ਲੁਧਿਆਣਾ: ਪੰਜਾਬ ਵਿੱਚ ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਦਾ ਐਲਾਨ ਕੱਲ੍ਹ ਯਾਨੀ ਐਤਵਾਰ ਨੂੰ ਦੁਪਹਿਰ 2 ਵਜੇ ਕੀਤਾ ਜਾਵੇਗਾ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਲੁਧਿਆਣਾ ਪਹੁੰਚਣਗੇ। ਜਿੱਥੇ ਦਾਖਾ ਵਿਧਾਨ ਸਭਾ ਹਲਕੇ ਵਿੱਚ ਰੈਲੀ ਕੀਤੀ ਜਾਵੇਗੀ। ਉੱਥੇ ਹੀ ਵਿਰੋਧੀ ਧਿਰਾਂ ਦੇ ਨਾਲ-ਨਾਲ ਹੁਣ ਆਪਣੀ ਹੀ ਪਾਰਟੀ ਦੇ ਆਗੂ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਰਾਹੁਲ ਦੇ ਐਲਾਨ ਤੋਂ ਪਹਿਲਾਂ ਕਾਦੀਆਂ ਤੋਂ ਚੋਣ ਲੜ ਰਹੇ ਦਿੱਗਜ ਕਾਂਗਰਸੀ ਆਗੂ ਪ੍ਰਤਾਪ ਬਾਜਵਾ ਨੇ ਵੱਖਰਾ ਹੀ ਸੁਰ ਅਪਣਾਇਆ ਹੈ।
ਬਾਜਵਾ ਨੇ ਕਿਹਾ ਕਿ ਜਿਵੇਂ ਹਾਲਾਤ ਬਣੇ ਹੋਏ ਹਨ, ਕਾਂਗਰਸ ਨੂੰ ਕਿਸੇ ਇਕ ਚਿਹਰੇ ਨਾਲ ਨਹੀਂ ਜਾਣਾ ਚਾਹੀਦਾ। ਕਾਂਗਰਸ ਨੂੰ ਇਹ ਚੋਣ ਸਾਂਝੀ ਅਗਵਾਈ ਵਿੱਚ ਲੜਨੀ ਚਾਹੀਦੀ ਹੈ।ਪੰਜਾਬ ਵਿੱਚ ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਦਾ ਐਲਾਨ ਕੱਲ੍ਹ ਯਾਨੀ ਐਤਵਾਰ ਨੂੰ ਦੁਪਹਿਰ 2 ਵਜੇ ਕੀਤਾ ਜਾਵੇਗਾ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਲੁਧਿਆਣਾ ਪਹੁੰਚਣਗੇ। ਜਿੱਥੇ ਦਾਖਾ ਵਿਧਾਨ ਸਭਾ ਹਲਕੇ ਵਿੱਚ ਰੈਲੀ ਕੀਤੀ ਜਾਵੇਗੀ












