October 17, 2026, 3:00 am
----------- Advertisement -----------
HomeNewsBreaking Newsਸਰਪੰਚੀ ਦੀ ਉੱਪ ਚੋਣ ਮੌਕੇ ਹੰਗਾਮਾ, ਸਥਿਤੀ ਟਕਰਾਅ ਵਾਲੀ ਬਣੀ,ਦੋ ਧੜਿਆਂ ਦੇ...

ਸਰਪੰਚੀ ਦੀ ਉੱਪ ਚੋਣ ਮੌਕੇ ਹੰਗਾਮਾ, ਸਥਿਤੀ ਟਕਰਾਅ ਵਾਲੀ ਬਣੀ,ਦੋ ਧੜਿਆਂ ਦੇ ਸਮਰਥਕ ਆਹਮੋ-ਸਾਹਮਣੇ

Published on

----------- Advertisement -----------

ਵਿਧਾਨ ਸਭਾ ਹਲਕਾ ਰਾਏਕੋਟ ਦੇ ਪਿੰਡ ਬੜੂੰਦੀ ਦੀ ਸਰਪੰਚੀ ਦੀ ਉੱਪ ਚੋਣ ਮੌਕੇ ਉਸ ਵੇਲੇ ਮਾਹੌਲ ਤਣਾਅਪੂਰਨ ਬਣ ਗਿਆ ਜਦੋਂ ਸਰਪੰਚੀ ਦੀ ਚੋਣ ਲੜ ਰਹੇ ਦੋ ਧੜਿਆਂ ਦੇ ਸਮਰਥਕ ਆਹਮੋ-ਸਾਹਮਣੇ ਹੁੰਦੇ ਦਿਖਾਈ ਦਿੱਤੇ। ਅੱਜ ਸਵੇਰੇ ਸ਼ਾਂਤੀਪੂਰਨ ਢੰਗ ਨਾਲ ਵੋਟਿੰਗ ਸ਼ੁਰੂ ਹੋ ਗਈ ਸੀ ਪਰੰਤੂ ਸਥਿਤੀ ਉਸ ਸਮੇਂ ਵਿਗੜ ਗਈ, ਜਦੋਂ ਚੋਣ ਲੜ ਰਹੇ ਦੋਵਾਂ ਧੜਿਆਂ ਨੇ ਇਕ ਵੋਟਰ ਦੀ ਵੋਟ ‘ਤੇ ਆਪੋ ਆਪਣੀ ਦਾਅਵੇਦਾਰੀ ਜਿਤਾ ਦਿੱਤੀ ਤੇ ਵੋਟ ਪਾਉਣ ਨੂੰ ਲੈ ਕੇ ਤਕਰਾਰ ਹੋ ਗਿਆ ਹਾਲਾਂਕਿ ਇਹ ਤਕਰਾਰ ਪੁਲਿਸ ਦਖਲ ਤੋਂ ਬਾਅਦ ਸਮਾਪਤ ਹੋ ਗਿਆ । ਦੱਸਣਯੋਗ ਹੈ ਕਿ ਪਿੰਡ ਬਾੜੂੰਦੀ ਵਿਚ ਜਸਵਿੰਦਰ ਸਿੰਘ ਬਿੱਟੂ ਤੇ ਰਵਿੰਦਰ ਸਿੰਘ ਵਿਚਾਲੇ ਕਾਂਟੇ ਦੀ ਟੱਕਰ ਹੈ।ਅੱਜ ਜਦੋਂ ਸਵੇਰੇ ਵੋਟਿੰਗ ਸ਼ੁਰੂ ਹੋਈ ਤਾਂ ਪਹਿਲਾਂ ਤਾਂ ਮਾਹੌਲ ਕਾਫੀ ਸ਼ਾਂਤੀਪੂਰਵਕ ਰਿਹਾ, ਪਰ ਜਦੋਂ ਵੋਟਿੰਗ ਲਈ ਵੋਟਰਾਂ ਨੇ ਲਾਈਨਾਂ ਵਿਚ ਆ ਕੇ ਖੜਨਾ ਸ਼ੁਰੂ ਕਰ ਦਿੱਤਾ ਤਾਂ ਉਸ ਵੇਲੇ ਹੋਏ ਇਸ ਹੰਗਾਮੇ ਨੇ ਪ੍ਰਸ਼ਾਸਨ ਦਾ ਸਾਰਾ ਧਿਆਨ ਇਸ ਚੋਣ ‘ਤੇ ਕੇਂਦਰਿਤ ਕਰ ਦਿੱਤਾ।ਇਸ ਮੌਕੇ ਅਰਵਿੰਦਰ ਸਿੰਘ ਨੇ ਵਿਰੋਧੀ ਉਮੀਦਵਾਰ ਜਸਵਿੰਦਰ ਸਿੰਘ ‘ਤੇ ਧੱਕੇਸ਼ਾਹੀ ਦੇ ਦੋਸ਼ ਲਾਉਂਦਿਆਂ ਕਿਹਾ ਕਿ ਜਸਵਿੰਦਰ ਸਿੰਘ ਸੱਤਾਧਾਰੀ ਧਿਰ ਦੇ ਉਮੀਦਵਾਰ ਹਨ ਅਤੇ ਉਨ੍ਹਾਂ ਨਾਲ ਧੱਕੇਸ਼ਾਹੀ ਕਰਵਾ ਰਹੇ ਹਨ। ਉਧਰ ਜਸਵਿੰਦਰ ਸਿੰਘ ਨੇ ਅਰਵਿੰਦਰ ਸਿੰਘ ਦੇ ਦੋਸ਼ਾਂ ਨੂੰ ਮੁੱਢੋਂ ਹੀ ਨਕਾਰਦਿਆਂ ਕਿਹਾ ਕਿ ਅਰਵਿੰਦਰ ਸਿੰਘ ਨੂੰ ਆਪਣੀ ਹਾਰ ਦਿਖ ਰਹੀ ਹੈ ਤੇ ਉਹ ਬੁਖਲਾਹਟ ਵਿਚ ਆ ਕੇ ਅਜਿਹੇ ਬੇਹੂਦਾ ਦੋਸ਼ ਲਾ ਰਹੇ ਹਨ। ਮਾਹੌਲ ਤਣਾਅਪੂਰਨ ਹੁੰਦਿਆਂ ਹੀ ਥਾਣਾ ਸੁਧਾਰ ਦੇ ਐਸ.ਐਚ.ਓ. ਜਸਵਿੰਦਰ ਸਿੰਘ ਮੌਕੇ ‘ਤੇ ਹੀ ਪਹੁੰਚ ਗਏ ਤੇ ਉਨ੍ਹਾਂ ਵਿਗੜਦੇ ਹਾਲਾਤਾਂ ਨੂੰ ਕਾਬੂ ਕਰਕੇ ਸ਼ਾਂਤੀਪੂਰਵਕ ਮਾਹੌਲ ਦੇ ਵਿਚ ਦੁਬਾਰਾ ਤੋਂ ਵੋਟਿੰਗ ਸ਼ੁਰੂ ਕਰਵਾ ਦਿੱਤੀ। ਇਸ ਮੌਕੇ ਐਸ.ਐਚ.ਓ. ਜਸਵਿੰਦਰ ਸਿੰਘ ਦਾ ਕਹਿਣਾ ਹੈ ਕਿਸੇ ਨੂੰ ਵੀ ਮਾਹੌਲ ਖਰਾਬ ਨਹੀਂ ਕਰਨ ਦਿੱਤਾ

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...