ਲੁਧਿਆਣਾ: ਪੰਜਾਬ ‘ਚ ਹੱਡ ਚੀਰਵੀਂ ਠੰਡ ਦਾ ਕਹਿਰ ਜਾਰੀ ਹੈ। ਅਗਲੇ 72 ਘੰਟਿਆਂ ਦੌਰਾਨ ਮੌਸਮ ਹੋਰ ਠੰਡਾ ਰਹਿਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ ਮੌਸਮ ਖੁਸ਼ਕ ਰਹਿ ਸਕਦਾ ਹੈ। ਦੇਸ਼ ਦੇ ਕੁੱਝ ਪਹਾੜੀ ਖੇਤਰਾਂ ਵਿੱਚ ਹੋਈ ਤਾਜ਼ਾ ਬਰਫ਼ਬਾਰੀ ਕਾਰਨ ਮੈਦਾਨੀ ਇਲਾਕਿਆਂ ਵਿੱਚ ਠੰਡ ਨੇ ਜ਼ੋਰ ਫੜ੍ਹਨਾ ਸੁਰੂ ਕਰ ਦਿੱਤਾ ਹੈ। ਮੌਸਮ ਦੇ ਮਿਜਾਜ਼ ‘ਚ ਠੰਡ ਦਾ ਅਹਿਸਾਸ ਪਹਿਲਾਂ ਨਾਲੋਂ ਜ਼ਿਆਦਾ ਮਹਿਸੂਸ ਹੋਣ ਲੱਗਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨੂੰ ਦੇਰ ਰਾਤ ਅਤੇ ਸਵੇਰ ਸਮੇਂ ਧੁੰਦ ਦਾ ਸਾਹਮਣਾ ਕਰਨਾ ਪੈ ਸਕਦਾ ਹੈ।