ਪੰਜਾਬ ਇਸ ਸਮੇਂ ਸੀਤਲਹਿਰ ਦੀ ਚਪੇਟ ‘ਚ ਹੈ। ਕੜਾਕੇ ਦੀ ਠੰਢ ਨੇ ਸੂਬੇ ‘ਚ ਪਿਛਲੇ ਪਿੱਛਲੇ 19 ਸਾਲਾਂ ਦਾ ਵੀ ਰਿਕਾਰਡ ਤੋੜ ਦਿੱਤਾ ਹੈ। ਮੌਸਮ ਵਿਭਾਗ ਨੇ ਦੱਸਿਆ ਹੈ ਕਿ ਇੱਕ ਨਵਾਂ ਰਿਕਾਰਡ ਇਹ ਵੀ ਸਾਹਮਣੇ ਆਇਆ ਹੈ ਕਿ 19 ਸਾਲਾਂ ਬਾਅਦ ਯਾਨੀ 2003 ਵਿੱਚ ਜਨਵਰੀ ਦੇ ਪਹਿਲੇ ਹਫ਼ਤੇ ਪੰਜਾਬ ਦੇ ਅੱਧੇ ਤੋਂ ਵੱਧ ਜ਼ਿਲ੍ਹਿਆਂ ਵਿੱਚ 10 ਡਿਗਰੀ ਦੀ ਗਿਰਾਵਟ ਲੈ ਕੇ ਦਿਨ ਦਾ ਤਾਪਮਾਨ 8 ਤੋਂ 11 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ ਹੈ।
ਇਸ ਤੋਂ ਪਹਿਲਾਂ ਸਾਲ 2003 ਵਿੱਚ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 11 ਤੋਂ 12 ਡਿਗਰੀ ਤੱਕ ਸੀ। ਸਾਲ 2021 ‘ਚ ਵੀ ਜਨਵਰੀ ਦੇ ਅੱਧ ‘ਚ ਠੰਡ ਦਾ ਮੌਸਮ ਸੀ ਪਰ ਫਿਰ ਵੀ ਵੱਧ ਤੋਂ ਵੱਧ ਤਾਪਮਾਨ 11 ਤੋਂ 13 ਡਿਗਰੀ ਤੱਕ ਹੀ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ 6 ਜਨਵਰੀ ਤੱਕ ਮੌਸਮ ਅਜਿਹਾ ਹੀ ਰਹੇਗਾ। ਆਈਐਮਡੀ ਦੇ ਅਨੁਸਾਰ, ਇੱਕ ਪੱਛਮੀ ਗੜਬੜ 7 ਜਨਵਰੀ ਨੂੰ ਹਿਮਾਲੀਅਨ ਖੇਤਰ ਨੂੰ ਪ੍ਰਭਾਵਤ ਕਰੇਗੀ। ਹਿਮਾਲਿਆ ਵਿੱਚ ਬਰਫ਼ਬਾਰੀ ਅਤੇ ਬਾਰਿਸ਼ ਹੋਵੇਗੀ। ਪੰਜਾਬ-ਹਰਿਆਣਾ ‘ਚ ਅੰਸ਼ਕ ਤੌਰ ‘ਤੇ ਬੱਦਲਵਾਈ ਰਹੇਗੀ। ਸੀਤ ਲਹਿਰ ਜਾਰੀ ਰਹੇਗੀ।












