ਚੰਡੀਗੜ੍ਹ: ਪੰਜਾਬ ‘ਚ ਕੋਰੋਨਾ ਨਾਲ ਹਾਲਾਤ ਖਰਾਬ ਹੋ ਰਹੇ ਹਨ। ਜੇਕਰ ਪਿੱਛਲੇ 24 ਘੰਟਿਆਂ ਦੀ ਗੱਲ ਕੀਤੀ ਜਾਵੇ ਤਾਂ ਸੂਬੇ ‘ਚ 7699 ਲੋਕ ਕੋਰੋਨਾ ਨਾਲ ਸੰਕ੍ਰਮਿਤ ਹੋਏ ਹਨ। ਜੱਦਕਿ 33 ਲੋਕਾਂ ਦੀ ਮੌਤ ਹੋ ਗਈ ਹੈ। ਸਭ ਤੋਂ ਵੱਡੀ ਚਿੰਤਾ ਦੀ ਗੱਲ ਇਹ ਹੈ ਕਿ ਪਿਛਲੇ 6 ਦਿਨਾਂ ਤੋਂ ਹਰ ਰੋਜ਼ 20 ਤੋਂ ਵੱਧ ਲੋਕ ਕੋਰੋਨਾ ਨਾਲ ਮਰ ਰਹੇ ਹਨ। ਇੰਨਾ ਹੀ ਨਹੀਂ, ਕੋਰੋਨਾ ਦੀ ਜਾਨਲੇਵਾ ਰਫਤਾਰ ਇੰਨੀ ਤੇਜ਼ ਹੈ ਕਿ 12 ਦਿਨਾਂ ‘ਚ 246 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਪੰਜਾਬ ‘ਚ ਹੁਣ ਤੱਕ ਕੋਰੋਨਾ ਦੇ 707847 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ‘ਚੋਂ 16948 ਲੋਕਾਂ ਦੀ ਮੌਤ ਹੋ ਚੁੱਕੀ ਹੈ। 642335 ਲੋਕ ਕੋਰੋਨਾ ਨਾਲ ਜੰਗ ਜਿੱਤ ਕੇ ਘਰ ਪਰਤੇ ਹਨ। ਲੋਕਾਂ ਨੂੰ ਕੋਰੋਨਾ ਤੋਂ ਬਚਣ ਲਈ ਕੋਰੋਨਾ ਵੈਕਸੀਨ ਲੈਣ ਲਈ ਕਿਹਾ ਗਿਆ ਹੈ। ਪੰਜਾਬ ਵਿੱਚ ਐਕਟਿਵ ਕੇਸਾਂ ਦੀ ਗਿਣਤੀ 48 ਹਜ਼ਾਰ ਨੂੰ ਪਾਰ ਕਰ ਗਈ ਹੈ। ਇਸ ਦੇ ਬਾਵਜੂਦ ਸਰਕਾਰ ਨਾ ਤਾਂ ਕਰੋਨਾ ਦੀ ਲਾਗ ਨੂੰ ਰੋਕਣ ਵਿਚ ਕਾਮਯਾਬ ਹੋ ਰਹੀ ਹੈ ਅਤੇ ਨਾ ਹੀ ਮੌਤਾਂ ਨੂੰ ਰੋਕਣ ਲਈ ਕੋਈ ਠੋਸ ਕਦਮ ਚੁੱਕ ਰਹੀ ਹੈ।












