June 18, 2026, 10:51 pm
----------- Advertisement -----------
HomeNewsBreaking Newsਪੰਜਾਬ ਨੂੰ ਊਰਜਾ ਸੰਭਾਲ ਦੇ ਖੇਤਰ ’ਚ ਮਿਲਿਆ ਪਹਿਲਾ ਇਨਾਮ

ਪੰਜਾਬ ਨੂੰ ਊਰਜਾ ਸੰਭਾਲ ਦੇ ਖੇਤਰ ’ਚ ਮਿਲਿਆ ਪਹਿਲਾ ਇਨਾਮ

Published on

----------- Advertisement -----------
  • ਪੇਡਾ ਨੂੰ ਇਹ ਅਵਾਰਡ ਮਿਲਣ ਨਾਲ ਸਾਡੀਆਂ ਜ਼ਿੰਮੇਂਵਾਰੀਆਂ ’ਚ ਵਾਧਾ ਹੋਇਆ-ਕੈਬਨਿਟ ਮੰਤਰੀ
  • ਸੌਰ ਤੇ ਬਾਇਓਮਾਸ ਦੇ ਖੇਤਰ ’ਚ ਹਰ ਸੰਭਾਵਨਾ ਨੂੰ ਅਮਲ ’ਚ ਲਿਆਉਣ ਦਾ ਐਲਾਨ

ਚੰਡੀਗੜ੍ਹ, 10 ਦਸੰਬਰ 2021 – ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੂੰ ਆਪਣੀ ਉੱਤਮ ਕਾਰਗੁਜ਼ਾਰੀ ਲਈ ਦੇਸ਼ ਭਰ ਵਿੱਚੋਂ ਪਹਿਲਾ ਇਨਾਮ ਮਿਲਣ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਪੰਜਾਬ ਦੇ ਊਰਜਾ ਵਿਕਾਸ ਮੰਤਰੀ ਡਾ. ਰਾਜ ਕੁਮਾਰ ਵੇਰਕਾ ਕਿਹਾ ਕਿ ਇਸ ਨਾਲ ਉਨਾਂ ਦੀਆਂ ਜ਼ਿੰਮੇਂਵਾਰੀਆਂ ਹੋਰ ਵੀ ਵਧ ਗਈਆਂ ਹਨ ਅਤੇ ਉਹ ਨਾ ਕੇਵਲ ਆਪਣੇ ਇਸ ਸਥਾਨ ਨੂੰ ਬਰਕਾਰ ਰੱਖਣ ਲਈ ਹਰ ਕੋਸ਼ਿਸ਼ ਕਰਨਗੇ ਸਗੋਂ ਸੌਰ ਊਰਜਾ ਅਤੇ ਬਾਇਓਮਾਸ ਵਰਗੇ ਖੇਤਰਾਂ ਵਿੱਚ ਹਰ ਸੰਭਵਾਨਾ ਨੂੰ ਅਮਲ ਵਿੱਚ ਲਿਆਉਣਗੇ ਤਾਂ ਜੋ ਸੂਬੇ ਵਿੱਚ ਊਰਜਾ ਦੀ ਕਮੀ ਨਾਲ ਨਿਪਟਿਆ ਜਾ ਸਕੇ।

ਗੌਰਤਲਬ ਹੈ ਕਿ ਰਾਸ਼ਟਰੀ ਊਰਜਾ ਸੰਭਾਲ ਅਵਾਰਡ 2021 ਵਾਸਤੇ ਪੇਡਾ ਨੂੰ ਪਹਿਲੇ ਇਨਾਮ ਲਈ ਚੁਣਿਆ ਗਿਆ ਹੈ। ਇਹ ਅਵਾਰਡ 14 ਦਸੰਸਰ 2021 ਨੂੰ ਰਾਸ਼ਟਰੀ ਊਰਜਾ ਸੰਭਾਲ ਦਿਵਸ ’ਤੇ ਵਿਗਿਆਨ ਭਵਨ ਵਿਖੇ ਹੋ ਰਹੇ ਸਮਾਰੋੋਹ ਵਿੱਚ ਦਿੱਤਾ ਜਾਵੇਗਾ। ਇਸ ਮੌਕੇ ਬਿਜਲੀ ਤੇ ਨਵੀਂ ਅਤੇ ਨਵਿਆਣਯੋਗ ਊਰਜਾ ਦੇ ਕੇਂਦਰੀ ਮੰਤਰੀ ਸ੍ਰੀ ਆਰ.ਕੇ. ਸਿੰਘ ਮੁੱਖ ਮਹਿਮਾਨ ਹੋਣਗੇ।

ਡਾ. ਰਾਜ ਕੁਮਾਰ ਵੇਰਕਾ ਨੇ ਦੱਸਿਆ ਕਿ ਬਿਜਲੀ ਦੀ ਵਧ ਰਹੀ ਮੰਗ ਅਤੇ ਪਾਣੀ, ਕੋਇਲਾ ਆਦਿ ਵਰਗੇ ਕੁਦਰਤੀ ਵਸੀਲਿਆ ਦੀ ਪੈਦਾ ਹੋ ਰਹੀ ਕਮੀ ਨਾਲ ਨਿਪਟਣ ਲਈ ਪੇਡਾ ਵੱਲੋਂ ਨਵਿਆਉਣਯੋਗ ਊਰਜਾ ਨੂੰ ਵੱਧ ਤੋਂ ਵੱਧ ਵਰਤੋਂ ਵਿੱਚ ਲਿਆਏ ਜਾਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਬਿਜਲੀ ਦੀ ਲਗਾਤਾਰ ਵਧ ਰਹੀ ਮੰਗ ਅਤੇ ਪਰਾਲੀ ਦੀ ਸਮੱਸਿਆ ਨਾਲ ਨਿਪਟਣ ਨਹੀ ਪੰਜਾਬ ਸਰਕਾਰ ਨੇ ਸੌਰ ਊਰਜਾ ’ਤੇ ਵੱਧ ਤੋਂ ਵੱਧ ਧਿਆਨ ਕੇਂਦਰਤ ਕਰਨ ਦੀ ਦਿਸ਼ਾ ਵੱਲ ਕਦਮ ਪੁੱਟੇ ਹਨ। ਉਨਾਂ ਦੱਸਿਆ ਕਿ ਹੁਣ ਤੱਕ ਸੂਬੇ ਵਿੱਚ ਨਵਿਆਉਣਯੋਗ ਊਰਜਾ ਦੇ 1700.77 ਮੈਗਾਵਾਟ ਦੀ ਸਮਰੱਥਾ ਦੇ ਪ੍ਰੋਜੈਕਟ ਲਾਏ ਜਾ ਚੁੱਕੇ ਹਨ ਅਤੇ 184.12 ਮੈਗਾਵਾਟ ਦੇ ਸਮਰੱਥਾ ਦੇ ਹੋਰ ਪ੍ਰੋਜੈਕਟ ਲਾਏ ਜਾ ਰਹੇ ਹਨ। ਜ਼ਮੀਨ ਸਤਹ (ਗਰਾਉਡ ਮੌਂਟਡ) ’ਤੇ 815.5 ਮੈਗਾਵਾਟ, ਛੱਤ (ਰੂਫ ਸੋਲਰ) ’ਤੇ 136.1 ਮੈਗਾਵਾਟ ਅਤੇ ਨਹਿਰਾਂ ’ਤੇ (ਕੈਨਾਲ ਟੋਪ) 20 ਮੈਗਾਵਾਟ ਸਮਰੱਥਾ ਦੇ ਸੌਰ ਊਰਜਾ ਪ੍ਰੋਜੈਕਟ ਹੁਣ ਤੱਕ ਕਾਰਜਸ਼ੀਲ ਹੋ ਗਏ ਹਨ। ਇਨਾਂ ਪ੍ਰੋਜੈਕਟਾਂ ਦੀੇ ਗਿਣਤੀ ਕ੍ਰਮਵਾਰ 71, 14 ਅਤੇ 4 ਹੈ।

ਡਾ. ਵੇਰਕਾ ਅਨੁਸਾਰ ਇਕੱਲੇ ਸੌਰ ਊਰਜਾ ਦੇ 729.17 ਮੈਗਾਵਾਟ ਦੇ ਪ੍ਰੋਜੈਕਟ ਸਥਾਪਿਤ ਹੋ ਚੁੱਕੇ ਹਨ ਅਤੇ 58.75 ਮੈਗਾਵਾਟ ਦੇ ਪ੍ਰੋਜੈਕਟ ਪ੍ਰਗਤੀ ਅਧੀਨ ਹਨ। ਨਵਿਆਉਣਯੋਗ ਊਰਜਾ ਦੇ ਪ੍ਰੋਜੈਕਟਾਂ ਵਿੱਚ ਬਾਇਓਮਾਸ ਕੋ-ਜਨਰੇਸ਼ਨ ਪਾਵਰ ਪ੍ਰੋਜੈਕਟ 458.07 ਮੈਗਾਵਾਟ ਅਤੇ ਬਾਇਓਮਾਸ ਪਾਵਰ ਪ੍ਰੋਜੈਕਟ 97.5 ਮੈਗਾਵਾਟ ਸ਼ਾਮਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...

ਚਾਚੇ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮ ਭਤੀਜੇ ਨੇ ਪਾਣੀਪਤ ਲਿਜਾ ਕੇ ਦੋਸਤ ਦਾ ਵੀ ਕੀਤਾ ਕਤਲ, ਨਹਿਰ ਕਿਨਾਰੇ ਸੁੱਟੀਆਂ ਲਾਸ਼ਾਂ

ਮੋਹਾਲੀ ਦੇ ਡੇਰਾਬੱਸੀ 'ਚ ਪ੍ਰਾਪਰਟੀ ਕਾਰੋਬਾਰੀ ਚਾਚੇ ਨੂੰ ਗੋਲੀਆਂ ਮਾਰ ਕੇ ਅਗਵਾ ਕਰਨ ਦੇ...

ਜਲੰਧਰ: ਸ੍ਰੀ ਰਵਿਦਾਸ ਗੁਰੂ ਘਰ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਔਰਤ ਗ੍ਰਿਫ਼ਤਾਰ

ਜਲੰਧਰ ਦੇ ਪਿੰਡ ਸੰਘਵਾਲ ‘ਚ ਸ੍ਰੀ ਗੁਰੂ ਰਵਿਦਾਸ (ਰਵਿਦਾਸ) ਗੁਰਦੁਆਰੇ ਸਾਹਿਬ ਵਿਖੇ ਬੇਅਦਬੀ ਦੀ...

1191 ਐਂਗਲ ਤੋਂ ਜਾਂਚ ਕਰਵਾਈ…ਨਹੀਂ ਮਿਲਦੀ ਕਦ-ਕਾਠੀ… ਸੀਐਮ ਮਾਨ ਦੀ ਕਥਿਤ ਵਾਇਰਲ ਵੀਡੀਓ ‘ਤੇ AAP ਦਾ SAD ‘ਤੇ ਨਿਸ਼ਾਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਥਿਤ ਵਾਇਰਲ ਵੀਡੀਓ ਮਾਮਲੇ ‘ਚ ਸ੍ਰੀ...

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਚੰਡੀਗੜ੍ਹ; 17 ਜੂਨ:‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ...

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਚੰਡੀਗੜ੍ਹ , 17 ਜੂਨ:ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ...

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ...

ਚੰਡੀਗੜ੍ਹ, 17 ਜੂਨ:’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਉਪਲੱਬਧ ਕੈਸ਼ਲੈੱਸ ਸਿਹਤ ਕਵਰੇਜ ਕਾਰਨ ਪੰਜਾਬ ਵਿੱਚ...

ਪੰਜਾਬ ਹਿਤੈਸ਼ੀ ਫੈਸਲੇ ਲੈਣ ਕਾਰਨ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਆੜ ਵਿੱਚ ਸਾਜ਼ਿਸ਼ ਰਚੀ ਜਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੱਬੇਵਾਲ (ਹੁਸ਼ਿਆਰਪੁਰ); 17 ਜੂਨ 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ...