October 11, 2026, 12:27 am
----------- Advertisement -----------
HomeNewsCoronavirusਪੰਜਾਬ 'ਚ ਵੱਧ ਰਿਹਾ ਕੋਰੋਨਾ ਦਾ ਖਤਰਾ: 24 ਘੰਟਿਆਂ 'ਚ 554 ਲੋਕ...

ਪੰਜਾਬ ‘ਚ ਵੱਧ ਰਿਹਾ ਕੋਰੋਨਾ ਦਾ ਖਤਰਾ: 24 ਘੰਟਿਆਂ ‘ਚ 554 ਲੋਕ ਹੋਏ positive

Published on

----------- Advertisement -----------

ਪੰਜਾਬ ‘ਚ ਵੀਰਵਾਰ ਨੂੰ 24 ਘੰਟਿਆਂ ਦੌਰਾਨ 3 ਕੋਰੋਨਾ ਸੰਕਰਮਿਤਾਂ ਦੀ ਮੌਤ ਹੋ ਗਈ, ਜਦਕਿ 554 ਲੋਕਾਂ ‘ਚ ਇਨਫੈਕਸ਼ਨ ਦੀ ਪੁਸ਼ਟੀ ਹੋਈ ਹੈ। ਸੂਬੇ ਦੀ ਲਾਗ ਦਰ 4.09 ਫੀਸਦੀ ਦਰਜ ਕੀਤੀ ਗਈ ਹੈ। ਪੰਜਾਬ ਦੇ ਸਿਹਤ ਵਿਭਾਗ ਦੇ ਅਨੁਸਾਰ, ਹੁਸ਼ਿਆਰਪੁਰ, ਪਠਾਨਕੋਟ ਅਤੇ ਰੋਪੜ ਵਿੱਚ ਇੱਕ-ਇੱਕ ਸੰਕਰਮਿਤ ਦੀ ਮੌਤ ਹੋਈ ਹੈ। ਮੁਹਾਲੀ ਵਿੱਚ 143, ਜਲੰਧਰ ਵਿੱਚ 69, ਲੁਧਿਆਣਾ ਵਿੱਚ 50, ਹੁਸ਼ਿਆਰਪੁਰ ਵਿੱਚ 47, ਬਠਿੰਡਾ ਵਿੱਚ 37, ਪਟਿਆਲਾ ਵਿੱਚ 36, ਰੋਪੜ ਵਿੱਚ 31, ਐਸਬੀਐਸ ਨਗਰ ਵਿੱਚ 28, ਅੰਮ੍ਰਿਤਸਰ ਵਿੱਚ 20, ਕਪੂਰਥਲਾ ਵਿੱਚ 15, ਫਰੀਦਕੋਟ ਵਿੱਚ 12, ਫਤਿਹਗੜ੍ਹ ਸਾਹਿਬ 1 -11, ਬਰਨਾਲਾ ਵਿੱਚ 8, ਚਾਰ ਜ਼ਿਲ੍ਹਿਆਂ ਵਿੱਚ 6-6, ਦੋ ਜ਼ਿਲ੍ਹਿਆਂ ਵਿੱਚ 4-4, ਮਾਨਸਾ ਵਿੱਚ 3 ਅਤੇ ਤਰਨਤਾਰਨ ਵਿੱਚ ਇੱਕ ਨਵਾਂ ਮਰੀਜ਼ ਸਾਹਮਣੇ ਆਇਆ ਹੈ।

ਹਾਲ ਹੀ ਵਿੱਚ ਕੋਵਿਡ-19 ਦੇ ਮਾਮਲਿਆਂ ਵਿੱਚ ਹੋਏ ਵਾਧੇ ਤੋਂ ਬਾਅਦ ਵੀ ਪੰਜਾਬ ਸਰਕਾਰ ਸਖ਼ਤੀ ਦੇ ਮੂਡ ਵਿੱਚ ਨਜ਼ਰ ਨਹੀਂ ਆ ਰਹੀ ਹੈ। ਵੀਰਵਾਰ ਨੂੰ ਮੁੱਖ ਮੰਤਰੀ ਨੇ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਬਾਰੇ ਸਿਹਤ ਵਿਭਾਗ ਦੀ ਸਮੀਖਿਆ ਮੀਟਿੰਗ ਵਿੱਚ ਤਿਆਰੀਆਂ ਦਾ ਜਾਇਜ਼ਾ ਲਿਆ। ਮੁੱਖ ਮੰਤਰੀ ਨੇ ਵਿਭਾਗ ਨੂੰ ਮਹਾਮਾਰੀ ਨੂੰ ਰੋਕਣ ਲਈ ਲੋੜੀਂਦੀਆਂ ਸਾਵਧਾਨੀਆਂ ਵਰਤਣ ਬਾਰੇ ਲੋਕਾਂ ਨੂੰ ਸੁਚੇਤ ਕਰਨ ਲਈ ਤੁਰੰਤ ਵਿਸਥਾਰਤ ਦਿਸ਼ਾ-ਨਿਰਦੇਸ਼ ਜਾਰੀ ਕਰਨ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਲੋਕਾਂ ਨੂੰ ਕੋਵਿਡ ਮਹਾਂਮਾਰੀ ਦੇ ਪ੍ਰਭਾਵਾਂ ਤੋਂ ਸੁਰੱਖਿਅਤ ਰੱਖਿਆ ਜਾਵੇ। ਵਿਭਾਗ ਨੂੰ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਢੁਕਵੀਂ ਤਿਆਰੀ ਕਰਨੀ ਚਾਹੀਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ...

ਜਲੰਧਰ ਦੇ ਸਕੂਲ ‘ਚ 1 ਗੁੱਤ ਕਰਕੇ ਗਈ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ

ਜਲੰਧਰ ਦੇ ਕਾਲਾ ਸੰਘਿਆਂ ਰੋਡ ਸਥਿਤ ਟੈਗੋਰ ਇੰਟਰਨੈਸ਼ਨਲ ਸਕੂਲ ਤੋਂ ਇੱਕ ਬੇਹੱਦ ਰੂਹ ਕੰਬਾਊ...

ਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਨਾਲ ਭਰਿਆ ਟਰੱਕ, ਕੰਡਕਟਰ ਗੰਭੀਰ ਜ਼ਖ਼ਮੀ

ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਪੁਲਿਸ ਨੇ ਫਲਾਈਟ ‘ਚੋਂ ਹੀ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ

ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ, ਆਸ਼ੂਤੋਸ਼ ਰਾੰਕਾ ਤੇ ਸੌਰਵ ਦਾਲ ਨੂੰ ਦਿੱਲੀ...

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...