August 10, 2026, 7:18 pm
----------- Advertisement -----------
HomeNewsLatest News24 ਘੰਟਿਆਂ ਦੇ ਅੰਦਰ-ਅੰਦਰ ਹੋ ਰਿਹਾ ਹੈ ਕਿਸਾਨਾਂ ਨੂੰ MSP ਭੁਗਤਾਨ :...

24 ਘੰਟਿਆਂ ਦੇ ਅੰਦਰ-ਅੰਦਰ ਹੋ ਰਿਹਾ ਹੈ ਕਿਸਾਨਾਂ ਨੂੰ MSP ਭੁਗਤਾਨ : ਲਾਲ ਚੰਦ ਕਟਾਰੂਚੱਕ

Published on

----------- Advertisement -----------

ਚੰਡੀਗੜ੍ਹ, 17 ਅਪ੍ਰੈਲ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੌਜੂਦਾ ਹਾੜ੍ਹੀ ਦੇ ਮੰਡੀਕਰਨ ਸੀਜ਼ਨ (ਆਰ.ਐਮ.ਐਸ.) ਦੌਰਾਨ ਸੂਬੇ ਭਰ ਦੀਆਂ ਮੰਡੀਆਂ ਵਿੱਚ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਖਰੀਦ ਦੀ ਪੁਸ਼ਟੀ ਹੋਣ ਦੇ 24 ਘੰਟਿਆਂ ਦਰਮਿਆਨ ਹੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਅਦਾਇਗੀ ਕੀਤੀ ਜਾ ਰਹੀ ਹੈ। ਪਿਛਲਾ ਰਿਕਾਰਡ ਤੋੜਦਿਆਂ ਸਰਕਾਰ ਨੇ ਖਰੀਦ ਦੇ ਨਿਰਧਾਰਤ 48 ਘੰਟਿਆਂ ਦੇ ਅੰਦਰ ਭੁਗਤਾਨ ਜਾਰੀ ਕਰਨ ਦੇ ਟੀਚੇ ਤੋਂ ਵੀ ਪਹਿਲਾਂ ਅਦਾਇਗੀਆਂ ਜਾਰੀ ਕੀਤੀਆਂ ਹਨ।

ਇਹ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਦੱਸਿਆ ਕਿ ਹੁਣ ਤੱਕ ਪੰਜਾਬ ਸਰਕਾਰ ਵੱਲੋਂ 1,05,574 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ ਉੱਤੇ 3014 ਕਰੋੜ ਰੁਪਏ ਤੋਂ ਵੱਧ ਦੀਆਂ ਅਦਾਇਗੀਆਂ ਕੀਤੀਆਂ ਜਾ ਚੁੱਕੀਆਂ ਹਨ। ਇਹ 48 ਘੰਟੇ ਪਹਿਲਾਂ ਤੱਕ ਕੀਤੀ ਗਈ ਖਰੀਦ ਦੇ ਬਕਾਇਆ 2700 ਕਰੋੜ ਰੁਪਏ ਦੀ ਰਾਸ਼ੀ ਤੋਂ ਕਿਤੇ ਜ਼ਿਆਦਾ ਹਨ। ਉਨਾਂ ਨੇ ਕਿਹਾ ਕਿ ਇਹ ਅੰਕੜੇ ਸਪੱਸ਼ਟ ਤੌਰ ‘ਤੇ ਦਰਸਾਉਂਦੇ ਹਨ ਕਿ ਕਿਸਾਨਾਂ ਨੂੰ ਖਰੀਦ ਤੋਂ ਮਹਿਜ਼ 24 ਘੰਟੇ ਦੇ ਅੰਦਰ- ਅੰਦਰ ਭੁਗਤਾਨ ਕੀਤਾ ਜਾ ਰਿਹਾ ਹੈ।

ਮੁੱਲ ਵਿੱਚ ਕਟੌਤੀ ਕਰਨ ਸਬੰਧੀ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਕਿਸੇ ਵੀ ਕੀਮਤ ‘ਤੇ ਕਟੌਤੀ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਕਿਸੇ ਵੀ ਸੂਰਤ ਵਿੱਚ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਨਾਲੋਂ ਘੱਟ ਦਰ ਉੱਤੇ ਭੁਗਤਾਨ ਨਹੀਂ ਹੋਣ ਦੇਵੇਗੀ। ਇਸ ਦੌਰਾਨ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਣੂੰ ਪ੍ਰਸਾਦ ਨੇ ਅੱਜ ਕਣਕ ਦੀ ਚੱਲ ਰਹੀ ਖਰੀਦ ਦਾ ਜਾਇਜ਼ਾ ਲੈਣ ਲਈ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ। ਉਨਾਂ ਮਾਰਕਫੈੱਡ, ਪਨਗ੍ਰੇਨ, ਪਨਸਪ ਅਤੇ ਪੀਐਸਡਬਲਯੂਸੀ ਦੇ ਮੈਨੇਜਿੰਗ ਡਾਇਰੈਕਟਰਜ਼ ਨੂੰ ਹਦਾਇਤ ਕੀਤੀ ਕਿ ਉਹ ਤੁਰੰਤ ਵੱਖ-ਵੱਖ ਮੰਡੀਆਂ ਦਾ ਦੌਰਾ ਕਰਨ ਅਤੇ ਜਮੀਨੀ ਪੱਧਰ ‘ਤੇ ਖਰੀਦ ਕਾਰਜਾਂ ਦੀ ਨਿਗਰਾਨੀ ਕੀਤੀ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਰੀ ਦੇ ਡਰ ਤੋਂ ਖੇਤਾਂ ‘ਚ ਦੱਬੇ 5 ਲੱਖ, ਥਾਂ ਭੁੱਲ ਗਿਆ ਕਿਸਾਨ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਘਟਨਾ ਪਜਪਦਰਾ ਖੇਤਰ ਦੇ ਨਵੇਈ ਪਿੰਡ ਵਿਚ ਵਾਪਰੀ ਹੈ। ਇਕ ਕਿਸਾਨ ਨੇ ਘਰ ਬਣਾਉਣ...

ਸੰਗੀਤਕਾਰ A.R ਰਹਿਮਾਨ ਦੇ ਪੁੱਤਰ ਦਾ ਹੋਇਆ Accident

ਭਾਰਤੀ ਸਿਨੇਮਾ ਦੇ ਦਿੱਗਜ ਸੰਗੀਤਕਾਰ ਏ. ਆਰ. ਰਹਿਮਾਨ ਦੇ ਬੇਟੇ ਅਮੀਨ ਇੱਕ ਸੜਕ ਹਾਦਸੇ...

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...

ਅਕਾਲੀ ਦਲ-ਭਾਜਪਾ ਗੱਠਜੋੜ ਬਾਰੇ ਨਾਇਬ ਸੈਣੀ ਦਾ ਵੱਡਾ ਬਿਆਨ, ਪੀਐਮ ਮੋਦੀ ਤੇ ਸੁਖਬੀਰ ਬਾਦਲ ਦੀ ਮੁਲਕਾਤ ਦਾ ਏਜੰਡਾ ਦੱਸਿਆ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਕਾਰ...

ਪੁਲਿਸ ਹਿਰਾਸਤ ‘ਚ 20 ਸਾਲਾ ਕੁੜੀ ਨੇ ਲਿਆ ਫਾਹਾ, ਪਰਿਵਾਰ ਨੇ ਟਾਰਚਰ ਕਰਕੇ ਕਤਲ ਦੇ ਲਾਏ ਇਲਜ਼ਾਮ

ਤਰਨਤਾਰਨ ਦੇ ਭਿੱਖੀਵਿੰਡ ਥਾਣੇ ‘ਚ ਪੁਲਿਸ ਹਿਰਾਸਤ ਦੌਰਾਨ 20 ਸਾਲਾ ਰਾਜਬੀਰ ਕੌਰ ਦੀ ਮੌਤ...

‘ਮੈਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਪਰ ਮੈਂ ਦ੍ਰਿੜ੍ਹ ਰਹਾਂਗਾ’ ਨਵੀਂ ਜਾਰੀ ਵੀਡੀਓ ‘ਚ ਬੋਲੇ ਰਾਜਾ ਵੜਿੰਗ

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਇਕ ਵੀਡੀਓ ਜਾਰੀ ਕੀਤੀ ਗਈ ਹੈ ਜਿਸ ਵਿਚ ਉਨ੍ਹਾਂ...

ਸਿਹਤ ਸੇਵਾ ਤਾਂ ਹੀ ਸਾਰਥਕ ਹੈ ਜਦੋਂ ਪੈਸਿਆਂ ਦੀ ਚਿੰਤਾ ਤੋਂ ਬਿਨਾਂ ਮਰੀਜ਼ ਨੂੰ ਸਮੇਂ ਸਿਰ ਇਲਾਜ ਮਿਲੇ: ਡਾ. ਬਲਬੀਰ ਸਿੰਘ

ਚੰਡੀਗੜ੍ਹ; 9 ਅਗਸਤ 2026:ਗੰਭੀਰ ਬੀਮਾਰੀ ਸਿਰਫ਼ ਮਰੀਜ਼ ਦੀ ਸਿਹਤ ਦੀ ਹੀ ਪਰਖ ਨਹੀਂ ਲੈਂਦੀ,...

ਫਿਟਨੈਸ ਅਤੇ ਸਰੀਰਕ ਗਤੀਵਿਧੀਆਂ ਹਰੇਕ ਦੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਨੀਆਂ ਚਾਹੀਦੀਆਂ ਹਨ: ਮਾਲਵਿੰਦਰ ਸਿੰਘ ਕੰਗ

ਮੋਹਾਲੀ 9 ਅਗਸਤ:ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਵੱਡੇ ਉਪਰਾਲੇ ਤਹਿਤ...

ਦੇਸ਼ ਵਿੱਚ ਸਭ ਤੋਂ ਵੱਧ ਅਨਿਆਂ ਆਦਿਵਾਸੀ ਸਮਾਜ ਨਾਲ ਹੋਇਆ, ਸਿਰਫ਼ ‘‘ਆਪ’’ ਲੜ ਰਹੀ ਹੈ ਆਦਿਵਾਸੀਆਂ ਦੇ ਹੱਕਾਂ ਦੀ ਲੜਾਈ- ਕੇਜਰੀਵਾਲ

ਨਵੀਂ ਦਿੱਲੀ 9 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵਿਸ਼ਵ ਆਦਿਵਾਸੀ...