July 18, 2026, 6:02 am
----------- Advertisement -----------
HomeNewsBreaking Newsਪੰਜਾਬ ਹੈ ਯੋਧਿਆਂ ਅਤੇ ਸ਼ਹੀਦਾਂ ਦੀ ਧਰਤੀ: ਅਰਵਿੰਦ ਕੇਜਰੀਵਾਲ

ਪੰਜਾਬ ਹੈ ਯੋਧਿਆਂ ਅਤੇ ਸ਼ਹੀਦਾਂ ਦੀ ਧਰਤੀ: ਅਰਵਿੰਦ ਕੇਜਰੀਵਾਲ

Published on

----------- Advertisement -----------
  • ਕਿਹਾ, ਤਿਰੰਗਾ ਯਾਤਰਾ ਪੰਜਾਬ ਦੇ ਯੋਧਿਆਂ ਅਤੇ ਸ਼ਹੀਦਾਂ ਨੂੰ ਸਮਰਪਿਤ

ਅੰਮ੍ਰਿਤਸਰ, 15 ਦਸੰਬਰ 2021 – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ, ”ਪੰਜਾਬ ਯੋਧਿਆਂ ਅਤੇ ਸ਼ਹੀਦਾਂ ਦੀ ਧਰਤੀ ਹੈ। ਇੱਥੇ ਦੇਸ਼ ਦੇ ਮਹਾਨ ਆਜ਼ਾਦੀ ਘੁਲਾਟੀਆਂ ਨੇ ਜਨਮ ਲਿਆ ਹੈ। ਸਾਡੀ ਜਲੰਧਰ ਵਾਲੀ ਤਿਰੰਗਾ ਯਾਤਰਾ ਸਾਰੇ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਸਮਰਪਿਤ ਹੈ।” ਕੇਜਰੀਵਾਲ ਇੱਥੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਏਅਰਪੋਰਟ ‘ਤੇ ਪੱਤਰਕਾਰਾਂ ਨੂੰ ਸੰਬੋਧਨ ਕਰਨ ਰਹੇ ਸਨ ਅਤੇ ਅੱਜ ਉਹ ਜਲੰਧਰ ਵਿਖੇ ‘ਆਪ’ ਦੀ ਹੋਣ ਵਾਲੀ ਤਿਰੰਗਾ ਯਾਤਰਾ ਵਿੱਚ ਸ਼ਾਮਲ ਹੋਣ ਲਈ ਦਿੱਲੀ ਤੋਂ ਅੰਮ੍ਰਿਤਸਰ ਪਹੁੰਚੇ ਸਨ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦੇਸ਼ ਭਗਤੀ ‘ਚ ਪੰਜਾਬ ਨੇ ਹਮੇਸ਼ਾ ਮੋਹਰੀ ਭੂਮਿਕਾ ਅਦਾ ਕੀਤੀ ਹੈ। ਬਾਹਰੀ ਹਮਲਾਵਰਾਂ ਅੱਗੇ ਪੰਜਾਬ ਸਦੀਆਂ ਤੋਂ ਚੱਟਾਨ ਵਾਂਗ ਡੱਟਦਾ ਆਇਆ ਹੈ ਅਤੇ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿੱਚ ਪੰਜਾਬ ਅਤੇ ਪੰਜਾਬੀਆਂ ਨੇ ਸਭ ਤੋਂ ਵੱਡਾ ਯੋਗਦਾਨ ਪਾਇਆ। ਅੱਜ ਵੀ ਸਰਹੱਦਾਂ ਦੀ ਰਾਖੀ ਕਰਦੇ ਹੋਏ ਕੁਰਬਾਨੀਆਂ ਦੇਣ ‘ਚ ਪੰਜਾਬ ਦੇ ਸੂਰਬੀਰ ਮੁਹਰਲੀ ਕਤਾਰ ਵਿੱਚ ਆਉਂਦੇ ਹਨ। ਐਨਾਂ ਹੀ ਨਹੀਂ ਦੇਸ਼ ਨੂੰ ਭੁੱਖਮਰੀ ‘ਚੋਂ ਕੱਢਣ ਲਈ ਪੰਜਾਬ ਦਾ ਬੇਮਿਸਾਲ ਯੋਗਦਾਨ ਹੈ। ਇਸ ਲਈ ਪੰਜਾਬ ਦੀ ਸਰਜ਼ਮੀਂ ਉਤੇ ਤਿਰੰਗਾ ਮਾਰਚ ਕਰਨਾ ਜਿੱਥੇ ਯੋਧਿਆਂ ਨੂੰ ਸਲਾਮ ਹੈ, ਉਥੇ ਨਵੀਆਂ ਪੀੜੀਆਂ ‘ਚ ਦੇਸ਼ ਭਗਤੀ ਦਾ ਜਜ਼ਬਾ ਜਗਾਉਣ ਦਾ ਜ਼ਰੀਆ ਵੀ ਹੈ। ਉਨਾਂ ਕਿਹਾ ਕਿ ‘ਆਪ’ ਵੱਲੋਂ ਜਲੰਧਰ ‘ਚ ਅੱਜ ਦੀ ਤਿਰੰਗਾ ਯਾਤਰਾ ਪੰਜਾਬ ਦੀ ਤਰੱਕੀ ਅਤੇ ਚੰਗੇ ਭਵਿੱਖ ਲਈ ਕੀਤੀ ਜਾ ਰਹੀ।

ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਸੀਨੀਅਰ ਆਗੂ ਕੁੰਵਰ ਵਿਜੈ ਪ੍ਰਤਾਪ ਸਿੰਘ, ਜੀਵਨਜੋਤ ਕੌਰ, ਸੀਮਾ ਸੋਢੀ, ਪ੍ਰਭਜੀਤ ਬਰਾੜ, ਇਕਬਾਲ ਸਿੰਘ ਭੁੱਲਰ, ਜਗਦੀਪ ਸਿੰਘ ਸਮੇਤ ਹੋਰਨਾਂ ਆਗੂਆਂ ਨੇ ਅਰਵਿੰਦ ਕੇਜਰੀਵਾਲ ਦਾ ‘ਗੁਰੂ ਕੀ ਨਗਰੀ’ ਏਅਰਪੋਰਟ ਪੁੱਜਣ ‘ਤੇ ਨਿੱਘਾ ਸਵਾਗਤ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ਨੇ ਲਗਾਤਾਰ ਛੇਵੇਂ ਦਿਨ ਈਰਾਨ ਦੇ ਟਿਕਾਣਿਆਂ ‘ਤੇ ਕੀਤੀ ਬੰਬਾਰੀ, ਸੱਤ ਲੋਕਾਂ ਦੀ ਮੌਤ

ਅਮਰੀਕਾ ਨੇ ਰਾਤੋ-ਰਾਤ ਈਰਾਨ 'ਤੇ ਘਾਤਕ ਹਵਾਈ ਹਮਲੇ ਕੀਤੇ। ਈਰਾਨ ਦੇ ਸਰਕਾਰੀ ਮੀਡੀਆ ਅਨੁਸਾਰ,...

ਚੰਨੀ ਦੇ ਸੁਰ ਪਏ ਨਰਮ, 3 ਘੰਟੇ ਦੀ ਮੀਟਿੰਗ ਤੋਂ ਬਾਅਦ “All is Well” ਦਾ ਕੀਤਾ ਐਲਾਨ

ਪੰਜਾਬ ਕਾਂਗਰਸ ‘ਚ ਚੱਲ ਰਹੇ ਲੀਡਰਸ਼ਿਪ ਵਿਵਾਦ ਦੇ ਵਿਚਕਾਰ, ਸਾਬਕਾ ਮੁੱਖ ਮੰਤਰੀ ਤੇ ਸੰਸਦ...

ਸੋਨਮ ਵਾਂਗਚੁਕ ਨੂੰ ਬਣਾਇਆ ਜਾਵੇ ਦੇਸ਼ ਦਾ ਸਿੱਖਿਆ ਮੰਤਰੀ, ਅਰਵਿੰਦ ਕੇਜਰੀਵਾਲ ਨੇ ਚੁੱਕੀ ਮੰਗ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ...

PM ਮੋਦੀ ਦਾ ਚੰਡੀਗੜ੍ਹ ਦੌਰਾ, ਕਈ ਇਲਾਕਿਆਂ ‘ਚ ਨਹੀਂ ਚੱਲਣਗੀਆਂ ਸਕੂਲੀ ਬੱਸਾਂ, ਸਰਕੂਲਰ ਜਾਰੀ

ਚੰਡੀਗੜ੍ਹ ਦੇ ਕਈ ਨਿੱਜੀ ਸਕੂਲਾਂ ਨੇ 17 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ...

ਤਰਨਤਾਰਨ ‘ਚ ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਇੱਕੋ ਦਿਨ ‘ਚ 2 ਸਕੇ ਭਰਾਵਾਂ ਦੀ ਮੌਤ

ਤਰਨਤਾਰਨ ਜ਼ਿਲ੍ਹੇ ਦੇ ਰਾਣੀ ਵਲਾਹ ਪਿੰਡ ਵਿੱਚ ਦੋ ਮਾਸੂਮ ਸਕੇ ਭਰਾਵਾਂ ਦੀ ਮੌਤ ਨਾਲ...

PM Modi ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ Chandigarh Traffic Police ਨੇ ਜਾਰੀ ਕੀਤੀ ਟ੍ਰੈਫਿਕ ਐਡਵਾਇਜ਼ਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ, ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ...

ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

ਪੰਜਾਬੀ ਰੰਗਮੰਚ, ਰੇਡੀਓ, ਟੈਲੀਵੀਜ਼ਨ ਅਤੇ ਸਿਨੇਮਾ ਦੀ ਮਾਣਮੱਤੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਖਬਰ...

ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ ਪੁਲਿਸ ਅਲਰਟ ‘ਤੇ, ਚੱਪੇ-ਚੱਪੇ ‘ਤੇ ਪੁਲਿਸ ਤਾਇਨਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 17 ਜੁਲਾਈ ਨੂੰ ਪੰਜਾਬ ਆ ਰਹੇ ਹਨ। ਪ੍ਰਧਾਨ...

ਪੈਟਰੋਲ, ਡੀਜ਼ਲ ਤੇ ਏਟੀਐਫ ‘ਤੇ ਸਰਕਾਰ ਦਾ ਵੱਡਾ ਫੈਸਲਾ, ਅਚਾਨਕ ਇਹ ਟੈਕਸ ਵਧਾਇਆ

ਅਮਰੀਕਾ ਅਤੇ ਈਰਾਨ ਵਿਚਕਾਰ ਜੰਗ ਵਧਣ ਨਾਲ ਮੱਧ ਪੂਰਬ ਵਿੱਚ ਤਣਾਅ ਵਧ ਗਿਆ ਹੈ।...