ਚੰਡੀਗੜ੍ਹ: ਮੌਸਮ ਵਿਭਾਗ ਨੇ ਪੰਜਾਬ-ਹਰਿਆਣਾ ਵਿੱਚ ਰੈੱਡ ਅਲਰਟ ਜਾਰੀ ਕੀਤਾ ਹੈ। ‘ਗੰਭੀਰ ਸ਼ੀਤ ਲਹਿਰ’ ਯਾਨੀ ਸੰਘਣੀ ਧੁੰਦ ਦੇ ਨਾਲ ਸੀਤ ਲਹਿਰ ਦੀ ਚੇਤਾਵਨੀ ਦਿੱਤੀ ਗਈ ਹੈ। ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਭਾਰੀ ਗਿਰਾਵਟ ਆਈ ਹੈ। ਮੌਸਮ ਵਿਭਾਗ ਮੁਤਾਬਕ ਇਸ ਦੌਰਾਨ ਮੌਸਮ ਖੁਸ਼ਕ ਰਹੇਗਾ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਅੰਮ੍ਰਿਤਸਰ, ਪਠਾਨਕੋਟ, ਲੁਧਿਆਣਾ, ਪਟਿਆਲਾ, ਬਠਿੰਡਾ ਅਤੇ ਹਰਿਆਣਾ ਦੇ ਅੰਬਾਲਾ, ਹਿਸਾਰ, ਸਿਰਸਾ ਵਿੱਚ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਰਹਿਣ ਦਾ ਅਨੁਮਾਨ ਹੈ।
ਅਗਲੇ 4-5 ਦਿਨਾਂ ਦੌਰਾਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਮੌਸਮ ਮੁੱਖ ਤੌਰ ‘ਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ।ਅਗਲੇ ਦੋ ਦਿਨਾਂ ਦੌਰਾਨ ਪੰਜਾਬ, ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਸੀਤ ਲਹਿਰ ਤੋਂ ਅਤਿਅੰਤ ਸੀਤ ਲਹਿਰ ਦੇ ਹਾਲਾਤ ਬਣਨ ਦੀ ਸੰਭਾਵਨਾ ਹੈ, ਜਦੋਂ ਕਿ 5 ਤੋਂ 6 ਜਨਵਰੀ ਦੇ ਦੌਰਾਨ ਵੱਖ-ਵੱਖ ਹਿੱਸਿਆਂ ਵਿੱਚ ਸੀਤ ਲਹਿਰ ਦੇ ਹਾਲਾਤ ਬਣੇ ਰਹਿਣ ਦੀ ਸੰਭਾਵਨਾ ਹੈ।












