September 14, 2026, 4:26 am
----------- Advertisement -----------
HomeNewsBreaking Newsਨਸ਼ਿਆਂ ਅਤੇ ਡਰੋਨ ਦੇ ਖ਼ਤਰੇ 'ਤੇ ਧਾਲੀਵਾਲ ਦੀ ਕੇਂਦਰ ਨੂੰ ਅਪੀਲ- ਪੰਜਾਬ...

ਨਸ਼ਿਆਂ ਅਤੇ ਡਰੋਨ ਦੇ ਖ਼ਤਰੇ ‘ਤੇ ਧਾਲੀਵਾਲ ਦੀ ਕੇਂਦਰ ਨੂੰ ਅਪੀਲ- ਪੰਜਾਬ ਦੀ 332 ਕਿਲੋਮੀਟਰ ਲੰਬੀ ਸਰਹੱਦ ‘ਤੇ ਤਾਇਨਾਤ ਬੀਐੱਸਐੱਫ ਜਵਾਨਾਂ ਨੂੰ ਦਿੱਤੀ ਜਾਵੇ ਆਧੁਨਿਕ ਤਕਨੀਕ

Published on

----------- Advertisement -----------

ਅੰਮ੍ਰਿਤਸਰ, 22 ਮਈ, 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਪੁਲਿਸ ਵੱਲੋਂ ਸਾਈਬਰ ਅੱਤਵਾਦ ਦੇ ਇੱਕ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਪੱਛਮੀ ਬੰਗਾਲ ਤੋਂ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ‘ਤੇ ਪੰਜਾਬ ਪੁਲਿਸ ਦੀ ਸ਼ਲਾਘਾ ਕੀਤੀ।

ਸ਼ੁਕਰਵਾਰ ਨੂੰ ਅੰਮ੍ਰਿਤਸਰ ਵਿਖੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਸ਼ੁਰੂ ਤੋਂ ਹੀ ਇਹ ਵਚਨ ਦਿੰਦੀ ਆਈ ਹੈ ਕਿ ਪੰਜਾਬ ਦੇ ਅੰਦਰ ਦਹਿਸ਼ਤ ਫੈਲਾਉਣ ਵਾਲੇ, ਗੋਲੀਬਾਰੀ ਕਰਨ ਵਾਲੇ, ਧਮਾਕੇ ਕਰਨ ਵਾਲੇ ਜਾਂ ਕਿਸੇ ਵੀ ਤਰੀਕੇ ਨਾਲ ਸੂਬੇ ਦਾ ਮਾਹੌਲ ਵਿਗਾੜਨ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਉਨ੍ਹਾਂ ਦੱਸਿਆ ਕਿ ਅੱਜ ਦੇ ਦੌਰ ਵਿੱਚ ਸਾਈਬਰ ਅੱਤਵਾਦ ਇੱਕ ਨਵੀਂ ਵੱਡੀ ਚੁਣੌਤੀ ਬਣ ਕੇ ਉੱਭਰਿਆ ਹੈ, ਜਿਸ ਤਹਿਤ ਸਕੂਲਾਂ, ਕਾਲਜਾਂ ਅਤੇ ਸਰਕਾਰੀ ਇਮਾਰਤਾਂ ਨੂੰ ਬੰਬ ਧਮਾਕਿਆਂ ਦੀਆਂ ਝੂਠੀਆਂ ਧਮਕੀਆਂ ਦਿੱਤੀਆਂ ਜਾਂਦੀਆਂ ਰਹੀਆਂ ਹਨ। ਇਸ ਚੁਣੌਤੀ ਦਾ ਡਟ ਕੇ ਮੁਕਾਬਲਾ ਕਰਦਿਆਂ ਅੰਮ੍ਰਿਤਸਰ ਪੁਲਿਸ ਦੇ ਬਹਾਦਰ ਜਵਾਨਾਂ ਨੇ ਪੱਛਮੀ ਬੰਗਾਲ ਤੋਂ ਸਾਈਬਰ ਅੱਤਵਾਦ ਦੇ ਇੱਕ ਵੱਡੇ ਨੈੱਟਵਰਕ ਦੇ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ।

ਧਾਲੀਵਾਲ ਨੇ ਦੱਸਿਆ ਕਿ ਫੜਿਆ ਗਿਆ ਵਿਅਕਤੀ 30 ਸਾਲਾ ਨੌਜਵਾਨ ਹੈ, ਜਿਸ ਦੇ ਪਾਕਿਸਤਾਨ, ਬੰਗਲਾਦੇਸ਼ ਸਮੇਤ ਕਈ ਦੇਸ਼ਾਂ ਅਤੇ ਸੂਬਿਆਂ ਨਾਲ ਸੰਪਰਕ ਸਨ। ਇਹ ਸ਼ਖਸ ਇੱਕ ਵੱਡੇ ਗਰੋਹ ਦਾ ਹਿੱਸਾ ਸੀ, ਜੋ ਈਮੇਲਾਂ ਅਤੇ ਵਟਸਐਪ ਗਰੁੱਪਾਂ ਰਾਹੀਂ ਦਿੱਲੀ, ਹਰਿਆਣਾ, ਪੰਜਾਬ, ਹਿਮਾਚਲ ਪ੍ਰਦੇਸ਼ ਸਮੇਤ ਕਈ ਸੂਬਿਆਂ ਵਿੱਚ ਦਹਿਸ਼ਤ ਫੈਲਾਉਂਦਾ ਰਿਹਾ। ਇਹੀ ਉਹ ਵਿਅਕਤੀ ਹੈ ਜਿਸ ਨੇ ਪੰਜਾਬ ਸਕੱਤਰੇਤ, ਵਿਧਾਨ ਸਭਾ ਅਤੇ ਸ੍ਰੀ ਦਰਬਾਰ ਸਾਹਿਬ ਨੂੰ ਉਡਾਉਣ ਦੀਆਂ ਧਮਕੀਆਂ ਦਿੱਤੀਆਂ ਸਨ।

ਧਾਲੀਵਾਲ ਨੇ ਸਾਫ਼ ਕਿਹਾ ਕਿ ਸਾਈਬਰ ਅੱਤਵਾਦ ਨੂੰ ਕੰਟਰੋਲ ਕਰਨਾ ਆਮ ਅੱਤਵਾਦ ਨਾਲੋਂ ਕਿਤੇ ਵੱਧ ਔਖਾ ਕੰਮ ਹੈ, ਕਿਉਂਕਿ ਅਮਰੀਕਾ, ਕੈਨੇਡਾ ਜਾਂ ਕਿਸੇ ਵੀ ਦੇਸ਼ ਵਿੱਚ ਬੈਠਾ ਵਿਅਕਤੀ ਸਾਈਬਰ ਮਾਧਿਅਮ ਰਾਹੀਂ ਧਮਕੀਆਂ ਦੇ ਸਕਦਾ ਹੈ। ਇਸ ਦੇ ਬਾਵਜੂਦ ਪੰਜਾਬ ਪੁਲਿਸ ਨੇ ਇਸ ਚੁਣੌਤੀ ਵਿੱਚ ਵੱਡੀ ਕਾਮਯਾਬੀ ਹਾਸਲ ਕੀਤੀ ਹੈ।ਉਨ੍ਹਾਂ ਪੰਜਾਬ ਅਤੇ ਅੰਮ੍ਰਿਤਸਰ ਵਾਸੀਆਂ ਨੂੰ ਸੁਨੇਹਾ ਦਿੱਤਾ ਕਿ ਘਬਰਾਉਣ ਦੀ ਕੋਈ ਲੋੜ ਨਹੀਂ। ਆਪ ਸਰਕਾਰ ਹਰ ਵਿਅਕਤੀ ਦੀ ਹਿਫਾਜ਼ਤ ਕਰਨ ਲਈ ਵਚਨਵੱਧ ਹੈ।

ਨਸ਼ਿਆਂ ਖਿਲਾਫ਼ ਜਾਰੀ ਮੁਹਿੰਮ ਦਾ ਜ਼ਿਕਰ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਮਾਨ ਸਰਕਾਰ ਨੇ ਵੱਡੇ ਤੋਂ ਵੱਡੇ ਸਮੱਗਲਰਾਂ ਨੂੰ ਸਲਾਖਾਂ ਪਿੱਛੇ ਕੀਤਾ ਹੈ, ਜੋ ਪਹਿਲਾਂ ਕਿਸੇ ਸਰਕਾਰਾਂ ਦੇ ਸਮੇਂ ਨਹੀਂ ਹੋਇਆ। ਉਨ੍ਹਾਂ ਕੇਂਦਰ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਪੰਜਾਬ ਦੀ 332 ਕਿਲੋਮੀਟਰ ਲੰਬੀ ਸਰਹੱਦ ‘ਤੇ ਤੈਨਾਤ ਬੀਐਸਐਫ ਜਵਾਨਾਂ ਨੂੰ ਆਧੁਨਿਕ ਡਰੋਨ-ਰੋਧੀ ਤਕਨੀਕ ਅਤੇ ਹਥਿਆਰ ਮੁਹੱਈਆ ਕਰਵਾਏ ਜਾਣ, ਜੋ ਹੁਣ ਤੱਕ ਨਹੀਂ ਦਿੱਤੇ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...