November 14, 2026, 6:41 am
----------- Advertisement -----------
HomeNewsBreaking Newsਇਸ ਵਾਰ ਝਾੜੂ ਚਲਾ ਕੇ ਪੰਜਾਬ ਦੀ ਰਾਜਨੀਤਿਕ ਗੰਦਗੀ ਨੂੰ ਕਰਨਾ ਹੈ...

ਇਸ ਵਾਰ ਝਾੜੂ ਚਲਾ ਕੇ ਪੰਜਾਬ ਦੀ ਰਾਜਨੀਤਿਕ ਗੰਦਗੀ ਨੂੰ ਕਰਨਾ ਹੈ ਸਾਫ਼: ਰਾਘਵ ਚੱਢਾ

Published on

----------- Advertisement -----------
  • ਰਾਘਵ ਚੱਢਾ ਨੇ ਫ਼ਿਰੋਜ਼ਪੁਰ ਦਿਹਾਤੀ ਵਿੱਚ ‘ਆਪ’ ਉਮੀਦਵਾਰ ਲਈ ਕੀਤਾ ਪ੍ਰਚਾਰ

ਫ਼ਿਰੋਜ਼ਪੁਰ/ਚੰਡੀਗੜ੍ਹ, 17 ਫਰਵਰੀ 2022 – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਹਿ ਪ੍ਰਭਾਰੀ ਰਾਘਵ ਚੱਢਾ ਨੇ ਹਲਕਾ ਫਿਰੋਜ਼ਪੁਰ ਦਿਹਾਤੀ ਵਿੱਚ ਪਾਰਟੀ ਦੇ ਉਮੀਦਵਾਰ ਰਜਨੀਸ਼ ਦਹੀਆ ਦੇ ਹੱਕ ਵਿੱਚ ਪ੍ਰਚਾਰ ਕੀਤਾ। ਚੱਢਾ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿੱਤਾ ਕੇ ਪੰਜਾਬ ਵਿੱਚ ‘ਆਪ’ ਦੀ ਇਮਾਨਦਾਰ ਅਤੇ ਸਥਾਈ ਸਰਕਾਰ ਬਣਾਉਣ ਦੀ ਅਪੀਲ ਕੀਤੀ।

ਰਾਘਵ ਚੱਢਾ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਵੱਖ- ਵੱਖ ਇਲਾਕਿਆਂ ਵਿੱਚ ਆਪ ਉਮੀਦਵਾਰ ਦੇ ਪੱਖ ਵਿੱਚ ਪ੍ਰਚਾਰ ਕਰਦਿਆਂ ਕਿਹਾ ਕਿ ਇਸ ਵਾਰ ਝਾੜੂ ਚਲਾ ਕੇ ਪੰਜਾਬ ਦੀ ਰਾਜਨੀਤਿਕ ਗੰਦਗੀ ਸਾਫ਼ ਕਰਨੀ ਹੈ। ਅੱਜ ਪੰਜਾਬ ਦੇ ਲੋਕਾਂ ਕੋਲ ਦੋ ਵਿਕਲਪ ਹਨ। ਇਕ ਪਾਸੇ ਰੇਤ ਮਾਫੀਆ, ਕੇਬਲ ਮਾਫੀਆ, ਚਿੱਟਾ ਮਾਫੀਆ, ਟਰਾਂਸਪੋਰਟ ਮਾਫੀਆ ਹੈ, ਜਦੋਂ ਕਿ ਦੂਜੇ ਪਾਸੇ ਕੱਟੜ ਇਮਾਨਦਾਰ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਜੋੜੀ ਹੈ। ਚੱਢਾ ਨੇ ਕਿਹਾ ਕਿ ਪੰਜਾਬ ਦੇ ਉਜਵਲ ਭਵਿੱਖ ਲਈ ਇਸ ਵਾਰ ਝਾੜੂ ਦਾ ਬਟਨ ਦੱਬ ਕੇ ਆਮ ਆਦਮੀ ਪਾਰਟੀ ਦੀ ਇਮਾਨਦਾਰ ਸਰਕਾਰ ਬਣਾਉਣੀ ਹੈ। ਬਾਦਲਾਂ ਅਤੇ ਕਾਂਗਰਸ ਦੇ ਆਗੂਆਂ ਦੀਆਂ ਜ਼ਮਾਨਤਾਂ ਜ਼ਬਤ ਕਰਾਉਣੀਆਂ ਹਨ।

ਫਿਰੋਜ਼ਪੁਰ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਚੱਢਾ ਨੇ ਕਿਹਾ, ”ਤੁਹਾਡਾ ਜੋਸ਼ ਅਤੇ ਪਿਆਰ ਦੇਖ ਕੇ ਮੈਂ ਦਾਅਵੇ ਨਾਲ ਕਹਿ ਸਕਦਾ ਹਾਂ ਕਿ ਫਿਰੋਜ਼ਪੁਰ ਦਿਹਾਤੀ ਤੋਂ ਆਮ ਆਦਮੀ ਪਾਰਟੀ ਭਾਰੀ ਗਿਣਤੀ ਵੋਟਾਂ ਨਾਲ ਜਿੱਤੇਗੀ ਅਤੇ ਪੰਜਾਬ ਵਿੱਚ ਆਪ ਦੀ ਸਰਕਾਰ ਬਣੇਗੀ।” ਉਨਾਂ ਪੰਜਾਬ ਵਿੱਚ ਚੰਗੇ ਹਸਪਤਾਲ ਅਤੇ ਸਕੂਲ ਬਣਾਉਣ ਲਈ, ਨੌਜਵਾਨਾਂ ਦੇ ਉਜਵਲ ਭਵਿੱਖ ਲਈ, ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਬਣਾੳਣ ਲਈ 20 ਫਰਵਰੀ ਨੂੰ ‘ਝਾੜੂ’ ਦਾ ਬਟਨ ਦੱਬ ਕੇ ਆਪ ਉਮੀਦਵਾਰ ਨੂੰ ਜਿਤਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...