November 12, 2026, 3:39 am
----------- Advertisement -----------
HomeNewsLatest Newsਪੰਜਾਬ ਵਿਧਾਨ ਸਭਾ ਭਰਤੀ ਘੁਟਾਲਾ: ਕਾਂਗਰਸ ਆਗੂਆਂ ਦੇ ਕਰੀਬੀਆਂ ਦੀ ਹੋਈ ਸੀ...

ਪੰਜਾਬ ਵਿਧਾਨ ਸਭਾ ਭਰਤੀ ਘੁਟਾਲਾ: ਕਾਂਗਰਸ ਆਗੂਆਂ ਦੇ ਕਰੀਬੀਆਂ ਦੀ ਹੋਈ ਸੀ ਭਰਤੀ, ਹੁਣ ਸਪੀਕਰ ਕਰਵਾਉਣਗੇ ਜਾਂਚ

Published on

----------- Advertisement -----------

ਪੰਜਾਬ ਵਿਧਾਨ ਸਭਾ ‘ਚ ਭਰਤੀ ਘੁਟਾਲੇ ਦੀ ਜਾਂਚ ਹੋਵੇਗੀ। ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਇਸ ਦੀ ਜਾਂਚ ਕਰਵਾਉਣਗੇ। ਇਸ ਦੇ ਲਈ ਹੁਣ ਮਾਨ ਸਰਕਾਰ ‘ਚ ਮੰਤਰੀ ਬਣੇ ਹਰਜੋਤ ਬੈਂਸ ਦੀ ਸ਼ਿਕਾਇਤ ਨੂੰ ਆਧਾਰ ਬਣਾਇਆ ਜਾਵੇਗਾ। ਬੈਂਸ ਨੇ ਦਸਤਾਵੇਜ਼ਾਂ ਦੀ ਮਦਦ ਨਾਲ ਇਸ ਦਾ ਪਰਦਾਫਾਸ਼ ਕੀਤਾ ਸੀ। ਜਿਸ ਵਿੱਚ ਦੱਸਿਆ ਗਿਆ ਕਿ ਵਿਧਾਨ ਸਭਾ ਵਿੱਚ ਸਾਬਕਾ ਸਪੀਕਰ ਰਾਣਾ ਕੇਪੀ ਸਮੇਤ ਕਾਂਗਰਸੀਆਂ ਦੇ ਕਰੀਬੀ ਅਤੇ ਰਿਸ਼ਤੇਦਾਰ ਭਰਤੀ ਕੀਤੇ ਗਏ ਹਨ। ਹੁਣ ਸਪੀਕਰ ਵੱਲੋਂ ਪਿਛਲੇ 5 ਸਾਲਾਂ ਵਿੱਚ ਕੀਤੀ ਗਈ ਭਰਤੀ ਦੀ ਉੱਚ ਪੱਧਰੀ ਜਾਂਚ ਕਰਵਾਈ ਜਾ ਰਹੀ ਹੈ।

ਹਰਜੋਤ ਬੈਂਸ ਨੇ ਕਿਹਾ ਸੀ ਕਿ ਵਿਧਾਨ ਸਭਾ ਵਿੱਚ ਜਿਨ੍ਹਾਂ ਮੁਲਾਜ਼ਮਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ, ਉਨ੍ਹਾਂ ਵਿੱਚੋਂ ਸਿਧਾਰਥ ਠਾਕੁਰ ਸਪੀਕਰ ਦੇ ਦੋਸਤ ਦਾ ਪੁੱਤਰ ਹੈ। ਮਨਜਿੰਦਰ ਵਿਧਾਇਕ ਸੁਰਜੀਤ ਧੀਮਾਨ ਦਾ ਭਤੀਜਾ ਹੈ। ਗੌਰਵ ਠਾਕੁਰ ਸਪੀਕਰ ਦੇ ਰਿਸ਼ਤੇਦਾਰ ਦਾ ਪੁੱਤਰ ਹੈ। ਪ੍ਰਵੀਨ ਕੁਮਾਰ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਸਿੰਘ ਦਾ ਭਤੀਜਾ ਹੈ। ਰੋਪੜ ਦੇ ਰਹਿਣ ਵਾਲੇ ਗੌਰਵ ਰਾਣਾ ਅਤੇ ਸੌਰਵ ਰਾਣਾ ਯਾਨੀ ਇੱਕੋ ਘਰ ਦੇ 2 ਭਰਾਵਾਂ ਨੂੰ ਨੌਕਰੀ ਦਿੱਤੀ ਗਈ।

ਮਾਰਕੀਟ ਕਮੇਟੀ ਆਨੰਦਪੁਰ ਸਾਹਿਬ ਦੇ ਚੇਅਰਮੈਨ ਹਰਬੰਸ ਲਾਲ ਦੇ ਪੁੱਤਰ ਰਾਕੇਸ਼ ਕੁਮਾਰ ਨੂੰ ਵੀ ਨੌਕਰੀ ਦਿੱਤੀ ਗਈ। ਜੋ ਕੰਮ ਡੀਸੀ ਦਫਤਰ ਰੋਪੜ ਵਿੱਚ ਹੁੰਦਾ ਹੈ। ਬਠਿੰਡਾ ਦਾ ਅਜੈ ਕੁਮਾਰ ਮਨਪ੍ਰੀਤ ਬਾਦਲ ਦੇ ਕਰੀਬੀ ਦਾ ਪੁੱਤਰ ਹੈ ਅਤੇ ਉਸ ਨਾਲ ਕੰਮ ਕਰਦਾ ਹੈ। ਅਵਤਾਰ ਸਿੰਘ ਸਾਬਕਾ ਕਾਂਗਰਸੀ ਸੰਸਦ ਮੈਂਬਰ ਪਵਨ ਬਾਂਸਲ ਦੇ ਡਰਾਈਵਰ ਦਾ ਪੁੱਤਰ ਹੈ। ਕੁਲਦੀਪ ਮਾਨ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਸਟਾਫ਼ ਮੈਂਬਰ ਦਾ ਪੁੱਤਰ ਹੈ। ਪ੍ਰਮੋਦ ਕੁਮਾਰ ਪੀਆਰਟੀਸੀ ਡਾਇਰੈਕਟਰ ਦਾ ਪੁੱਤਰ ਹੈ। ਅੰਜੂ ਬਾਲਾ ਸਪੀਕਰ ਦੇ ਸਕੱਤਰ ਦੀ ਭਰਜਾਈ ਹੈ।

ਹਰਜੋਤ ਬੈਂਸ ਨੇ ਦਾਅਵਾ ਕੀਤਾ ਕਿ ਹਰਿਆਣਾ ਦੇ ਕੈਥਲ ਦੇ ਰਹਿਣ ਵਾਲੇ ਜਸਬੀਰ ਸਿੰਘ ਨੂੰ ਪੰਜਾਬ ਵਿਧਾਨ ਸਭਾ ਵਿੱਚ ਕਲਰਕ ਦੀ ਨੌਕਰੀ ਦਿੱਤੀ ਗਈ ਸੀ। ਇਸ ਦੀ ਸਿਫ਼ਾਰਿਸ਼ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੀਤੀ ਸੀ। ਇਸੇ ਤਰ੍ਹਾਂ ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਦੇ ਰਹਿਣ ਵਾਲੇ ਵਿਕਰਮ ਸਿੰਘ ਨੂੰ ਲਾਅ ਅਫਸਰ ਬਣਾਇਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...