July 21, 2026, 11:15 pm
----------- Advertisement -----------
HomeNewsBreaking Newsਚੰਨੀ ਵੱਲੋਂ ਸਰਕਾਰੀ ਸਕੂਲ ਦੀ ਅਚਨਚੇਤ ਚੈਕਿੰਗ, ਸਕੂਲ ਸਟਾਫ ਦੀ ਕੀਤੀ ਸ਼ਲਾਘਾ

ਚੰਨੀ ਵੱਲੋਂ ਸਰਕਾਰੀ ਸਕੂਲ ਦੀ ਅਚਨਚੇਤ ਚੈਕਿੰਗ, ਸਕੂਲ ਸਟਾਫ ਦੀ ਕੀਤੀ ਸ਼ਲਾਘਾ

Published on

----------- Advertisement -----------
  • ਸਕੂਲ ਦੇ ਵਧੀਆ ਪ੍ਬੰਧਨ ਲਈ ਕੀਤੀ ਅਧਿਆਪਕਾਂ ਦੀ ਸਰਾਹਨਾ

ਅੰਮ੍ਰਿਤਸਰ, 7 ਦਸੰਬਰ 2021 – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੰਗਲਵਾਰ ਸਵੇਰੇ ਅਚਨਚੇਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਭਿੱਟੇਵੱਡ ਦਾ ਦੌਰਾ ਕੀਤਾ। ਸਾਰੇ ਸਕੂਲ ਦਾ ਜਾਇਜ਼ਾ ਲੈਣ ਅਤੇ ਬੱਚਿਆਂ ਨੂੰ ਮਿਲਣ ਉਪਰੰਤ ਉਨ੍ਹਾਂ ਪ੍ਰਿੰਸੀਪਲ ਦੀ ਅਗਵਾਈ ਸਾਰੇ ਅਧਿਆਪਕਾਂ ਅਤੇ ਹੋਰ ਅਮਲੇ ਵੱਲੋਂ ਸਕੂਲ ਦੀ ਸਹੀ ਸਾਂਭ-ਸੰਭਾਲ, ਸਫਾਈ ਅਤੇ ਵਿੱਦਿਅਕ ਮਿਆਰ ਨੂੰ ਯਕੀਨੀ ਬਣਾਉਣ ਲਈ ਸ਼ਲਾਘਾ ਕੀਤੀ।

ਮੁੱਖ ਮੰਤਰੀ ਜਮਾਤਾਂ ਵਿੱਚ ਵੀ ਗਏ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਨੇ ਕਈ ਵਿਸ਼ਿਆਂ ਸਬੰਧੀ ਬੱਚਿਆਂ ਤੋਂ ਸਵਾਲ ਪੁੱਛੇ ਜਿਨ੍ਹਾਂ ਦੇ ਵਿਦਿਆਰਥੀਆਂ ਨੇ ਤਸੱਲੀਬਖਸ਼ ਜਵਾਬ ਦਿੱਤੇ। ਜਿਸ ਤੋਂ ਮੁੱਖ ਮੰਤਰੀ ਨੇ ਖੁਸ਼ ਹੋ ਕੇ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਆਪਣੇ ਟੀਚਿਆਂ ਦੀ ਪ੍ਰਾਪਤੀ ਲਈ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਆ।

ਮੁੱਖ ਮੰਤਰੀ ਨੇ ਮਿਡ ਮੀਲ ਦੀ ਤਿਆਰੀ, ਰਸੋਈ ਅਤੇ ਬਰਤਨਾਂ ਦੀ ਸਾਫ ਸਫਾਈ ਵੀ ਵੇਖੀ । ਉਨ੍ਹਾਂ ਭੋਜਨ ਤਿਆਰ ਕਰਨ ਸਮੇਂ ਅਪਣਾਏ ਜਾ ਰਹੇ ਮਾਪਦੰਡਾਂ ‘ਤੇ ਵੀ ਵੇਖੇ ਅਤੇ ਤਸੱਲੀ ਪ੍ਰਗਟਾਈ। ਉਨ੍ਹਾਂ ਸਟਾਫ਼ ਦੀ ਹਾਜ਼ਰੀ ਵੀ ਚੈਕ ਕੀਤੀ ਅਤੇ ਸਮੂਹ ਸਟਾਫ਼ ਹਾਜ਼ਰ ਪਾਇਆ ਗਿਆ।

ਇਸ ਮੌਕੇ ਮੁੱਖ ਮੰਤਰੀ ਨੇ ਵਿਦਿਆਰਥੀਆਂ ਨਾਲ ਰਾਸ਼ਟਰੀ ਗੀਤ ਦੇ ਗਾਇਨ ਵਿੱਚ ਹਿੱਸਾ ਲਿਆ ਅਤੇ ਉਨ੍ਹਾਂ ਦੇ ਜਜ਼ਬੇ ਨੂੰ ਸਲਾਮ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਦੇ ਹੀ ਰਾਸ਼ਨ ਕਾਰਡ ਬਣਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 21 ਜੁਲਾਈ,2026*ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ...

ਸੁਨਾਮ ਵਿਖੇ ਮੈਗਾ ਰੋਜ਼ਗਾਰ ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

*ਚੰਡੀਗੜ੍ਹ/ ਸੁਨਾਮ, 20 ਜੁਲਾਈ,2026*:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ...

ਪ੍ਰਧਾਨ ਮੰਤਰੀ ਜੀ, ਨੌਜਵਾਨਾਂ ਦੇ ਗੁੱਸੇ ਨੂੰ ਸੰਭਾਲੋ, ਇਹ ਨੌਜਵਾਨ ਤੁਹਾਡਾ ਹੰਕਾਰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ- ਕੇਜਰੀਵਾਲ

*ਨਵੀਂ ਦਿੱਲੀ, 20 ਜੁਲਾਈ, 2026*ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਸਿੱਖਿਆ ਅਤੇ ਪ੍ਰੀਖਿਆ...

*ਪੰਜਾਬ ਦੀ ਮਿੱਟੀ ਬਹੁਤ ਉਪਜਾਊ ਹੈ, ਪਰ ਇੱਥੇ ਕਦੇ ਵੀ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਜਲੰਧਰ; 19 ਜੁਲਾਈ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ...

’ਸੇਫ਼ ਪੰਜਾਬ’ ਹੈਲਪਲਾਈਨ ਬਣੀ ਨਸ਼ਾ ਵਿਰੋਧੀ ਮੁਹਿੰਮ ਦੀ ਵਿਸ਼ੇਸ਼ ਪਛਾਣ

ਚੰਡੀਗੜ੍ਹ, 19 ਜੁਲਾਈ 2026:ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ...

•ਨੀਟ ਪ੍ਰੀਖਿਆ ਵਿੱਚ ਸਫਲਤਾ “ਸਿੱਖਿਆ ਕ੍ਰਾਂਤੀ” ਦੇ ਵਿਆਪਕ ਪ੍ਰਭਾਵ ਨੂੰ ਕਰਦੀ ਹੈ ਉਜਾਗਰ: ਸਿੱਖਿਆ ਮੰਤਰੀ

*ਚੰਡੀਗੜ੍ਹ, 19 ਜੁਲਾਈ 2026*ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ...

ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਵੇਗੀ ਸਨਮਾਨ ਰਾਸ਼ੀ- ਕੇਜਰੀਵਾਲ

*ਮੁਕੇਰੀਆਂ, 19 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁਕੇਰੀਆਂ...