September 15, 2026, 2:18 am
----------- Advertisement -----------
HomeNewsLatest Newsਸੂਬੇ ਦੇ ਪਿੰਡਾਂ ‘ਚ ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਕੰਮਾਂ ਅਤੇ ਪ੍ਰੋਜੈਕਟਾਂ...

ਸੂਬੇ ਦੇ ਪਿੰਡਾਂ ‘ਚ ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਕੰਮਾਂ ਅਤੇ ਪ੍ਰੋਜੈਕਟਾਂ ਲਈ ਬਜਟ ‘ਚ 27 ਫੀਸਦੀ ਵਾਧਾ

Published on

----------- Advertisement -----------

ਚੰਡੀਗੜ੍ਹ, 10 ਮਾਰਚ: ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਬਜਟ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰ ਅੰਦੇਸ਼ੀ ਸੋਚ ਅਤੇ ਯੋਗ ਅਗਵਾਈ ਸਦਕਾ ਹਰ ਖੇਤਰ ਨੂੰ ਵਿਕਾਸਮੁਖੀ ਬਣਾਉਣ ਲਈ ਯੋਗ ਯਤਨ ਕੀਤੇ ਗਏ ਹਨ। ਉਨ੍ਹਾਂ ਪਿੰਡਾਂ ‘ਚ ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਕੰਮਾਂ ਅਤੇ ਪ੍ਰੋਜੈਕਟਾਂ ਲਈ ਬਜਟ ਵਿਚ 27 ਫੀਸਦੀ ਵਾਧਾ ਕਰਨ ਲਈ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ ਕੀਤਾ ਹੈ।

ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸਾਲ 2023-24 ਦੇ ਬਜਟ ਵਿਚ 1987 ਕਰੋੜ ਰੁਪਏ ਦੀ ਵੰਡ ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਕੰਮਾਂ ਅਤੇ ਪ੍ਰੋਜੈਕਟਾਂ ਲਈ ਕੀਤੀ ਗਈ ਹੈ। ਇਹ ਰਕਮ ਸਾਲ 2022-23 ਦੇ ਬਜਟ ਨਾਲੋਂ 27 ਫੀਸਦੀ ਜ਼ਿਆਦਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣਾ ਅਤੇ ਬੇਹਤਰ ਸੈਨੀਟੇਸ਼ਨ ਸਹੂਲਤਾਂ ਦੇਣਾ ਪੰਜਾਬ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸ ਰਾਸ਼ੀ ਨਾਲ ਟੀਚੇ ਦੀ ਪੂਰਤੀ ਕਰਨ ਵਿਚ ਅਸਾਨੀ ਹੋਵੇਗੀ। ਇਸ ਤੋਂ ਇਲਾਵਾ ਜਿਨ੍ਹਾਂ ਪਿੰਡਾਂ ਵਿਚ ਧਰਤੀ ਹੇਠਲਾਂ ਪਾਣੀ ਪੀਣਯੋਗ ਨਹੀਂ ਜਾਂ ਜਿੱਥੇ ਪਾਣੀ ਦੀ ਘਾਟ ਹੈ, ਉਨ੍ਹਾਂ ਪਿੰਡਾਂ ਨੂੰ ਤਰਜੀਹੀ ਸੂਚੀ ਵਿਚ ਸ਼ਾਮਲ ਕੀਤਾ ਗਿਆ ਹੈ।

ਜਿੰਪਾ ਨੇ ਕਿਹਾ ਕਿ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਲਈ 400 ਕਰੋੜ ਰੁਪਏ, ਜਲ ਜੀਵਨ ਮਿਸ਼ਨ ਲਈ 200 ਕਰੋੜ ਰੁਪਏ, ਜਲ ਸਪਲਾਈ ਨਾਲ ਸਬੰਧਤ ਬੁਨਿਆਦੀ ਢਾਂਚੇ ਦੀ ਮੁਰੰਮਤ ਅਤੇ ਰੱਖ ਰਖਾਅ ਲਈ 20 ਕਰੋੜ ਰੁਪਏ ਅਤੇ ਮੋਹਾਲੀ ਵਿਖੇ ਜਲ ਭਵਨ ਦੀ ਉਸਾਰੀ ਲਈ 40 ਕਰੋੜ ਰੁਪਏ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪਿੰਡਾਂ ਵਿਚ ਵੱਸਦਾ ਹੈ ਅਤੇ ਇਸ ਰਾਸ਼ੀ ਨਾਲ ਸੂਬੇ ਦੇ ਪਿੰਡ ਵਾਸੀਆਂ ਨੂੰ ਸਾਫ ਪਾਣੀ ਅਤੇ ਸਾਫ-ਸਫਾਈ ਵਰਗੀਆਂ ਮੁੱਢਲੀਆਂ ਸਹੂਲਤਾਂ ਦੇਣ ਵਿਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਕੋਈ ਕਸਰ ਨਹੀਂ ਛੱਡੇਗਾ। ਬਜਟ ਦਾ ਇਕ-ਇਕ ਪੈਸਾ ਲੋਕਾਂ ਦੀ ਭਲਾਈ ਅਤੇ ਪਿੰਡਾਂ ਦੇ ਵਿਕਾਸ ਲਈ ਖਰਚ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਲਡਿੰਗ ਤੋਂ ਛਾਲ ਮਾਰ 24 ਸਾਲਾ ਕੁੜੀ ਨੇ ਦਿੱਤੀ ਜਾਨ,ਦਹਿਸ਼ਤ ਦਾ ਮਾਹੌਲ

ਜਲੰਧਰ ਦੇ ਰਿਹਾਇਸ਼ੀ ਇਲਾਕੇ ਵਜੋਂ ਜਾਣੀ ਜਾਂਦੀ ‘ਜਲੰਧਰ ਹਾਈਟਸ-2’ ਸੁਸਾਇਟੀ ਵਿੱਚ ਉਸ ਵੇਲੇ ਭਾਰੀ...

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...