October 8, 2026, 5:04 am
----------- Advertisement -----------
HomeNewsBreaking Newsਆਵਾਜਾਈ ਰੋਕਣ ਵਾਲੇ ਕਈ ਸਿੱਖ ਆਗੂ ਪੁਲੀਸ ਨੇ ਹਿਰਾਸਤ ਵਿੱਚ ਲਏ

ਆਵਾਜਾਈ ਰੋਕਣ ਵਾਲੇ ਕਈ ਸਿੱਖ ਆਗੂ ਪੁਲੀਸ ਨੇ ਹਿਰਾਸਤ ਵਿੱਚ ਲਏ

Published on

----------- Advertisement -----------

ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੰਮ੍ਰਿਤਸਰ ਰੋਡ ਗੋਲਡਨ ਗੇਟ ’ਤੇ ਆਵਾਜਾਈ ਬੰਦ ਕਰਨ ਦਾ ਯਤਨ ਕਰ ਰਹੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਮੀਤ ਪ੍ਰਧਾਨ ਭੁਪਿੰਦਰ ਸਿੰਘ, ਮਨਪ੍ਰੀਤ ਸਿੰਘ ਮੰਨਾ, ਭਾਈ ਗਗਨਦੀਪ ਸਿੰਘ ਅਤੇ ਹਰਪ੍ਰੀਤ ਸਿੰਘ ਬੰਟੀ ਸਮੇਤ ਫੈਡਰੇਸ਼ਨ ਦੇ ਹੋਰ ਮੈਂਬਰਾਂ ਨੂੰ ਪੁਲੀਸ ਵੱਲੋਂ ਗੋਲਡਨ ਗੇਟ ਤੋਂ ਹਿਰਾਸਤ ਵਿੱਚ ਲੈ ਲਿਆ ਗਿਆ ਹੈ।

ਇਸ ਤੋਂ ਪਹਿਲਾਂ ਕੌਮੀ ਇੰਸਾਫ਼ ਮੋਰਚਾ ਦੇ ਪੰਜਾਬ ਬੰਦ ਦੇ ਸੱਦੇ ਨੂੰ ਦੇਖਦਿਆਂ ਅੱਜ ਪੰਜਾਬ ਭਰ ਵਿੱਚ ਸੁਰੱਖਿਆ ਵਿਵਸਥਾ ਸਖ਼ਤ ਕਰ ਦਿੱਤੀ ਗਈ ਹੈ। ਸੰਵੇਦਨਸ਼ੀਲ ਇਲਾਕਿਆਂ ਵਿੱਚ ਪੁਲੀਸ ਬਲ ਦੀ ਤਾਇਨਾਤੀ ਵਧਾ ਦਿੱਤੀ ਗਈ ਹੈ। ਇਸੇ ਸਬੰਧ ਵਿੱਚ ਚੰਡੀਗੜ੍ਹ ਵਿੱਚ ਪੰਜਾਬ ਨਾਲ ਲੱਗਦੀਆਂ ਸਰਹੱਦਾਂ ‘ਤੇ ਵੀ ਪੁਲੀਸ ਵੱਲੋਂ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ। ਪੰਜਾਬ ਬੰਦ ਦੇ ਸੱਦੇ ਤਹਿਤ ਅੱਜ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੁੱਖ ਦਫ਼ਤਰ ਸਮੇਤ ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰੇ ਅਤੇ ਹੋਰ ਸੰਸਥਾਵਾਂ ਬੰਦ ਰੱਖੀਆਂ ਗਈਆਂ ਹਨ।

ਪਟਿਆਲਾ ਦੇ ਪੁਲੀਸ ਕਪਤਾਨ (SP) ਮੋਹਿਤ ਅਗਰਵਾਲ ਨੇ ਕਿਹਾ ਹੈ ਕਿ ਚਿੰਤਾ ਦੀ ਕੋਈ ਗੱਲ ਨਹੀਂ ਹੈ ਅਤੇ ਬੰਦ ਕਾਫ਼ੀ ਹੱਦ ਤੱਕ ਸ਼ਾਂਤ ਰਿਹਾ ਹੈ। ਸਰਕਾਰੀ ਸਕੂਲ ਸਵੇਰੇ ਆਪਣੇ ਤੈਅ ਸਮੇਂ ‘ਤੇ ਖੁੱਲ੍ਹ ਗਏ ਹਨ, ਜਦਕਿ ਨਿੱਜੀ ਸਕੂਲ ਬੰਦ ਰਹੇ ਹਨ।

Advertisement

ਕੌਮੀ ਇੰਸਾਫ਼ ਮੋਰਚੇ ਨੇ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਹਾਲਾਂਕਿ, ਮੋਹਾਲੀ ਅਤੇ ਚੰਡੀਗੜ੍ਹ ਵਿੱਚ ਜ਼ਿਆਦਾਤਰ ਵਪਾਰਕ ਅਦਾਰਿਆਂ ਨੇ ਵਧਦੇ ਤਣਾਅ ਦਾ ਹਵਾਲਾ ਦਿੰਦਿਆਂ ਦੁਪਹਿਰ ਤੱਕ ਆਪਣੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਹੈ।

ਜ਼ਿਕਰਯੋਗ ਹੈ ਕਿ ਕੌਮੀ ਇਨਸਾਫ਼ ਮੋਰਚਾ ਨੇ ਪੁਲੀਸ ਕਾਰਵਾਈ, ਆਪਣੇ ਮੈਂਬਰਾਂ ਵਿਰੁੱਧ ਦਰਜ ਐੱਫ ਆਈ ਆਰ ਅਤੇ ਬੰਦੀ ਸਿੰਘਾਂ ਦੀ ਲਗਾਤਾਰ ਨਜ਼ਰਬੰਦੀ ਦੇ ਵਿਰੋਧ ਵਿੱਚ ਅੱਜ ਨੂੰ ‘ਪੰਜਾਬ ਬੰਦ’ ਦਾ ਸੱਦਾ ਦਿੱਤਾ ਹੈ। ਦਰਅਸਲ 15 ਅਗਸਤ ਨੂੰ ਚੰਡੀਗੜ੍ਹ ਪੁਲੀਸ ਨੇ ਅੱਥਰੂ ਗੈਸ, ਪਾਣੀ ਦੀਆਂ ਬੁਛਾੜਾਂ ਅਤੇ ਬੈਰੀਕੇਡਾਂ ਨਾਲ ਕੌਮੀ ਇਨਸਾਫ਼ ਮੋਰਚੇ ਦਾ ਪੰਜਾਬ ਰਾਜ ਭਵਨ ਵੱਲ ਮਾਰਚ ਰੋਕ ਦਿੱਤਾ ਸੀ ਅਤੇ ਪੁਲੀਸ ਵੱਲੋਂ ਆਗੂਆਂ ਅਤੇ ਸਮਰਥਕਾਂ ਵਿਰੁੱਧ ਕਈ ਐੱਫ ਆਈ ਆਰਜ਼ ਦਰਜ ਕੀਤੀਆਂ ਗਈਆਂ ਸਨ।

ਮੋਰਚੇ ਦੀ ਮੁੱਖ ਮੰਗ ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਹੈ ਜਿਨ੍ਹਾਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ ਪਰ ਅਜੇ ਵੀ ਜੇਲ੍ਹ ਵਿੱਚ ਹਨ, ਇਸ ਦੇ ਨਾਲ ਹੀ ਜਗਤਾਰ ਸਿੰਘ ਹਵਾਰਾ ਲਈ ਪੈਰੋਲ ਅਤੇ ਬੇਅਦਬੀ ਤੇ ਪੁਲੀਸ ਗੋਲੀਕਾਂਡ ਦੇ ਮਾਮਲਿਆਂ ਵਿੱਚ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।

ਕੌਮੀ ਇਨਸਾਫ਼ ਮੋਰਚੇ ਦੇ ਆਗੂ ਗੁਰਚਰਨ ਸਿੰਘ ਨੇ ਕਿਹਾ ਕਿ ਇਸ ਬੰਦ ਦੌਰਾਨ ਕਾਰੋਬਾਰ, ਟਰਾਂਸਪੋਰਟ, ਸੜਕ ਅਤੇ ਰੇਲ ਸੇਵਾਵਾਂ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਬੰਦ ਰਹਿਣਗੀਆਂ ਅਤੇ ਕੇਵਲ ਜ਼ਰੂਰੀ ਸੇਵਾਵਾਂ ਨੂੰ ਹੀ ਚੱਲਣ ਦੀ ਇਜਾਜ਼ਤ ਹੋਵੇਗੀ।

ਉਨ੍ਹਾਂ ਇਹ ਵੀ ਕਿਹਾ ਕਿ ਸਿਹਤ ਸੇਵਾਵਾਂ, ਹਸਪਤਾਲ ਦਾ ਅਮਲਾ, ਮੈਡੀਕਲ ਸੁਵਿਧਾਵਾਂ, ਐਂਬੂਲੈਂਸਾਂ ਦੀ ਆਵਾਜਾਈ, ਸੈਨਾ, ਵਿਆਹ ਜਾਂ ਭੋਗ ਸਮਾਗਮ ਵਿੱਚ ਸ਼ਾਮਲ ਹੋਣ ਵਾਲਿਆਂ ਅਤੇ ਵਿਦੇਸ਼ੀ ਯਾਤਰੀਆਂ ਨੂੰ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...