ਤਰਨਤਾਰਨ: ਜੰਮੂ ਕਸ਼ਮੀਰ ਦੇ ਅਨੰਤਨਾਗ ਅਤੇ ਕੁਲਗਾਮ ਜ਼ਿਲ੍ਹਿਆਂ ਵਿੱਚ ਅੱਤਵਾਦੀ ਹਮਲਾ ਹੋਇਆ ਹੈ। ਪੰਜਾਬ ਵਾਸੀਆਂ ਲਈ ਇਸਨਾਲ ਜੁੜੀ ਦੁਖਦ ਖਬਰ ਆਈ ਹੈ। ਸੂਬੇ ਦੇ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਵੇਈਂ ਪੂਈਂ ਦਾ ਜਵਾਨ ਜਸਬੀਰ ਸਿੰਘ ਵੀ ਸ਼ਹੀਦ ਹੋਇਆ ਹੈ। ਸ਼ਹੀਦ ਜਸਬੀਰ ਸਿੰਘ ਦੇ ਭਰਾ ਰਣਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਸਵੇਰੇ ਜੰਮੂ ਕਸ਼ਮੀਰ ਤੋਂ ਫੋਨ ਆਇਆ ਕਿ ਮੁਕਾਬਲੇ ਦੌਰਾਨ ਜਸਬੀਰ ਸਿੰਘ ਦੇ ਗਲੇ ਵਿੱਚ ਗੋਲੀ ਵੱਜੀ ਹੈ ਅਤੇ ਉਸ ਦੀ ਹਾਲਤ ਗੰਭੀਰ ਹੈ। ਉਸ ਤੋਂ ਬਾਅਦ ਪਰਿਵਾਰ ਨੂੰ ਫੋਨ ਕਰਕੇ ਦੱਸਿਆ ਗਿਆ ਕਿ ਜਸਬੀਰ ਸਿੰਘ ਸ਼ਹੀਦ ਹੋ ਗਿਆ ਹੈ। ਲਾਂਸ ਨਾਇਕ ਜਸਬੀਰ ਸਿੰਘ ਦੇ ਸ਼ਹੀਦ ਹੋਣ ਨਾਲ ਉਨ੍ਹਾਂ ਦੇ ਘਰ ਵਿੱਚ ਸੋਗ ਦਾ ਮਾਹੌਲ ਹੈ।












