June 21, 2026, 3:09 pm
----------- Advertisement -----------
HomeNewsBreaking Newsਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ ਪੰਜਾਬ ਸਰਕਾਰ ਦਾ ਵੱਡਾ ਸਹਾਰਾ; 305 ਕਰੋੜ...

ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ ਪੰਜਾਬ ਸਰਕਾਰ ਦਾ ਵੱਡਾ ਸਹਾਰਾ; 305 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

Published on

----------- Advertisement -----------

ਚੰਡੀਗੜ੍ਹ, 20 ਜੂਨ:ਜਦੋਂ ਕਿਸੇ ਪਰਿਵਾਰ ਦਾ ਕਮਾਉਣ ਵਾਲਾ ਮੈਂਬਰ ਸਾਥ ਛੱਡ ਜਾਂਦਾ ਹੈ ਤਾਂ ਮਹਿਲਾਵਾਂ ਨੂੰ ਅਕਸਰ ਸਭ ਤੋਂ ਵੱਧ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ ਸਮੇਂ ਵਿੱਚ ਪੰਜਾਬ ਸਰਕਾਰ ਦੀ ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ ਪੈਨਸ਼ਨ ਸਕੀਮ ਸੂਬੇ ਦੀਆਂ ਲੱਖਾਂ ਮਹਿਲਾਵਾਂ ਲਈ ਆਰਥਿਕ ਸੁਰੱਖਿਆ ਅਤੇ ਸਨਮਾਨ ਦਾ ਅਹਿਮ ਆਧਾਰ ਬਣ ਰਹੀ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਗੱਲ ਲਈ ਵਚਨਬੱਧ ਹੈ ਕਿ ਕੋਈ ਵੀ ਲੋੜਵੰਦ ਮਹਿਲਾ ਆਰਥਿਕ ਤੰਗੀ ਕਾਰਨ ਆਪਣੇ ਸਨਮਾਨ ਅਤੇ ਬੁਨਿਆਦੀ ਜ਼ਰੂਰਤਾਂ ਤੋਂ ਵਾਂਝੀ ਨਾ ਰਹੇ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।

ਸਕੀਮ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਈ ਮਹੀਨੇ ਤੱਕ ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ ਚਲਾਈ ਜਾ ਰਹੀ ਇਸ ਸਕੀਮ ਤਹਿਤ 305 ਕਰੋੜ ਰੁਪਏ ਤੋਂ ਵੱਧ ਦੀ ਰਕਮ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ 6.91 ਲੱਖ ਤੋਂ ਵੱਧ ਮਹਿਲਾਵਾਂ ਇਸ ਸਕੀਮ ਦਾ ਲਾਭ ਪ੍ਰਾਪਤ ਕਰ ਰਹੀਆਂ ਹਨ, ਜਿਸ ਨਾਲ ਉਨ੍ਹਾਂ ਨੂੰ ਆਰਥਿਕ ਸੁਰੱਖਿਆ ਮਿਲ ਰਹੀ ਹੈ ਅਤੇ ਉਹ ਆਤਮ-ਵਿਸ਼ਵਾਸ ਨਾਲ ਆਪਣਾ ਜੀਵਨ ਬਤੀਤ ਕਰਨ ਲਈ ਸਮਰੱਥ ਹੋ ਰਹੀਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2026-27 ਦੌਰਾਨ ਇਸ ਸਕੀਮ ਦੇ ਪ੍ਰਭਾਵਸ਼ਾਲੀ ਸੰਚਾਲਨ ਅਤੇ ਵੱਧ ਤੋਂ ਵੱਧ ਯੋਗ ਮਹਿਲਾਵਾਂ ਤੱਕ ਲਾਭ ਪਹੁੰਚਾਉਣ ਲਈ 1200 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਦਾ ਉਪਬੰਧ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਸਕੀਮ ਹਜ਼ਾਰਾਂ ਮਹਿਲਾਵਾਂ ਲਈ ਸਿਰਫ਼ ਵਿੱਤੀ ਸਹਾਇਤਾ ਹੀ ਨਹੀਂ, ਸਗੋਂ ਮੁਸ਼ਕਲ ਹਾਲਾਤਾਂ ਵਿੱਚ ਸਨਮਾਨ ਅਤੇ ਆਤਮ-ਵਿਸ਼ਵਾਸ ਨਾਲ ਜੀਵਨ ਜਿਉਣ ਦਾ ਸਹਾਰਾ ਵੀ ਬਣ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਮਹਿਲਾਵਾਂ ਦੀ ਸੁਰੱਖਿਆ, ਸਨਮਾਨ ਅਤੇ ਸਵੈ-ਨਿਰਭਰਤਾ ਨੂੰ ਮਜ਼ਬੂਤ ਕਰਨ ਵੱਲ ਇੱਕ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਪੱਕਾ ਵਿਸ਼ਵਾਸ ਹੈ ਕਿ ਅਸਲ ਸਮਾਜਿਕ ਤਰੱਕੀ ਉਦੋਂ ਹੀ ਸੰਭਵ ਹੈ ਜਦੋਂ ਮਹਿਲਾਵਾਂ ਆਰਥਿਕ ਤੌਰ ‘ਤੇ ਮਜ਼ਬੂਤ ਅਤੇ ਸਮਾਜਿਕ ਤੌਰ ‘ਤੇ ਸਸ਼ਕਤ ਹੋਣ। ਇਸੇ ਸੋਚ ਅਨੁਸਾਰ ਪੰਜਾਬ ਸਰਕਾਰ ਹਰ ਯੋਗ ਅਤੇ ਲੋੜਵੰਦ ਮਹਿਲਾ ਤੱਕ ਸਮਾਜਿਕ ਸੁਰੱਖਿਆ ਦੇ ਲਾਭ ਪਹੁੰਚਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ।

ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਇਹ ਸਕੀਮ 58 ਸਾਲ ਤੋਂ ਘੱਟ ਉਮਰ ਦੀਆਂ ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ ਉਪਲਬਧ ਹੈ। ਇਸ ਤੋਂ ਇਲਾਵਾ, 30 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਅਣਵਿਆਹੀਆਂ ਮਹਿਲਾਵਾਂ ਵੀ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ। ਬਿਨੈਕਾਰ ਦੇ ਪਰਿਵਾਰ ਦੀ ਸਾਲਾਨਾ ਆਮਦਨ 60,000 ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ।

ਮਹਿਲਾਵਾਂ ਦੀ ਭਲਾਈ ਅਤੇ ਸਸ਼ਕਤੀਕਰਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਨੂੰ ਸੁਰੱਖਿਅਤ, ਸਨਮਾਨਜਨਕ ਅਤੇ ਬਿਹਤਰ ਜੀਵਨ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ ਤਾਂ ਜੋ ਹਰ ਮਹਿਲਾ ਆਤਮ-ਵਿਸ਼ਵਾਸ ਅਤੇ ਆਰਥਿਕ ਸਥਿਰਤਾ ਨਾਲ ਸਮਾਜ ਵਿੱਚ ਆਪਣੀ ਭੂਮਿਕਾ ਨਿਭਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਕਮਜ਼ੋਰ ਅਤੇ ਲੋੜਵੰਦ ਵਰਗ ਤੱਕ ਭਲਾਈ ਸਕੀਮਾਂ ਦੇ ਲਾਭ ਪਹੁੰਚਾ ਕੇ ਇੱਕ ਹੋਰ ਸਮਾਵੇਸ਼ੀ ਅਤੇ ਸੰਵੇਦਨਸ਼ੀਲ ਪੰਜਾਬ ਦੀ ਸਿਰਜਣਾ ਲਈ ਯਤਨਸ਼ੀਲ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 290 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ, ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ‘ਤੇ ਕਰਨਗੇ ਗੁਰਧਾਮਾਂ ਦੇ ਦਰਸ਼ਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਲੋਂ ਅੱਜ ਸਵੇਰੇ ਅੰਮ੍ਰਿਤਸਰ ਸਥਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ...

ਪੰਜਾਬ ‘ਚ ਮੁੜ ਪੈਣਗੀਆਂ ਵੋਟਾਂ, ਹੁਸ਼ਿਆਰਪੁਰ ਸਣੇ 4 ਨਗਰ ਨਿਗਮ ਚੋਣਾਂ ਦਾ ਹੋਇਆ ਐਲਾਨ

ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦੀ ਉਡੀਕ ਕਰਨ ਵਾਲਿਆਂ ਲਈ ਇੱਕ ਵੱਡੀ ਖ਼ਬਰ ਹੈ।...

ਅਕਾਲੀ ਦਲ ਨੇ ਮਨਘੜਤ ਸਮੱਗਰੀ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਅਕਸ ਨੂੰ ਖ਼ਰਾਬ ਕਰਨ ਦੀ ਸਾਜ਼ਿਸ਼ ਰਚੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 20 ਜੂਨ 2026:ਆਮ ਆਦਮੀ ਪਾਰਟੀ (ਆਪ) ਨੇ ਸ਼ਨੀਵਾਰ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ...

PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ

ਜੇਕਰ ਤੁਸੀਂ ਵੀ ਆਨਲਾਈਨ ਪੇਮੈਂਟ ਜਾਂ ਰੀਚਾਰਜ ਕਰਨ ਲਈ ਫੋਨਪੇ (PhonePe) ਐਪ ਦੀ ਵਰਤੋਂ...

ਵਿਆਹ ਤੋਂ 48 ਦਿਨਾਂ ਬਾਅਦ ਡਾਕਟਰ ਦੀ ਪਤਨੀ ਨੇ ਕੀਤੀ ਖ਼ੁਦਕੁਸ਼ੀ

ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਵਿੱਚ 26 ਸਾਲਾ ਵਿਸ਼ਾਖਾ ਤਿਲਕਰ ਨੇ ਆਪਣੇ ਵਿਆਹ ਤੋਂ ਸਿਰਫ਼...

ਪੰਜਾਬ ਪੁਲਿਸ ਦੇ ASI ਅਮਨ ਘਈ 2027 ਆਸਟ੍ਰੇਲੀਆ ਪੁਲਿਸ ਖੇਡਾਂ ‘ਚ ਕਰਨਗੇ ਭਾਰਤ ਦੀ ਨੁਮਾਇੰਦਗੀ

 ਅੰਤਰਰਾਸ਼ਟਰੀ ਸਵਿਮਰ ਅਤੇ ਪੰਜਾਬ ਪੁਲਿਸ ਦੇ ASI ਅਮਨ ਘਈ ਆਸਟ੍ਰੇਲੀਆ 2027 ਵਿੱਚ ਹੋਣ ਵਾਲੀਆਂ...

ਮੋਹਾਲੀ ਅਤੇ ਜਲੰਧਰ ਵਿੱਚ ਸ਼ੁਰੂਆਤੀ ਜਾਇਦਾਦਾਂ ਦੀ ਨਿਲਾਮੀ ਰਾਹੀਂ ਵੱਡਾ ਮਾਲੀਆ ਵਸੂਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 19 ਜੂਨ 2026:ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ...

ਫੈਲੋਜ਼ 10 ਜ਼ਿਲ੍ਹਿਆਂ ਵਿੱਚ ਲਾਇਬ੍ਰੇਰੀ ਪਹਿਲਕਦਮੀਆਂ ਨੂੰ ਉਤਸ਼ਾਹਿਤ ਕਰ ਰਹੇ ਹਨ ; ਸਾਲ ਦੇ ਅੰਤ ਤੱਕ 80 ਫੀਸਦੀ ਤੋਂ ਵੱਧ ਨਸ਼ਾ ਮੁਕਤੀ ਕੇਂਦਰਾਂ ਤੱਕ...

ਚੰਡੀਗੜ੍ਹ, 19 ਜੂਨ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਲੜਾਈ ਵਿੱਚ ਲਾਇਬ੍ਰੇਰੀਆਂ ਇੱਕ ਨਵੇਂ...