September 14, 2026, 4:56 am
----------- Advertisement -----------
HomeNewsLatest Newsਲੋਕਾਂ ਨੂੰ ਵੱਡੀ ਰਾਹਤ! ਪੰਜਾਬ 'ਚ ਰਾਤ 12 ਵਜੇ ਤੋਂ ਮੁੜ ਬੰਦ...

ਲੋਕਾਂ ਨੂੰ ਵੱਡੀ ਰਾਹਤ! ਪੰਜਾਬ ‘ਚ ਰਾਤ 12 ਵਜੇ ਤੋਂ ਮੁੜ ਬੰਦ ਹੋਏ 3 ਟੋਲ ਪਲਾਜ਼ਾ

Published on

----------- Advertisement -----------

ਪੰਜਾਬ ਸਰਕਾਰ ਸੂਬੇ ਦੇ ਰਾਜ ਮਾਰਗਾਂ ‘ਤੇ ਲੱਗੇ ਟੋਲ ਪਲਾਜ਼ਿਆਂ ਨੂੰ ਹੌਲੀ-ਹੌਲੀ ਬੰਦ ਕਰ ਰਹੀ ਹੈ। ਇਸ ਸਿਲਸਿਲੇ ਵਿੱਚ ਅਗਲਾ ਨੰਬਰ ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਦੇ ਤਿੰਨ ਟੋਲ ਪਲਾਜ਼ਿਆਂ ਦਾ ਹੈ। ਅੱਜ ਰਾਤ ਤੋਂ ਹੀ ਸਰਕਾਰ ਹੁਸ਼ਿਆਰਪੁਰ ਦੇ ਨੰਗਲ ਸ਼ਹੀਦਾਂ, ਮਾਨਗੜ੍ਹ ਦੇ ਮਜਾਰੀ ਟੋਲ ਪਲਾਜ਼ਾ ਅਤੇ ਨਵਾਂਸ਼ਹਿਰ ਨੂੰ ਬੰਦ ਕਰ ਰਹੀ ਹੈ। ਇਹ ਫੈਸਲਾ ਸਰਕਾਰ ਨੇ ਦੋ ਦਿਨ ਪਹਿਲਾਂ ਲਿਆ ਸੀ।

ਤਿੰਨੋਂ ਟੋਲ ਪਲਾਜ਼ੇ ਰੋਹਨ ਰਾਜਦੀਪ ਦੀ ਇੱਕੋ ਕੰਪਨੀ ਦੇ ਹਨ ਅਤੇ ਸਰਕਾਰ ਨੇ ਕੰਪਨੀ ਨੂੰ ਟ੍ਰਿਪਲ ਪੀ ਯਾਨੀ ਪਬਲਿਕ ਪ੍ਰਾਈਵੇਟ ਪਾਰਟਨਰਸ਼ਿਪ ਬਿਲਟ, ਓਪਰੇਟ ਅਤੇ ਟ੍ਰਾਂਸਫਰ ਮੋਡ ‘ਤੇ ਦਿੱਤਾ ਸੀ। ਕੰਪਨੀ ਦਾ ਠੇਕਾ ਅੱਜ ਖਤਮ ਹੋ ਗਿਆ ਹੈ ਅਤੇ ਅੱਧੀ ਰਾਤ 12 ਤੋਂ ਉਨ੍ਹਾਂ ਦੀ ਕੋਈ ਪਰਚੀ ਨਹੀਂ ਕੱਟੀ ਜਾਵੇਗੀ। ਹੁਣ ਸਰਕਾਰ ਖੁਦ ਇਸ ਸੜਕ ਦੀ ਦੇਖਭਾਲ ਕਰੇਗੀ।ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਹੁਸ਼ਿਆਰਪੁਰ ਫੇਰੀ ਦੌਰਾਨ ਪਿਛਲੇ ਮਹੀਨੇ ਵੀ ਤਿੰਨ ਟੋਲ ਪਲਾਜ਼ੇ ਬੰਦ ਕਰ ਦਿੱਤੇ ਸਨ। ਬਲਾਚੌਰ ਤੋਂ ਦਸੂਹਾ ਤੱਕ 104.96 ਕਿਲੋਮੀਟਰ ਦੇ ਰਸਤੇ ‘ਤੇ ਹੁਣ ਲੋਕਾਂ ਨੂੰ ਕਿਸੇ ਕਿਸਮ ਦਾ ਟੋਲ ਨਹੀਂ ਦੇਣਾ ਪਵੇਗਾ। ਇਸ ਮਾਰਗ ’ਤੇ ਲੋਕਾਂ ਦੀਆਂ ਜੇਬਾਂ ’ਤੇ ਪੈਂਦਾ ਬੋਝ ਹੁਣ ਪੂਰੀ ਤਰ੍ਹਾਂ ਦੂਰ ਹੋ ਗਿਆ ਹੈ।

ਜਿਸ ਤਰ੍ਹਾਂ ਸਰਕਾਰ ਸਮਾਂ ਪੂਰਾ ਹੋਣ ਤੋਂ ਬਾਅਦ ਟੋਲ ਪਲਾਜ਼ਾ ਕੰਪਨੀਆਂ ਨੂੰ ਹੋਰ ਵਾਧਾ ਨਹੀਂ ਦੇ ਰਹੀ ਅਤੇ ਲਗਾਤਾਰ ਟੋਲ ਬੰਦ ਕਰ ਰਹੀ ਹੈ, ਹੁਣ ਸੂਬੇ ਵਿੱਚ ਸਿਰਫ਼ ਨੈਸ਼ਨਲ ਹਾਈਵੇਅ ਅਥਾਰਟੀ ਦੇ ਟੋਲ ਪਲਾਜ਼ੇ ਹੀ ਰਹਿ ਜਾਣਗੇ। ਵੈਸੇ ਵੀ ਸੂਬੇ ਦੇ ਟੋਲ ਪਲਾਜ਼ੇ ਇੰਨੇ ਮਹਿੰਗੇ ਨਹੀਂ ਸਨ, ਪਰ ਨੈਸ਼ਨਲ ਹਾਈਵੇਅ ਦੇ ਟੋਲ ਪਲਾਜ਼ੇ ਸਭ ਤੋਂ ਮਹਿੰਗੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...