ਚੰਡੀਗੜ੍ਹ, 12 ਦਸੰਬਰ 2021 – ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਵੱਲੋਂ ਬੀ. ਐੱਸ. ਐੱਫ. ਦੇ ਅਧਿਕਾਰ ਖੇਤਰ ਨੂੰ ਵਧਾਉਣ ਖਿਲਾਫ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ। ਤੁਹਾਨੂੰ ਦਾਸ ਦਈਏ ਕੇ ਬੀਤੇ ਕੁੱਝ ਮਹੀਨੇ ਪਹਿਲਾਂ ਕੇਂਦਰ ਸਰਕਾਰ ਵੱਲੋਂ ਬਾਰਡਰ ਸੁਰੱਖਿਆ ਫੋਰਸ ਦਾ ਅਧਿਕਾਰ ਖੇਤਰ ਵਧਾ ਦਿੱਤਾ ਗਿਆ ਸੀ, ਜੋ ਕੇ ਕੇਂਦਰ ਸਰਕਾਰ ਨੇ 15 ਤੋਂ 50 ਕਿਲੋਮੀਟਰ ਕਰ ਦਿੱਤਾ ਹੈ।
ਉਦੋਂ ਤੋਂ ਹੀ ਪੰਜਾਬ ‘ਚ ਸਿਆਸੀ ਪਾਰਟੀਆਂ ਇਸ ਦਾ ਵਿਰੋਧ ਕਰ ਰਹੀਆਂ ਹਨ। ਜਿਸ ਨੂੰ ਲੈ ਕੇ ਹੁਣ ਪੰਜਾਬ ਨੇ ਕੇਂਦਰ ਸਰਕਾਰ ਦੇ ਵਾਲੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਦੇ ਵਿਰੋਧ ‘ਚ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ। ਬੀ. ਐੱਸ. ਐੱਫ. ਦਾ ਅਧਿਕਾਰ ਖੇਤਰ ਵਧਾਉਣ ਖ਼ਿਲਾਫ ਸ਼ੁੱਕਰਵਾਰ ਨੂੰ ਰਜਿਸਟਰਾਰ ਕੋਲ ਪਟੀਸ਼ਨ ਦਾਖਲ ਕੀਤੀ ਗਈ ਸੀ। ਕੇਂਦਰ ਸਰਕਾਰ ਨੂੰ 28 ਦਿਨਾਂ ’ਚ ਜਵਾਬ ਦੇਣ ਲਈ ਕਿਹਾ ਗਿਆ ਹੈ, ਜਿਸ ਤੋਂ ਕੇਸ ਨੂੰ ਬੈਂਚ ਸਾਹਮਣੇ ਸੂਚੀਬੱਧ ਕੀਤਾ ਜਾਵੇਗਾ।
ਪੰਜਾਬ ਸਰਕਾਰ ਦੀ ਇਸ ਪਹਿਲ ‘ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇਸ ਮਾਮਲੇ ਨੂੰ ਲੈ ਕੇ ਟਵੀਟ ਕਰਦਿਆਂ ਬੀ. ਐੱਸ. ਐੱਫ. ਦੇ ਅਧਿਕਾਰ ਖੇਤਰ ਦੇ ਵਿਸਤਾਰ ਨੂੰ ਚੁਣੌਤੀ ਦੇਣ ਵਾਲਾ ਪਹਿਲਾ ਸੂਬਾ ਬਣਨ ਲਈ ਸਰਕਾਰ ਤੇ ਉਸ ਦੀ ਕਾਨੂੰਨੀ ਟੀਮ ਨੂੰ ਵਧਾਈ ਦਿੱਤੀ ਹੈ।