ਚੰਡੀਗੜ੍ਹ: ਪੰਜਾਬ ਚੋਣਾਂ ‘ਚ ਮਿਲੀ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਦਿੱਲੀ ‘ਚ ਇਸ ‘ਤੇ ਮੰਥਨ ਕਰੇਗੀ। ਇਸ ਦੇ ਲਈ ਕਾਂਗਰਸ ਦੇ ਜਨਰਲ ਸਕੱਤਰਾਂ ਅਤੇ ਸੂਬਾ ਇੰਚਾਰਜਾਂ ਦੀ ਮੀਟਿੰਗ ਬੁਲਾਈ ਗਈ ਹੈ। ਇਸ ਮੀਟਿੰਗ ਤੋਂ ਬਾਅਦ ਪੰਜਾਬ ਵਿੱਚ ਕਾਂਗਰਸ ਦੇ ਇੰਚਾਰਜ ਰਹੇ ਹਰੀਸ਼ ਚੌਧਰੀ ਦੀ ਛੁੱਟੀ ਤੈਅ ਹੋ ਗਈ ਹੈ। ਦੂਜੇ ਪਾਸੇ ਨਵਜੋਤ ਸਿੱਧੂ ਦੀ ਥਾਂ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਸਕਦਾ ਹੈ। ਸੋਨੀਆ ਗਾਂਧੀ ਨੇ ਸਿੱਧੂ ਦਾ ਅਸਤੀਫਾ ਪਹਿਲਾਂ ਹੀ ਸਵੀਕਾਰ ਕਰ ਲਿਆ ਹੈ।
ਸਿੱਧੂ ਦੀ ਥਾਂ ‘ਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ, ਕਾਦੀਆਂ ਦੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ, ਸਾਬਕਾ ਡਿਪਟੀ ਸੀਐਮ ਤੇ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਰੰਧਾਵਾ ਅਤੇ ਗਿੱਦੜਬਾਹਾ ਦੇ ਅਮਰਿੰਦਰ ਰਾਜਾ ਵੜਿੰਗ ਪ੍ਰਧਾਨ ਦੇ ਅਹੁਦੇ ਲਈ ਦਾਅਵੇਦਾਰ ਹਨ। ਇਸ ਦੇ ਨਾਲ ਹੀ ਕਾਂਗਰਸ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ‘ਤੇ ਵੀ ਦਾਅ ਲਗਾ ਸਕਦੀ ਹੈ।












