November 10, 2026, 7:28 am
----------- Advertisement -----------
HomeNewsBreaking Newsਪੰਜਾਬ ਬੰਦ ਅੱਜ, ਸੜਕਾਂ ‘ਤੇ ਲੱਗਾ ਜਾਮ, ਨਹੀਂ ਚੱਲ ਰਹੀਆਂ ਬੱਸਾਂ, ਜਾਣੋਂ...

ਪੰਜਾਬ ਬੰਦ ਅੱਜ, ਸੜਕਾਂ ‘ਤੇ ਲੱਗਾ ਜਾਮ, ਨਹੀਂ ਚੱਲ ਰਹੀਆਂ ਬੱਸਾਂ, ਜਾਣੋਂ ਕੀ ਕੀ ਰਹੇਗਾ ਬੰਦ

Published on

----------- Advertisement -----------

ਕਿਸਾਨ ਅੰਦੋਲਨ ਦੇ ਸਮਰਥਨ ਵਿਚ ਅੱਜ ਪੰਜਾਬ ਬੰਦ ਹੈ। ਫਸਲਾਂ ਦੀ ਐੱਮਐੱਸਪੀ ਗਾਰੰਟੀ ਸਣੇ ਹੋਰ ਮੰਗਾਂ ਨੂੰ ਲੈ ਕੇ ਕਿਸਾਨ ਅੰਦੋਲਨ ਕਰ ਰਹੇ ਹਨ। ਅੱਜ ਕਿਸਾਨਾਂ ਵੱਲੋਂ ਸਵੇਰੇ 7 ਵਜੇ ਤੋਂ ਲੈ ਕੇ 4 ਵਜੇ ਤੱਕ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਅੰਮ੍ਰਿਤਸਰ-ਦਿੱਲੀ ਤੇ ਜਲੰਧਰ-ਦਿੱਲੀ ਨੈਸ਼ਨਲ ਹਾਈਵੇ ‘ਤੇ ਕਿਸਾਨ ਬੈਠੇ ਹੋਏ ਹਨ।ਇਸ ਤੋਂ ਇਲਾਵਾ ਪੰਜਾਬ ਵਿਚ ਬੱਸਾਂ ਵੀ ਨਹੀਂ ਚੱਲ ਰਹੀਆਂ। ਸਬਜ਼ੀ ਮੰਡੀ ਤੇ ਬਾਜ਼ਾਰ ਬੰਦ ਹਨ। ਕਿਸਾਨਾਂ ਵੱਲੋਂ ਦਿੱਤੀ ਗਈ ਪੰਜਾਬ ਬੰਦ ਦੀ ਕਾਲ ਨੂੰ ਧਾਰਮਿਕ ਤੇ ਸਮਾਜਿਕ ਸੰਗਠਨਾਂ, ਕਰਮਚਾਰੀਆਂ, ਵਪਾਰੀਆਂ ਤੇ ਜਥੇਬੰਦੀਆਂ ਨੇ ਸਮਰਥਨ ਦਿੱਤਾ ਹੈ। ਸੂਬੇ ਵਿਚ 52 ਟ੍ਰੇਨਾਂ ਰੱਦ ਕੀਤੀਆਂ ਗਈਆਂ ਹਨ ਜਦੋਂ ਕਿ 22 ਦੇ ਰੂਟ ਬਦਲੇ ਹੋਏ ਹਨ।ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਐਮਰਜੈਂਸੀ ਸੇਵਾਵਾਂ ਵਿਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ। ਕਿਸੇ ਦੀ ਕੋਈ ਪ੍ਰੀਖਿਆ, ਇੰਟਰਵਿਊ ਹੈ ਤਾਂ ਉਸ ਨੂੰ ਵੀ ਨਹੀਂ ਰੋਕਿਆ ਜਾਵੇਗਾ। ਸਾਰੇ ਜ਼ਿਲ੍ਹਿਆਂ ਵਿਚ ਪੁਲਿਸ ਤੇ ਪ੍ਰਸ਼ਾਸਨ ਅਲਰਟ ‘ਤੇ ਹਨ।ਪੰਜਾਬ ਬੰਦ ਕਾਰਨ ਹਰਿਆਣਾ ਵਿਚ ਰੂਟ ਡਾਇਵਰਟ ਕੀਤੇ ਗਏ ਹਨ। ਅੰਬਾਲਾ ਤੋਂ ਚੰਡੀਗੜ੍ਹ ਜਾਣ ਲਈ ਅੰਬਾਲਾ ਛਾਉਣੀ ਕੈਪੀਟਲ ਚੌਕ ਤੋਂ ਸਾਹਾ, ਸ਼ਹਜਾਦਪੁਰ, ਰਾਮਗੜ੍ਹ, ਪੰਚਕੂਲਾ ਤੋਂ ਹੁੰਦੇ ਹੋਏ ਚੰਡੀਗੜ੍ਹ ਪਹੁੰਚ ਸਕਦੇ ਹੋ। ਚੰਡੀਗੜ੍ਹ ਤੋਂ ਦਿੱਲੀ ਜਾਣ ਲਈ ਪੰਚਕੂਲਾ, ਰਾਮਗੜ੍ਹ, ਬਰਵਾਲਾ, ਸ਼ਹਜਾਦਪੁਰ, ਮੁਲਾਨਾ, ਨੈਸ਼ਨਲ ਹਾਈਵੇ ਨੰਬਰ 344 ਤੋਂ ਹੋ ਕੇ ਯਮੁਨਾਨਗਰ, ਰਾਦੌਰ, ਲਾਡਵਾ, ਇੰਦਰੀ, ਕਰਨਾਲ, ਪਾਨੀਪਤ, ਸੋਨੀਪਤ ਦਿੱਲੀ ਜਾ ਸਕਦੇ ਹੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...