June 25, 2026, 9:53 am
----------- Advertisement -----------
HomeNewsBreaking Newsਪਰਚਾ ਰਾਜ ਖਤਮ ਕਰਾਂਗੇ, ਸਾਰੇ ਝੂਠੇ ਪਰਚੇ ਰੱਦ ਕਰਾਂਗੇ : ਮਨੀਸ ਸਿਸੋਦੀਆ

ਪਰਚਾ ਰਾਜ ਖਤਮ ਕਰਾਂਗੇ, ਸਾਰੇ ਝੂਠੇ ਪਰਚੇ ਰੱਦ ਕਰਾਂਗੇ : ਮਨੀਸ ਸਿਸੋਦੀਆ

Published on

----------- Advertisement -----------

ਸਾਹਨੇਵਾਲ (ਲੁਧਿਆਣਾ)/ਚੰਡੀਗੜ੍ਹ, 14 ਫਰਵਰੀ 2022 – ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ ਸਿਸੋਦੀਆ ਨੇ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਮੁੰਡੀਆਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਸਿਸੋਦੀਆ ਨੇ ਲੋਕਾਂ ਨੂੰ ਪਾਰਟੀ ਦੇ ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ।

ਸੋਮਵਾਰ ਨੂੰ ਮਨੀਸ ਸਿਸੋਦੀਆ ਨੇ ਸਾਹਨੇਵਾਲ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਚੋਣ ਪ੍ਰਚਾਰ ਕੀਤਾ। ਲੋਕਾਂ ਨੂੰ ਸੰਬੋਧਨ ਕਰਦਿਆਂ ਸਿਸੋਦੀਆ ਨੇ ਕਿਹਾ ਕਿ ਤੁਸੀਂ ਅਕਾਲੀ ਦਲ ਅਤੇ ਕਾਂਗਰਸ ਨੂੰ ਮੌਕੇ ਦਿੱਤੇ। ਅਕਾਲੀ ਦਲ ਨੇ 26 ਸਾਲ ਅਤੇ ਕਾਂਗਰਸ ਨੇ 24 ਸਾਲ ਪੰਜਾਬ ‘ਤੇ ਰਾਜ ਕੀਤਾ। ਦੋਵਾਂ ਨੇ ਸੂਬੇ ਦੇ ਕੁਦਰਤੀ ਸੋਮੇ ਵੇਚ ਦਿੱਤੇ ਅਤੇ ਸਰਕਾਰੀ ਖਜਾਨਾ ਖਾਲੀ ਕਰ ਦਿੱਤਾ। ਇਸ ਬਾਰ ਇੱਕ ਮੌਕਾ ‘ਆਪ’ ਨੂੰ ਦਿਓ। ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਵਿਚ ਪਰਚਾ ਰਾਜ ਖਤਮ ਕਰੇਗੀ ਅਤੇ ਸਾਰੇ ਝੂਠੇ ਪਰਚਿਆਂ ਨੂੰ ਰੱਦ ਕਰੇਗੀ। ਦਿੱਲੀ ਦੇ ਲੋਕਾਂ ਨੇ ਸਾਨੂੰ ਮੌਕਾ ਦਿੱਤਾ ਹੈ।

ਅਸੀਂ ਦਿੱਲੀ ਦੇ ਸਰਕਾਰੀ ਸਕੂਲਾਂ ਨੂੰ ਸੁਧਾਰਿਆ, ਬਿਜਲੀ ਦੇ ਬਿੱਲ ਜੀਰੋ ਕੀਤੇ, ਨੌਜਵਾਨਾਂ ਨੂੰ ਰੁਜਗਾਰ ਦਿੱਤਾ। ਹੁਣ ਪੰਜਾਬ ਦੀ ਵਾਰੀ ਹੈ। ਇੱਕ ਮੌਕਾ ‘ਆਪ’ ਦੀ ਇਮਾਨਦਾਰ ਰਾਜਨੀਤੀ ਨੂੰ ਦਿਓ। ਅਸੀਂ ਪੰਜਾਬ ਵਿੱਚ ਚੰਗੇ ਸਕੂਲ, ਹਸਪਤਾਲ ਬਣਾਵਾਂਗੇ ਅਤੇ ਨੌਜਵਾਨਾਂ ਨੂੰ ਰੁਜਗਾਰ ਦੇ ਮੌਕੇ ਦੇਵਾਂਗੇ। ਅਸੀਂ ਕੰਮ ਕਰਕੇ ਦਿਖਾਵਾਂਗੇ ਕਿ ਵਿਕਾਸ ਕਿਵੇਂ ਕੀਤਾ ਜਾਂਦਾ ਹੈ।

ਸਿਸੋਦੀਆ ਨੇ ਵਿਰੋਧੀ ਪਾਰਟੀਆਂ ‘ਤੇ ਵੀ ਤਿੱਖਾ ਨਿਸਾਨਾ ਸਾਧਿਆ। ਉਨਾਂ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸੀ ਨੇਤਾ ਘਰ-ਘਰ ਜਾਕੇ ਪੈਸੇ ਵੰਡ ਕੇ ਲੋਕਾਂ ਦੀਆਂ ਵੋਟਾਂ ਖਰੀਦਣ ਦੀ ਕੋਸਸਿ ਕਰ ਰਹੇ ਹਨ। ਕਿਸੇ ਵੀ ਪਾਰਟੀ ਦਾ ਲੀਡਰ ਪੈਸੇ ਦੇਵੇ ਤਾਂ ਲੈ ਲਵੋ, ਪਰ ਵੋਟ ਝਾੜੂ ਨੂੰ ਹੀ ਪਾਉਣਾ, ਕਿਉਂਕਿ ਪੰਜਾਬ ਦੇ ਸਕੂਲਾਂ ਦੀ ਹਾਲਤ ਸਿਰਫ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਹੀ ਸੁਧਾਰ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...

BJP ਲੀਡਰ ਮਨੋਰੰਜਨ ਕਾਲੀਆ ਬੇਹੋਸ਼ ਹੋ ਕੇ ਡਿੱਗੇ, ਜਲੰਧਰ ‘ਚ ਪ੍ਰੋਗਰਾਮ ਦੌਰਾਨ ਅਚਾਨਕ ਵਿਗੜੀ ਤਬੀਅਤ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਸਿਹਤ ਅਚਾਨਕ ਵਿਗੜ...

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...