August 4, 2026, 12:08 pm
----------- Advertisement -----------
HomeNewsBreaking Newsਪੰਜਾਬ ਕਾਂਗਰਸ ਦਾ Poster War! ਕੌਣ ਕਰ ਰਿਹਾ ਪਾਰਟੀ ਦਾ ਮਾਹੌਲ ਖ਼ਰਾਬ?

ਪੰਜਾਬ ਕਾਂਗਰਸ ਦਾ Poster War! ਕੌਣ ਕਰ ਰਿਹਾ ਪਾਰਟੀ ਦਾ ਮਾਹੌਲ ਖ਼ਰਾਬ?

Published on

----------- Advertisement -----------

ਪੰਜਾਬ ਕਾਂਗਰਸ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ‘ਚ ਜੁੱਟੀ ਹੋਈ ਹੈ। ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਪੰਜਾਬ ਦੇ ਦੌਰੇ ਤੇ ਹਨ। ਬਘੇਲ ਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ‘ਚ ਵੱਖ-ਵੱਖ ਹਲਕਿਆਂ ‘ਚ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਚਲਾਈ ਜਾ ਰਹੀ ਹੈ। ਪੰਜਾਬ ਕਾਂਗਰਸ ਲੀਡਰਸ਼ਿਪ ਵੱਲੋਂ ਅੰਦਰੂਨੀ ਧੜੇਬੰਦੀ ਨੂੰ ਪਿੱਛੇ ਰੱਖ ਕੇ ਸੰਗਠਨ ਨੂੰ ਮਜ਼ਬੂਤ ਕਰਨ ਤੇ ਚੋਣ ਮੁਹਿੰਮ ‘ਤੇ ਫੋਕਸ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ। ਪਰ ਬੀਤੇ ਦਿਨਾਂ ਦੇ ਘਟਨਾਕ੍ਰਮ ਤੋਂ ਚੋਣ ਮੁਹਿੰਮ ਤੋਂ ਜ਼ਿਆਦਾ ਕਾਂਗਰਸ ਦੇ ਕਲੇਸ਼ ਦੀ ਚਰਚਾ ਹੋ ਰਹੀ ਹੈ। ਚੋਣ ਮੁਹਿੰਮ ‘ਚ ਜਿੱਥੇ ਕਾਂਗਰਸ ਆਪਣੇ ਵਰਕਰਾਂ ‘ਚ ਉਤਸ਼ਾਹ ਭਰਨ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਇਸੇ ਵਿਚਕਾਰ ਮੀਟਿੰਗਾਂ ‘ਚ ਹੋ ਰਹੇ ਹੰਗਾਮਾ ਕਾਂਗਰਸ ਲਈ ਸਿਰ ਦਰਦ ਬਣ ਚੁੱਕਿਆ ਹੈ।

ਹੁਣ, ਇਹ ਕਾਂਗਰਸ ਧੜੇਬੰਦੀ ਦਾ ਰੌਲਾ ਬੰਦ ਕਮਰਿਆਂ ਤੇ ਪਾਰਟੀ ਮੀਟਿੰਗਾਂ ਤੋਂ ਹੁੰਦਾ ਹੋਇਆ ਸੜਕਾਂ ‘ਤੇ ਪਹੁੰਚ ਗਿਆ ਹੈ। ਪਹਿਲਾਂ ਜਿੱਥੇ ਵੜਿੰਗ ਤੇ ਬਘੇਲ ਦੀ ਅਗਵਾਈ ‘ਚ ਚੱਲ ਰਹੀ ਚੋਣ ਮੁਹਿੰਮ ‘ਚ ਸਾਬਕਾ ਮੁੱਖ ਮੰਤਰੀ ਤੇ ਮੌਜੂਦਾ ਸਾਂਸਦ ਚਰਨਜੀਤ ਸਿੰਘ ਚੰਨੀ ਦੇ ਸਮਰਥਕ ‘ਚੰਨੀ ਜ਼ਿੰਦਾਬਾਦ’ ਤੇ ‘ਚੰਨੀ ਲਿਆਓ, ਕਾਂਗਰਸ ਬਚਾਓ’ ਦੇ ਨਾਅਰੇ ਲਗਾ ਰਹੇ ਸਨ। ਹੁਣ ਇਹ ਵੜਿੰਗ ਬਨਾਮ ਚੰਨੀ ਵਿਵਾਦ ਸੜਕਾਂ ‘ਤੇ ਪਹੁੰਚ ਚੁੱਕਾ ਹੈ।

ਪੋਸਟਰਾਂ ਪਿੱਛੇ ਕੌਣ?

ਇਹ ਪੋਸਟਰ ਕਿਸ ਨੇ ਲਗਾਏ, ਇਸ ਦੇ ਪਿੱਛੇ ਕੌਣ ਹੈ ਅਤੇ ਇਸ ਦਾ ਮਕਸਦ ਕੀ ਹੈ, ਇਸ ਬਾਰੇ ਅਜੇ ਤੱਕ ਕੋਈ ਅਧਿਕਾਰਿਕ ਜਾਣਕਾਰੀ ਸਾਹਮਣੇ ਨਹੀਂ ਆਈ। ਪਰ ਇੱਕ ਗੱਲ ਸਾਫ਼ ਹੈ ਕਿ ਇਨ੍ਹਾਂ ਪੋਸਟਰਾਂ ਨੇ ਕਾਂਗਰਸ ਦੀ ਅੰਦਰੂਨੀ ਸਿਆਸਤ ਨੂੰ ਲੈ ਕੇ ਨਵੀਂ ਚਰਚਾ ਛੇੜ ਦਿੱਤੀ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਕੀ ਕਾਂਗਰਸ ਹਾਈਕਮਾਨ ਜਾਂ ਚਰਨਜੀਤ ਸਿੰਘ ਚੰਨੀ ਇਸ ਪੋਸਟਰਬਾਜ਼ੀ ਤੇ ਕੋਈ ਪ੍ਰਤੀਕਿਰਿਆ ਦਿੰਦੇ ਹਨ ਜਾਂ ਨਹੀਂ।

ਚੰਨੀ ਦੀ ਨਾਰਾਜ਼ਗੀ ਤੇ ਸਸਪੈਂਸ ਬਰਕਰਾਰ

ਇਸ ਦੌਰਾਨ ਚਰਨਜੀਤ ਸਿੰਘ ਚੰਨੀ ਦੀ ਪਾਰਟੀ ਲੀਡਰਸ਼ਿਪ ਨਾਲ ਵਧ ਰਹੀ ਦੂਰੀ ਵੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਪੰਜਾਬ ਦੌਰੇ ਤੇ ਆਏ ਭੂਪੇਸ਼ ਬਘੇਲ ਵੱਲੋਂ ਚੰਨੀ ਨਾਲ ਮੁਲਾਕਾਤ ਨਾ ਕਰਨ ਤੇ ਚੰਨੀ ਵੱਲੋਂ ਪਾਰਟੀ ਦੇ ਪ੍ਰੋਗਰਾਮਾਂ ਤੋਂ ਦੂਰੀ ਬਣਾਈ ਰੱਖਣ ਕਾਰਨ ਸਿਆਸੀ ਅਟਕਲਾਂ ਤੇਜ਼ ਹੋ ਗਈਆਂ ਹਨ। ਦੱਸ ਦੇਈਏ ਕਿ ਚੰਨੀ ਧੜਾ, ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਪ੍ਰਧਾਨ ਅਹੁਦੇ ‘ਤੇ ਬਰਕਰਾਰ ਰੱਖਣ ਨਾਲ ਖੁਸ਼ ਨਹੀਂ ਹੈ। ਚੰਨੀ ਨੂੰ ਹੋਰ ਵੀ ਸੀਨੀਅਰ ਆਗੂਆਂ ਦਾ ਸਾਥ ਮਿਲ ਚੁੱਕਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਟਸਐਪ ਵੱਲੋਂ ਕਈ ਯੂਜ਼ਰਾਂ ਦੇ ਅਕਾਊਂਟ ‘ਅੰਡਰ ਰਿਵਿਊ’ ਕਹਿੰਦਿਆਂ 24 ਘੰਟੇ ਲਈ ਬਲੌਕ

ਮੈਸੇਜਿੰਗ ਐਪ ਵਟਸਐਪ ਨੇ ਭਾਰਤ ਸਮੇਤ ਕਈ ਦੇਸ਼ਾਂ ਵਿੱਚ ਕਈ ਯੂਜ਼ਰਾਂ ਦੇ ਅਕਾਊਂਟਾਂ ਨੂੰ...

  ਕਾਂਗਰਸ ਦਾ ਸਾਥ ਨਹੀਂ ਛੱਡਾਂਗਾ, ਲੋੜ ਪਈ ਤਾਂ ਅਸਤੀਫਾ ਦੇ ਦਿਆਂਗਾ : ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਕਾਂਗਰਸ ਨੇ...

ਜਲੰਧਰ: ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ ‘ਚ ਲੱਗੀ ਅੱਗ; 5 ਮਰੀਜ਼ਾਂ ਨੇ ਭੱਜ ਕੇ ਬਚਾਈ ਆਪਣੀ ਜਾਨ

ਜਲੰਧਰ ਦੇ ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ ਵਿੱਚ ਅਚਾਨਕ ਅੱਗ ਲੱਗਣ ਗਈ। ਅੱਗ ਲੱਗਣ...

ਵੜਿੰਗ ਨੇ ਚੰਨੀ ਸਮਰਥਕ ਨੂੰ ਸਟੇਜ ‘ਤੇ ਬੁਲਾਇਆ, ਫੋਨ ਕਰਵਾ ਕੇ ਕੀਤਾ ਸਿਆਸੀ ਤੰਜ

ਪੰਜਾਬ ਕਾਂਗਰਸ ਦੀ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ‘ਚ ਬੀਤੇ ਦਿਨਾਂ ਤੋਂ ਵੱਖ-ਵੱਖ ਹਲਕਿਆਂ...

ਪੰਜਾਬ ਵਿਧਾਨ ਸਭਾ ‘ਚ ਪੇਪਰ ਲੀਕ ਅਤੇ ਵਿਦਿਆਰਥੀਆਂ ‘ਤੇ ਪੁਲੀਸ ਅੱਤਿਆਚਾਰ ਖ਼ਿਲਾਫ਼ ਮਤਾ ਪੇਸ਼

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਸੈਸ਼ਨ ਸ਼ੁਰੂ ਹੁੰਦਿਆਂ...

ਕੇਵਲ ਸਿੰਘ ਢਿੱਲੋਂ ਨੇ ਭਾਜਪਾ ਪੰਜਾਬ ਦੀ ਨਵੀਂ ਟੀਮ ਦਾ ਕੀਤਾ ਐਲਾਨ, ਉਪ ਪ੍ਰਧਾਨਾਂ ਤੋਂ ਸਕੱਤਰਾਂ ਤੱਕ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ...

ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਨਿਰਮਾਤਾ ਮਨਜੀਤ ਸਰਾਂ ਦਾ ਦੇਹਾਂਤ: ਜੱਦੀ ਘਰੋਂ ਭੇਦਭਰੀ ਹਾਲਤ ਵਿੱਚ ਮਿਲੀ ਲਾਸ਼

ਅਦਾਕਾਰ ਯੋਗਰਾਜ ਸਿੰਘ ਦੀ ਮਸ਼ਹੂਰ ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਮਨਜੀਤ...

Punjab Government ਨੂੰ ਦੇਣਾ ਪਵੇਗਾ ਮੁਲਾਜ਼ਮਾਂ ਨੂੰ DA ਦਾ ਬਕਾਇਆ ! ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਲੱਗਿਆ ਵੱਡਾ ਝਟਕਾ

ਪੰਜਾਬ ਸਰਕਾਰ ਨੂੰ  ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ...

‘ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੀ ਫੈਨ following ਦੇ ਬਰਾਬਰ ਹੈ’ : ਬਲਕੌਰ ਸਿੱਧੂ

ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਰਨਾਲਾ ਵਿਖੇ ਸਮਾਗਮ ਕਰਵਾਇਆ ਗਿਆ।...