ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board ) ਨੇ ਦਸਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਹਨ। ਬੋਰਡ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਪ੍ਰੈੱਸ ਕਾਨਫਰੰਸ ਵਿੱਚ ਇਸ ਦਾ ਐਲਾਨ ਕੀਤਾ। ਸਾਰੇ ਵਿਦਿਆਰਥੀਆਂ ਦੇ ਨਤੀਜੇ ਬੋਰਡ ਦੀ ਅਧਿਕਾਰਤ ਵੈੱਬਸਾਈਟ ’ਤੇ ਅਪਲੋਡ ਕਰ ਦਿੱਤੇ ਗਏ ਹਨ।
ਫਰੀਦਕੋਟ ਦੇ ਜੈਤੋ ਦੀ ਹਰਲੀਨ ਸ਼ਰਮਾ ਨੇ ਪੰਜਾਬ ਭਰ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਹਰਲੀਨ ਸ਼ਰਮਾ ਨੇ 650 ’ਚੋਂ 646 ਅੰਕ ਹਾਸਲ ਕੀਤੇ ਹਨ। ਦੂਜੇ ਨੰਬਰ ‘ਤੇ ਰੂਪਨਗਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਚਨੌਲੀ ਬੱਸੀ ਦੀ ਵਿਦਿਆਰਥਣ ਮਨੀਮਹੇਸ਼ ਸ਼ਰਮਾ ਨੇ 650 ਵਿੱਚੋਂ 645 ਅੰਕ ਪ੍ਰਾਪਤ ਕਰਕੇ 99.23 ਪ੍ਰਤੀਸ਼ਤ ਪ੍ਰਾਪਤ ਕਰਕੇ ਦੂਜੇ ਸਥਾਨ ‘ਤੇ ਰਹੀ।
ਇਸ ਤੋਂ ਇਲਾਵਾ, ਹੁਸ਼ਿਆਰਪੁਰ ਦੇ ਖਾਲਸਾ ਦੀਵਾਨ ਮਾਡਲ ਦੇ ਸ੍ਰੀ ਗੁਰੂ ਹਰਕਿਸ਼ਨ ਪਬਲਿਕ ਸਕੂਲ ਦੀ ਵਿਦਿਆਰਥਣ ਰੀਆ ਰਾਣੀ ਨੇ 645 ਅੰਕ ਪ੍ਰਾਪਤ ਕਰਕੇ ਸੂਬੇ ਵਿੱਚੋਂ ਤੀਜਾ ਸਥਾਨ ਪ੍ਰਾਪਤ ਕੀਤਾ।
ਇਸ ਸਾਲ ਕੁੱਲ 269,505 ਰੈਗੂਲਰ ਉਮੀਦਵਾਰ ਪ੍ਰੀਖਿਆ ਵਿੱਚ ਬੈਠੇ, ਜਿਨ੍ਹਾਂ ਵਿੱਚੋਂ 254,744 ਪਾਸ ਹੋਏ। ਇਸ ਸਾਲ ਪਾਸ ਪ੍ਰਤੀਸ਼ਤਤਾ 94.52% ਸੀ, ਜੋ ਕਿ ਪਿਛਲੇ ਸਾਲ ਨਾਲੋਂ ਘੱਟ ਹੈ। ਪਿਛਲੇ ਸਾਲ 95.61% ਪਾਸ ਹੋਏ।
ਆਪਣੇ ਨਤੀਜੇ ਇਸ ਤਰ੍ਹਾਂ ਦੇਖੋ
ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ ‘ਤੇ ਜਾਓ। ਹੋਮ ਪੇਜ ‘ਤੇ ਨਤੀਜਿਆਂ ਦਾ ਲਿੰਕ ਦਿੱਤਾ ਗਿਆ ਹੈ। ਇਸਨੂੰ ਖੋਲ੍ਹਣ ਤੋਂ ਬਾਅਦ, 10ਵੀਂ ਜਮਾਤ ਦੇ ਨਤੀਜੇ ਚੁਣੋ। ਇਸ ‘ਤੇ ਕਲਿੱਕ ਕਰੋ ਅਤੇ ਆਪਣਾ ਰੋਲ ਨੰਬਰ ਅਤੇ ਨਾਮ ਦਰਜ ਕਰੋ। ਫਿਰ ਤੁਹਾਡੇ ਨਤੀਜੇ ਖੁੱਲ੍ਹਣਗੇ। ਤੁਸੀਂ ਇਸਨੂੰ ਸੇਵ ਕਰ ਸਕਦੇ ਹੋ ਜਾਂ ਡਾਊਨਲੋਡ ਕਰਕੇ ਪ੍ਰਿੰਟ ਕਰ ਸਕਦੇ ਹੋ।












