November 11, 2026, 7:29 am
----------- Advertisement -----------
HomeNewsBreaking Newsਵਾਲਮੀਕਿ ਸਮਾਜ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ; ਜਾਣੋ ਕੀ ਖੁੱਲ੍ਹੇਗਾ ਤੇ...

ਵਾਲਮੀਕਿ ਸਮਾਜ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ; ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ

Published on

----------- Advertisement -----------

ਬਰਨਾਲਾ ਵਿਖੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀਆਂ ‘ਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੇ ਵਿਰੋਧ ਵਿੱਚ ਵਾਲਮੀਕਿ ਸਮਾਜ ਵੱਲੋਂ ਵੀਰਵਾਰ (30 ਜੁਲਾਈ) ਨੂੰ ਮੁੜ ਤੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਸਮਾਜ ਵੱਲੋਂ ਸਮੂਹ ਬਾਜ਼ਾਰਾਂ, ਸਕੂਲਾਂ, ਕਾਲਜਾਂ, ਮਾਲਜ਼ ਅਤੇ ਹੋਰ ਵਪਾਰਕ ਅਦਾਰਿਆਂ ਨੂੰ ਮੁਕੰਮਲ ਤੌਰ ‘ਤੇ ਬੰਦ ਰੱਖਣ ਦੀ ਅਪੀਲ ਕੀਤੀ ਗਈ ਹੈ। ਲੁਧਿਆਣਾ, ਬਠਿੰਡਾ, ਹੁਸ਼ਿਆਰਪੁਰ, ਫ਼ਾਜ਼ਿਲਕਾ, ਕਪੂਰਥਲਾ, ਅੰਮ੍ਰਿਤਸਰ, ਪਟਿਆਲਾ, ਪਠਾਨਕੋਟ ਅਤੇ ਗੁਰਦਾਸਪੁਰ ਦੀਆਂ ਵੱਖ-ਵੱਖ ਜਥੇਬੰਦੀਆਂ ਨੇ ਇਸ ਬੰਦ ਦਾ ਪੂਰਨ ਸਮਰਥਨ ਕੀਤਾ ਹੈ। ਹਾਲਾਂਕਿ, ਜਲੰਧਰ ਵਿੱਚ ਬੰਦ ਨਹੀਂ ਰਹੇਗਾ, ਉੱਥੇ ਸਿਰਫ਼ ਰੋਸ ਪ੍ਰਦਰਸ਼ਨ ਹੀ ਕੀਤਾ ਜਾਵੇਗਾ।

ਯੂਨੀਅਨ ਆਗੂਆਂ ਦਾ ਦਾਅਵਾ ਹੈ ਕਿ ਪੁਲਿਸ ਕਾਰਵਾਈ ਦੌਰਾਨ ਕਈ ਸਫ਼ਾਈ ਕਰਮਚਾਰੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ ਅਤੇ ਉਨ੍ਹਾਂ ਦੇ ਸਿਰ ਪਾਟ ਗਏ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਗਾਇਆ ਕਿ ਪੁਲਿਸ ਵੱਲੋਂ ਮਹਿਲਾ ਸਫ਼ਾਈ ਕਰਮਚਾਰੀਆਂ ਨਾਲ ਵੀ ਬਦਸਲੂਕੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਬਰਨਾਲਾ ਦੇ ਡੀ.ਐੱਸ.ਪੀ. (DSP) ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਬੁੱਧਵਾਰ ਨੂੰ ਅੰਮ੍ਰਿਤਸਰ ਵਿਖੇ ਵਾਲਮੀਕਿ ਸਮਾਜ ਦੇ ਲੋਕਾਂ ਨੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਪੁਲਿਸ ਅਧਿਕਾਰੀਆਂ ਦੇ ਪੁਤਲੇ ਤਿਆਰ ਕੀਤੇ, ਜਿਨ੍ਹਾਂ ਨੂੰ ਔਰਤਾਂ ਦੇ ਕੱਪੜੇ ਪਹਿਨਾਏ ਗਏ ਸਨ।

ਗੁਰਦਾਸਪੁਰ ‘ਚ ਬੰਦ ਨੂੰ ਸਮਰਥਨ

ਗੁਰਦਾਸਪੁਰ ਟਰੇਡ ਯੂਨੀਅਨ ਨੇ 30 ਜੁਲਾਈ ਨੂੰ ਸਫ਼ਾਈ ਕਰਮਚਾਰੀਆਂ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਸਫ਼ਾਈ ਕਰਮਚਾਰੀ ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ‘ਤੇ ਹਨ। ਦੂਜੇ ਪਾਸੇ, ਲੁਧਿਆਣਾ ਵਿੱਚ ਭਾਜਪਾ ਅਤੇ ਦਲਿਤ ਭਾਈਚਾਰੇ ਦੇ ਆਗੂ ਯਸ਼ਪਾਲ ਚੌਧਰੀ ਨੇ ਕਿਹਾ ਕਿ ਵੀਰਵਾਰ ਨੂੰ ਬੰਦ ਦਾ ਸੱਦਾ ਸਾਡੇ ਵੱਲੋਂ ਦਿੱਤਾ ਗਿਆ ਹੈ। ਸਵੇਰ ਤੋਂ ਲੈ ਕੇ ਸ਼ਾਮ 4 ਵਜੇ ਤੱਕ ਅਮਨ-ਅਮਾਨ ਨਾਲ ਬਾਜ਼ਾਰ ਬੰਦ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦਾ ਵੀ ਪੂਰਾ ਸਾਥ ਮਿਲ ਰਿਹਾ ਹੈ ਅਤੇ ਲੋਕਾਂ ਨੂੰ ਅਪੀਲ ਹੈ ਕਿ ਉਹ ਬੰਦ ਵਿੱਚ ਆਪਣਾ ਸਹਿਯੋਗ ਦੇਣ।

ਜਲੰਧਰ ਅੱਜ ਨਹੀਂ ਰਹੇਗਾ ਬੰਦ

ਜਲੰਧਰ ਦੀਆਂ ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸਪੱਸ਼ਟ ਕੀਤਾ ਹੈ ਕਿ ਕੁਝ ਸੰਗਠਨਾਂ ਵੱਲੋਂ ਪੰਜਾਬ ਬੰਦ ਦੀਆਂ ਖ਼ਬਰਾਂ ਪ੍ਰਸਾਰਿਤ ਕੀਤੀਆਂ ਜਾ ਰਹੀਆਂ ਹਨ, ਪਰ ਜਲੰਧਰ ਦੇ ਲੋਕ ਪਹਿਲਾਂ ਹੀ 27 ਜੁਲਾਈ ਨੂੰ ਬੰਦ ਦਾ ਸਮਰਥਨ ਕਰ ਚੁੱਕੇ ਹਨ। ਇਸ ਲਈ 30 ਜੁਲਾਈ ਨੂੰ ਜਲੰਧਰ ਵਿੱਚ ਕਿਸੇ ਵੀ ਤਰ੍ਹਾਂ ਦਾ ਬੰਦ ਨਹੀਂ ਰੱਖਿਆ ਜਾਵੇਗਾ।

ਬੰਦ ਦੌਰਾਨ ਮੈਡੀਕਲ ਸਟੋਰ ਰਹਿਣਗੇ ਖੁੱਲ੍ਹੇ

ਬੁੱਧਵਾਰ ਨੂੰ ਅੰਮ੍ਰਿਤਸਰ ਵਿਖੇ ਡਾ. ਬੀ.ਆਰ. ਅੰਬੇਡਕਰ ਭਲਾਈ ਮੰਚ ਦੇ ਚੇਅਰਮੈਨ ਓਮ ਪ੍ਰਕਾਸ਼ ਅਨਾਰੀਆ ਅਤੇ ਭਗਵਾਨ ਵਾਲਮੀਕਿ ਸ਼ਕਤੀ ਦਲ ਦੇ ਚੇਅਰਮੈਨ ਡਾ. ਜੈਮਲ ਸਿੰਘ ਨਡਾਲਾ ਨੇ ਕਿਹਾ ਕਿ ਪੂਰੇ ਪੰਜਾਬ ਵਿੱਚ ਸ਼ਾਂਤੀਪੂਰਨ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਬੰਦ ਨੂੰ ਸੰਤ ਸਮਾਜ, ਸੰਤ ਮਲਕੀਤ ਨਾਥ ਜੀ, ਡਾ. ਬੀ.ਆਰ. ਅੰਬੇਡਕਰ ਭਲਾਈ ਮੰਚ ਅਤੇ ਕਈ ਸਮਾਜਿਕ ਤੇ ਧਾਰਮਿਕ ਸੰਗਠਨਾਂ ਦੀ ਹਮਾਇਤ ਹਾਸਲ ਹੈ।

ਉਨ੍ਹਾਂ ਅੰਮ੍ਰਿਤਸਰ ਦੇ ਦੁਕਾਨਦਾਰਾਂ, ਉਦਯੋਗਪਤੀਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਬੰਦ ਨੂੰ ਸਫ਼ਲ ਬਣਾਉਣ ਵਿੱਚ ਸਹਿਯੋਗ ਦੇਣ ਅਤੇ ਇਨਸਾਫ਼ ਦੀ ਇਸ ਲੜਾਈ ਵਿੱਚ ਸਮਾਜ ਦੇ ਨਾਲ ਖੜ੍ਹੇ ਹੋਣ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਬੰਦ ਦੌਰਾਨ ਹਸਪਤਾਲ, ਐਂਬੂਲੈਂਸ ਸੇਵਾਵਾਂ ਅਤੇ ਮੈਡੀਕਲ ਸਟੋਰ ਪੂਰੀ ਤਰ੍ਹਾਂ ਖੁੱਲ੍ਹੇ ਰਹਿਣਗੇ, ਤਾਂ ਜੋ ਲੋਕਾਂ ਨੂੰ ਜ਼ਰੂਰੀ ਸੇਵਾਵਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...

ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ‘ਤੇ ਇੱਕ...

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...