September 7, 2026, 12:14 am
----------- Advertisement -----------
HomeNewsBreaking Newsਅਗਸਤ ‘ਚ H1N1 ਦੇ 70 ਮਾਮਲੇ, ਵਧਿਆ ਸਵਾਇਨ ਫਲੂ ਦਾ ਕਹਿਰ

ਅਗਸਤ ‘ਚ H1N1 ਦੇ 70 ਮਾਮਲੇ, ਵਧਿਆ ਸਵਾਇਨ ਫਲੂ ਦਾ ਕਹਿਰ

Published on

----------- Advertisement -----------

Punjab ਵਿੱਚ Swine Flu ਦੇ 70 ਮਾਮਲੇ ਸਾਹਮਣੇ ਆਏ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਪਸ਼ਟ ਕੀਤਾ ਹੈ ਕਿ ਇਸ ਸਥਿਤੀ ਨੂੰ ਲੈ ਕੇ ਘਬਰਾਉਣ ਦੀ ਬਿਲਕੁਲ ਵੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਜਨਵਰੀ ਤੋਂ ਜੁਲਾਈ ਤੱਕ ਸਵਾਇਨ ਫਲੂ ਦੇ ਮਾਮਲੇ ਸਿਰਫ਼ ਇੱਕ ਅੰਕ ਤੱਕ ਹੀ ਸੀਮਤ ਸਨ ਪਰ ਕੌਮੀ ਰਾਜਧਾਨੀ ਦਿੱਲੀ ਵਿੱਚ ਮਾਮਲੇ ਵਧਣ ਤੋਂ ਬਾਅਦ ਹੁਣ ਅਗਸਤ ਵਿੱਚ ਇਨ੍ਹਾਂ ਵਿੱਚ ਅਚਾਨਕ ਵਾਧਾ ਦੇਖਿਆ ਗਿਆ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਵਾਇਰਸ ਦਾ ਇੱਕ ਪੁਰਾਣਾ ਅਤੇ ਹਲਕਾ ਰੂਪ (ਵੈਰੀਐਂਟ) ਹੈ ਅਤੇ ਹੁਣ ਤੱਕ ਕਿਸੇ ਵੀ ਮਰੀਜ਼ ਨੂੰ ਹਸਪਤਾਲ ਵਿੱਚ ਦਾਖ਼ਲ ਕਰਨ ਦੀ ਜ਼ਰੂਰਤ ਨਹੀਂ ਪਈ ਹੈ, ਸਗੋਂ ਮਰੀਜ਼ਾਂ ਦੀ ਸਿਹਤ ਜਾਂਚ ਕਰ ਕੇ ਉਨ੍ਹਾਂ ਨੂੰ ਘਰ ਭੇਜ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਲ ਦੇ ਇਸ ਸਮੇਂ ਦੌਰਾਨ ਵਾਤਾਵਰਨ ਵਿੱਚ ਨਮੀ ਦਾ ਪੱਧਰ ਕਾਫ਼ੀ ਜ਼ਿਆਦਾ ਰਹਿੰਦਾ ਹੈ, ਜਿਸ ਕਾਰਨ ਵਾਇਰਲ ਇਨਫੈਕਸ਼ਨ ਫੈਲਣ ਦੇ ਮੌਕੇ ਵੀ ਵੱਧ ਜਾਂਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਬਰਾਉਣ ਨਾ ਕਿਉਂਕਿ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਵਿੱਚ ਲੋੜੀਂਦੀਆਂ ਟੈਸਟਿੰਗ ਅਤੇ ਇਲਾਜ ਦੀਆਂ ਸਹੂਲਤਾਂ ਉਪਲਬਧ ਹਨ। ਇਸ ਦੇ ਨਾਲ ਹੀ ਉਨ੍ਹਾਂ ਗਰਭਵਤੀ ਔਰਤਾਂ, ਬਜ਼ੁਰਗਾਂ, ਘੱਟ ਰੋਗ ਪ੍ਰਤੀਰੋਧਕ ਸ਼ਕਤੀ ਵਾਲੇ ਲੋਕਾਂ ਅਤੇ ਪਹਿਲਾਂ ਤੋਂ ਕਿਸੇ ਬਿਮਾਰੀ ਤੋਂ ਪੀੜਤ ਵਿਅਕਤੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਲਾਹ ਦਿੱਤੀ ਹੈ ਕਿ ਉਹ ਭੀੜ-ਭੜੱਕੇ ਵਾਲੀਆਂ ਥਾਵਾਂ ‘ਤੇ ਜਾਣ ਤੋਂ ਗੁਰੇਜ਼ ਕਰਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...