ਚੰਡੀਗੜ੍ਹ: ਖੇਤੀ ਕਾਨੂੰਨ ਰੱਦ ਕਰਵਾਉਣ ਤੋਂ ਬਾਅਦ ਕਿਸਾਨਾਂ ਨੇ ਪੰਜਾਬ ਸਰਕਾਰ ਖਿਲਾਫ ਹੱਲਾ ਬੋਲ ਦਿੱਤਾ ਹੈ। ਸਰਕਾਰ ਵੱਲੋਂ ਕੀਤੇ ਵਾਅਦੇ ਪੂਰੇ ਕਰਵਾਉਣ ਲਈ ਕਿਸਾਨਾਂ ਵਲੋਂ ਸੂਬੇ ‘ਚ ਧਰਨੇ ਲਾਏ ਜਾ ਰਹੇ ਹਨ। ਕਿਸਾਨ ਜਥੇਬੰਦੀਆਂ ਰੇਲ ਰੋਕੋ ਅੰਦੋਲਨ ਕਰ ਰਹੀਆਂ ਹਨ। ਤੇ ਕਈ ਥਾਵਾਂ ‘ਤੇ ਧਰਨੇ ਵੀ ਲਾ ਰਹੀਆਂ ਹਨ। ਇਸਦੇ ਚੱਲਦੇ ਹੁਣ ਕੁਝ ਕਿਸਾਨ ਜਥੇਬੰਦੀਆਂ ਦੀ ਪੰਜਾਬ ਸਰਕਾਰ ਨਾਲ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਚੰਡੀਗੜ੍ਹ ਵਿਖੇ ਹੋ ਰਹੀ ਹੈ। ਇਹ ਮੀਟਿੰਗ ਕਿਉਂ ਹੋ ਰਹੀ ਹੈ ਇਸ ਬਾਰੇ ਹਾਲੇ ਜ਼ਿਆਦਾ ਜਾਣਕਾਰੀ ਨਹੀਂ ਹੈ। ਬਹਿਰਹਾਲ ਤੁਹਾਨੂੰ ਦੱਸ ਦਈਏ ਕਿ ਕਿਸਾਨ ਲੀਡਰਾਂ ਦੀ ਮੁੱਖ ਮੰਗ ਹੈ ਕਿ ਪਿਛਲੇ ਚੋਣ ਵਾਅਦੇ ਤੁਰੰਤ ਲਾਗੂ ਕੀਤੇ ਜਾਣ। ਕਿਸਾਨਾਂ ਤੇ ਖੇਤ ਮਜ਼ਦੂਰਾਂ ਸਿਰ ਚੜ੍ਹੇ ਸਮੁੱਚੇ ਕਰਜ਼ੇ ਤੁਰੰਤ ਖਤਮ ਕੀਤੇ ਜਾਣ। ਹੁਣ ਵੇਖਣਾ ਇਹ ਹੋਵੇਗਾ ਕਿ ਸਰਕਾਰ ਕੀ ਕੁੱਝ ਫੈਸਲਾ ਲੈਂਦੀ ਹੈ।
----------- Advertisement -----------
ਪੰਜਾਬ ਸਰਕਾਰ ਦੀ ਕਿਸਾਨਾਂ ਨਾਲ ਅਹਿਮ ਮੀਟਿੰਗ, ਕੀ ਹੋ ਸਕਦਾ ਹੈ ਵੱਡਾ ਐਲਾਨ?
Published on
----------- Advertisement -----------