November 14, 2026, 4:12 pm
----------- Advertisement -----------
HomeNewsBreaking Newsਪੰਜਾਬ ਸਰਕਾਰ ਮਹਾਨ ਗੁਰੂਆਂ ਤੇ ਸੰਤਾਂ ਵੱਲੋਂ ਦਰਸਾਏ ਮਾਰਗ ’ਤੇ ਚੱਲਦੇ ਹੋਏ...

ਪੰਜਾਬ ਸਰਕਾਰ ਮਹਾਨ ਗੁਰੂਆਂ ਤੇ ਸੰਤਾਂ ਵੱਲੋਂ ਦਰਸਾਏ ਮਾਰਗ ’ਤੇ ਚੱਲਦੇ ਹੋਏ ਹਰ ਵਰਗ ਦੀ ਭਲਾਈ ਤੇ ਖੁਸ਼ਹਾਲੀ ਲਈ ਯਤਨਸ਼ੀਲ : ਦੀਪਕ ਬਾਲੀ

Published on

----------- Advertisement -----------

*ਜਲੰਧਰ, 3 ਅਪ੍ਰੈਲ 2026*ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਵੱਲੋਂ ਅੱਜ ਸੰਤ ਨਿਰਮਲ ਦਾਸ ਜੀ ਜੋੜੇ ਵਾਲੇ, ਸੰਤ ਪ੍ਰਗਟ ਨਾਥ ਅਤੇ ਹੋਰ ਸੰਤਾਂ-ਮਹਾਂਪੁਰਖਾਂ ਦੀ ਰਹਿਨੁਮਾਈ ਹੇਠ ਦਮੜੀ ਯਾਤਰਾ ਨੂੰ ਵਿਸ਼ੇਸ਼ ਟ੍ਰੇਨ ਰਾਹੀਂ ਸਥਾਨਕ ਸਿਟੀ ਰੇਲਵੇ ਸਟੇਸ਼ਨ ਤੋਂ ਹਰਿਦੁਆਰ ਲਈ ਰਵਾਨਾ ਕੀਤਾ ਗਿਆ।

ਇਸ ਮੌਕੇ ਵਿਧਾਇਕ ਚੱਬੇਵਾਲ ਡਾ. ਇਸ਼ਾਂਕ ਕੁਮਾਰ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਪਾਲ ਸਿੰਘ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਸੰਬੋਧਨ ਕਰਦਿਆਂ ਲੋਕਾਂ ਨੂੰ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਨਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮੁੱਚੀ ਮਨੁੱਖਤਾ ਨੂੰ ਆਪਸੀ ਪ੍ਰੇਮ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਸਮੁੱਚੀ ਲੋਕਾਈ ਦਾ ਹਮੇਸ਼ਾ ਮਾਰਗਦਰਸ਼ਨ ਕਰਦੀਆਂ ਰਹਿਣਗੀਆਂ, ਜੋ ਸਾਨੂੰ ਜਾਤ, ਧਰਮ ਅਤੇ ਨਸਲ ਦੇ ਵਖਰੇਵੇਂ ਤੋਂ ਉੱਪਰ ਉੱਠਣ ਦਾ ਸੰਦੇਸ਼ ਦਿੰਦੀਆਂ ਹਨ।

ਸ਼੍ਰੀ ਭਗਤ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦਾ ਇਹ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦੁਨੀਆ ਦੇ ਕੋਨੇ-ਕੋਨੇ ਵਿੱਚ ਪਹੁੰਚਾਉਣ ਲਈ ਪੰਜਾਬ ਸਰਕਾਰ ਵੱਲੋਂ ਅਣਥਕ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਦੇ ਆਉਣ ਵਾਲੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ’ਤੇ ਮਨਾਉਣ ਲਈ ਵਿਆਪਕ ਪ੍ਰੋਗਰਾਮ ਉਲੀਕੇ ਗਏ ਹਨ।

ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਦਮੜੀ ਯਾਤਰਾ ਲਈ ਸੰਗਤਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਉਹ ਕੌਮਾਂ ਹਮੇਸ਼ਾ ਅੱਗੇ ਵਧਦੀਆਂ ਅਤੇ ਤਰੱਕੀ ਕਰਦੀਆਂ ਹਨ, ਜਿਹੜੀਆਂ ਆਪਣੇ ਗੁਰੂਆਂ-ਪੀਰਾਂ, ਸੰਤਾਂ ਨੂੰ ਯਾਦ ਰੱਖਦੀਆਂ ਹੋਈਆਂ ਉਨ੍ਹਾਂ ਵੱਲੋਂ ਪਾਏ ਪੂਰਨਿਆਂ ‘ਤੇ ਚੱਲਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੀ ਸਾਡੇ ਮਹਾਨ ਗੁਰੂਆਂ ਅਤੇ ਸੰਤਾਂ ਵੱਲੋਂ ਦਰਸਾਏ ਮਾਰਗ ’ਤੇ ਚੱਲਦੇ ਹੋਏ ਹਰ ਵਰਗ ਦੀ ਭਲਾਈ ਅਤੇ ਖੁਸ਼ਹਾਲੀ ਲਈ ਲਗਾਤਾਰ ਕੰਮ ਕਰ ਰਹੀ ਹੈ।

ਇਸ ਮੌਕੇ ਸੰਤ ਸਤਵਿੰਦਰ ਹੀਰਾ, ਭੈਣ ਸੰਤੋਸ਼, ‘ਆਪ’ ਆਗੂ ਰਾਜਵਿੰਦਰ ਕੌਰ ਥਿਆੜਾ, ਦਿਨੇਸ਼ ਢੱਲ ਤੋਂ ਇਲਾਵਾ ਸੰਤ ਸਮਾਜ ਅਤੇ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...