ਪੰਜਾਬ ਸਰਕਾਰ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ ਕਿ ਹਾਈਕੋਰਟ ਨੇ ਪੰਜਾਬ ਸਰਕਾਰ ਦੀ ਅਪੀਲ ਨੂੰ ਖਾਰਿਜ ਕਰ ਦਿੱਤਾ ਹੈ। ਇਸ ਫੈਸਲੇ ’ਤੇ ਹਾਈਕੋਰਟ ਦੀ ਸਿੰਗਲ ਬੈਂਚ ਵੱਲੋਂ ਮੋਹਰ ਲਗਾਈ ਗਈ ਹੈ। ਹਾਈਕੋਰਟ ਨੇ ਕਿਹਾ ਹੈ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 15 ਦਿਨਾਂ ’ਚ ਬਕਾਇਆ ਜਾਰੀ ਕਰਨ ਦੇ ਹੁਕਮ ਦਿੱਤੇ ਹਨ।
ਪੰਜਾਬ ਸਰਕਾਰ ਨੂੰ ਦਿੱਤੀ ਗਈ ਚਿਤਾਵਨੀ
ਦੱਸ ਦਈਏ ਕਿ ਹਾਈਕੋਰਟ ਵੱਲੋਂ ਸਰਕਾਰ ਨੂੰ ਇਹ ਵੀ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਉਹ ਇਸ ਮਹੀਨੇ ਦੇ ਅੰਤ ਤੱਕ ਬਕਾਇਆ ਰਕਮ ਜਾਰੀ ਨਹੀਂ ਕਰਦੀ ਹੈ, ਤਾਂ ਉਸਨੂੰ 6 ਫੀਸਦ ਵਿਆਜ ਸਮੇਤ ਬਕਾਇਆ ਰਕਮ ਜਾਰੀ ਕਰਨਾ ਪਵੇਗਾ।












