼ਬਤ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ: ਐਸ ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਪੰਜਾਬ ਆਬਕਾਰੀ ਵਿਭਾਗ ਦੀਆਂ ਨਿਗਰਾਨ ਟੀਮਾਂ ਨੇ 32.40 ਕਰੋੜ ਰੁਪਏ ਦੀ 53.37 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ, ਇਨਫੋਰਸਮੈਂਟ ਵਿੰਗਾਂ ਨੇ 352.16 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ ਅਤੇ 31.16 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਹੈ।

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ 1546 ਕਮਜ਼ੋਰ ਖੇਤਰਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ 4294 ਵਿਅਕਤੀਆਂ ਦੀ ਸ਼ਨਾਖਤ ਗੜਬੜੀ ਕਰਨ ਵਾਲੇ ਸੰਭਾਵੀ ਸਰੋਤਾਂ ਵਜੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਅਕਤੀਆਂ ਵਿੱਚੋਂ 3792 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ 2553 ਵਿਅਕਤੀਆਂ ਨੂੰ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਵਾਲੀਆਂ ਧਾਰਾਵਾਂ ਤਹਿਤ ਗ੍ਰਿਫਤਾਰ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸਾਰੇ 3173 ਕੇਸਾਂ ਵਿੱਚ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ 29232 ਨਾਕੇ ਲਗਾਏ ਗਏ ਹਨ।

ਡਾ: ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ `ਤੇ ਅਮਲ ਕਰਦਿਆਂ ਰਾਜ ਵਿੱਚ ਹੁਣ ਤੱਕ ਕੁੱਲ 3,91,320 ਲਾਇਸੈਂਸੀ ਹਥਿਆਰਾਂ ਵਿੱਚੋਂ 3,80,856 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ। ਜਦੋਂ ਕਿ ਸੂਬੇ ਵਿੱਚ 133 ਬਿਨਾਂ ਲਾਇਸੈਂਸ ਦੇ ਹਥਿਆਰ ਜ਼ਬਤ ਕੀਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...