December 13, 2025, 7:57 am
----------- Advertisement -----------
HomeNewsBreaking Newsਪੀਸੀਐਸ ਦੀ ਮੁੱਢਲੀ ਪ੍ਰੀਖਿਆ ਅੱਜ, ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਤਿਆਰੀਆਂ ਮੁਕੰਮਲ

ਪੀਸੀਐਸ ਦੀ ਮੁੱਢਲੀ ਪ੍ਰੀਖਿਆ ਅੱਜ, ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਤਿਆਰੀਆਂ ਮੁਕੰਮਲ

Published on

----------- Advertisement -----------

ਪਟਿਆਲਾ, 6 ਦਸੰਬਰ:ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐਸਸੀ)ਵੱਲੋਂ ਪੰਜਾਬ ਰਾਜ ਸਿਵਲ ਸੇਵਾਵਾਂ (ਪੀ.ਸੀ.ਐਸ) ਦੀ 7 ਦਸੰਬਰ ਨੂੰ ਲਈ ਜਾਣ ਵਾਲੀ ਸਾਂਝੀ ਪ੍ਰਤੀਯੋਗੀ ਪ੍ਰੀਖਿਆ (ਪ੍ਰੀਲਿਮਨਰੀ) ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪੀਪੀਐਸਸੀ ਦੇ ਚੇਅਰਮੈਨ, ਮੇਜਰ ਜਨਰਲ ਵਿਨਾਇਕ ਸੈਣੀ (ਸੇਵਾਮੁਕਤ), ਨੇ ਦੱਸਿਆ ਕਿ ਇਸ ਪ੍ਰੀਖਿਆ ਲਈ 85192 ਉਮੀਦਵਾਰਾਂ ਨੇ ਅਪਲਾਈ ਕੀਤਾ ਸੀ।

                ਚੇਅਰਮੈਨ ਨੇ ਕਿਹਾ ਕਿ ਕਮਿਸ਼ਨ ਨੇ ਉਮੀਦਵਾਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਪ੍ਰੀਖਿਆ ਕਰਵਾਉਣ ਲਈ ਚੰਡੀਗੜ੍ਹ ਸਮੇਤ ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ 165 ਪ੍ਰੀਖਿਆ ਕੇਂਦਰ ਸਥਾਪਤ ਕੀਤੇ ਹਨ। ਉਨ੍ਹਾਂ ਦੱਸਿਆ ਕਿ ਚੰਡੀਗੜ੍ਹ, ਪਟਿਆਲਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੋਹਾਲੀ, ਲੁਧਿਆਣਾ, ਫ਼ਤਹਿਗੜ੍ਹ ਸਾਹਿਬ ਅਤੇ ਸੰਗਰੂਰ ਵਿਖੇ ਬਣਾਏ ਗਏ ਇਨ੍ਹਾਂ ਸੈਂਟਰਾਂ ਨੂੰ 222 ਬਲਾਕਾਂ ਵਿੱਚ ਵੰਡਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰੀਖਿਆ ਕੇਂਦਰਾਂ ਦੀ ਨਿਗਰਾਨੀ ਲਈ ਪੰਜਾਬ ਸਰਕਾਰ ਵੱਲੋਂ ਸਕੱਤਰ ਪੱਧਰ ਦੇ ਅਧਿਕਾਰੀਆਂ ਨੂੰ ਹਰੇਕ ਜ਼ਿਲ੍ਹੇ ਦਾ ਇੰਚਾਰਜ-ਨਿਗਰਾਨ ਨਿਯੁਕਤ ਕੀਤਾ ਗਿਆ ਹੈ ਅਤੇ ਆਬਜ਼ਰਵਰ ਵੱਖਰੇ ਤੌਰ ਉਤੇ ਲਗਾਏ ਗਏ ਹਨ।

                ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਸਕੱਤਰ, ਚਰਨਜੀਤ ਸਿੰਘ ਨੇ ਦੱਸਿਆ ਕਿ  ਪਹਿਲਾਂ ਜਾਰੀ ਸ਼ਡਿਊਲ ਅਨੁਸਾਰ ਇਹ ਪ੍ਰੀਖਿਆ ਦੋ ਸੈਸ਼ਨਾਂ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਅਤੇ ਸ਼ਾਮ 3 ਵਜੇ ਤੋਂ 5 ਵਜੇ ਤੱਕ ਲਈ ਜਾਵੇਗੀ।ਉਨ੍ਹਾਂ ਦੱਸਿਆ ਕਿ ਪਹਿਲਾ ਪੇਪਰ ਜਨਰਲ ਸਟੱਡੀਜ਼ ਦਾ ਹੋਵੇਗਾ ਅਤੇ ਦੂਸਰਾ ਪੇਪਰ ਸਿਵਲ ਸਰਵਿਸਿਜ ਐਪਟੀਚਿਊਡ ਟੈਸਟ ਦਾ ਹੈ। ਉਨ੍ਹਾਂ ਕਿਹਾ ਕਿ ਸੀਸੈਟ ਦਾ ਪੇਪਰ ਕੁਆਲੀਫਾਇੰਗ ਹੀ ਹੋਵੇਗਾ ਅਤੇ ਇਸ ਵਿੱਚ ਉਮੀਦਵਾਰਾਂ ਨੇ ਕੇਵਲ 40 ਫੀਸਦੀ ਪਾਸ ਅੰਕ ਹਾਸਲ ਕਰਨੇ ਹਨ।

                ਚਰਨਜੀਤ ਸਿੰਘ ਨੇ ਦੱਸਿਆ ਕਿ ਪ੍ਰੀਖਿਆ ਕੇਂਦਰਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ, ਵੀਡੀਓਗ੍ਰਾਫ਼ੀ, ਬਾਇਉਮੀਟ੍ਰਿਕ, ਜੈਮਰਾਂ ਸਮੇਤ  ਪੂਰੇ ਸੁਰੱਖਿਆ ਬੰਦੋਬਸਤ ਕੀਤੇ ਗਏ ਹਨ। ਉ੍ਹਨ੍ਹਾਂ ਦੱਸਿਆ ਕਿ ਉਮੀਦਵਾਰਾਂ ਦੀ ਸਹੂਲਤ ਲਈ ਇਸ ਪ੍ਰੀਖਿਆ ਲਈ ਦਾਖਲਾ ਕਾਰਡ ਤੇ ਹਦਾਇਤਾਂ ਪ੍ਰੀਖਿਆ ਦੀ ਮਿਤੀ ਤੋਂ ਲਗਭਗ ਦਸ ਦਿਨ ਪਹਿਲਾਂ ਕਮਿਸ਼ਨ ਦੀ ਵੈੱਬਸਾਈਟ ‘ਤੇ ਅਪਲੋਡ ਕਰ ਦਿੱਤੇ ਗਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਸਦ ਮੈਂਬਰ ਸੰਤ ਸੀਚੇਵਾਲ ਦੀ ਅਗਵਾਈ ਹੇਠ, ਬੁੱਢਾ ਦਰਿਆ ਮੁੜ ਹੋਇਆ ਜੀਵਤ — ਪਾਣੀ ਨੂੰ ਸਾਫ਼ ਕਰਾ ਬਣਾਇਆ ਕਿਸ਼ਤੀਆਂ ਦੇ ਕਾਬਿਲ ।

ਚੰਡੀਗੜ੍ਹ, 12 ਦਸੰਬਰ, 2025:ਪੰਜਾਬ ਦਾ ਪਵਿੱਤਰ ਬੁੱਢਾ ਦਰਿਆ, ਜੋ ਕਦੇ ਆਪਣੀ ਗੰਦਗੀ ਕਾਰਨ ਤਬਾਹ...

ਦਿੱਲੀ ਦੇ ਸਕੂਲਾਂ ਤੋਂ ਹੁਣ ਅੰਮ੍ਰਿਤਸਰ ਦੇ ਸਕੂਲਾਂ ਨੂੰ ਧ.ਮ.ਕੀ,ਸਕੂਲ ਕਰਵਾਇਆ ਖਾਲੀ, ਪੁਲਿਸ ਕਹਿੰਦੀ, ‘ਪੈਨਿਕ ਨਾ ਹੋਵੋ’

ਅੰਮ੍ਰਿਤਸਰ ਦੇ ਇੱਕ ਨਿੱਜੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਨਿੱਜੀ...

ਮਾਨ ਸਰਕਾਰ ਦੀ ਪ੍ਰੇਰਣਾ ਨਾਲ ਸੋਸ਼ਲ ਮੀਡੀਆ ‘ਤੇ ਗੂੰਜੀ ਮਾਂ-ਬੋਲੀ ਪੰਜਾਬੀ—ਅਧਿਆਪਕਾਂ ਦੀ ਮੁਹਿੰਮ ਨੂੰ ਹਜ਼ਾਰਾਂ ਦਾ ਸਾਥ

ਚੰਡੀਗੜ੍ਹ, 11 ਦਸੰਬਰ, 2025:ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇੱਕ ਸਰਕਾਰੀ ਸਕੂਲ ਵਿੱਚ...

ਸ਼ਿਵ ਸੈਨਾ ਆਗੂ ਦੀ ਸ਼ੱਕੀ ਹਾਲਾਤਾਂ ‘ਚ ਮਿਲੀ ਦੇਹ, 5 ਦਸੰਬਰ ਤੋਂ ਸੀ ਲਾਪਤਾ

ਮੁਕਤਸਰ ਤੋਂ ਲਾਪਤਾ ਹੋਏ ਸ਼ਿਵ ਸੈਨਾ ਪੰਜਾਬ ਦੇ ਜ਼ਿਲ੍ਹਾ ਯੂਥ ਪ੍ਰਧਾਨ ਸ਼ਿਵ ਕੁਮਾਰ ਸ਼ਿਵਾ...

ਆਉਣ ਵਾਲਾ ਨਿਵੇਸ਼ਕ ਸੰਮੇਲਨ ਇਨ੍ਹਾਂ ਦੇਸ਼ਾਂ ਦੀ ਤਕਨਾਲੋਜੀ ਨਾਲ ਸੂਬੇ ਦੀ ਪ੍ਰਤਿਭਾ ਦੇ ਇਕਸੁਰ ਹੋਣ ਲਈ ਰਾਹ ਪੱਧਰਾ ਕਰੇਗਾ: ਮੁੱਖ ਮੰਤਰੀ

ਚੰਡੀਗੜ੍ਹ, 10 ਦਸੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਹਾਲ...

’50 ਲੱਖ ਦੀ ਗ੍ਰਾਂਟ ਤੋਂ ਖੁਸ਼ ਪਿੰਡ ਵਾਸੀ ਮਾਨ ਸਰਕਾਰ ਦਾ ਕੀਤਾ ਧੰਨਵਾਦ

ਚੰਡੀਗੜ੍ਹ, 10 ਦਸੰਬਰ, 2025:ਪੰਜਾਬ ਦੇ ਵੱਖ-ਵੱਖ ਪਿੰਡਾਂ ਦੇ ਵਸਨੀਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ...

ਪੰਜਾਬ ਸਰਕਾਰ ਦਾ ਇਤਿਹਾਸਕ ਫੈਸਲਾ: ਜਲੰਧਰ ਨਗਰ ਨਿਗਮ ਨੇ 35 ਸਾਲਾਂ ਬਾਅਦ 1,196 ਸਫਾਈ ਕਰਮਚਾਰੀਆਂ ਨੂੰ ਦਿੱਤੀ ਪ੍ਰਵਾਨਗੀ

ਚੰਡੀਗੜ੍ਹ, 10 ਦਸੰਬਰ, 2025:ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇੱਕ ਇਤਿਹਾਸਕ ਫੈਸਲਾ...

ਮਾਨ ਸਰਕਾਰ ਦੀ ਲੋਕ ਭਲਾਈ ਪਹਿਲ: ਡਾ. ਬਲਬੀਰ ਸਿੰਘ ਨੇ ਫਤਿਹਗੜ੍ਹ ਸਾਹਿਬ ਸਿਹਤ ਕੇਂਦਰਾਂ ਦਾ ਅਚਨਚੇਤ ਨਿਰੀਖਣ ਕੀਤਾ

ਚੰਡੀਗੜ੍ਹ, 9 ਦਸੰਬਰ, 2025:ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਜਨਤਾ ਲਈ ਬਿਹਤਰ ਸਿਹਤ ਸੰਭਾਲ...