September 16, 2026, 3:13 pm
----------- Advertisement -----------
HomeNewsLatest Newsਟਰਾਂਸਪੋਰਟ ਵਿਭਾਗ ਦੀ ਆਮਦਨ 'ਚ 2021-22 ਦੇ ਮੁਕਾਬਲੇ ਵਿੱਤੀ ਵਰ੍ਹੇ 22-23 ਦੌਰਾਨ...

ਟਰਾਂਸਪੋਰਟ ਵਿਭਾਗ ਦੀ ਆਮਦਨ ‘ਚ 2021-22 ਦੇ ਮੁਕਾਬਲੇ ਵਿੱਤੀ ਵਰ੍ਹੇ 22-23 ਦੌਰਾਨ 661.51 ਕਰੋੜ ਰੁਪਏ ਦਾ ਵਾਧਾ: ਭੁੱਲਰ

Published on

----------- Advertisement -----------

ਚੰਡੀਗੜ੍ਹ, 4 ਅਪ੍ਰੈਲ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਨੇ ਵਿੱਤੀ ਵਰ੍ਹੇ 2021-22 ਦੇ ਮੁਕਾਬਲੇ 2022-23 ਦੌਰਾਨ ਆਪਣੀ ਆਮਦਨ ਵਿੱਚ 661.51 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਹੈ। ਉਨ੍ਹਾਂ ਦੱਸਿਆ ਕਿ ਲੰਘੇ ਵਿੱਤੀ ਵਰ੍ਹੇ ਦੌਰਾਨ ਵਿਭਾਗ ਨੂੰ ਆਪਣੇ ਤਿੰਨਾਂ ਵਿੰਗਾਂ ਦਫ਼ਤਰ ਸਟੇਟ ਟਰਾਂਸਪੋਰਟ ਕਮਿਸ਼ਨਰ (ਐਸ.ਟੀ.ਸੀ), ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ) ਅਤੇ ਪੰਜਾਬ ਰੋਡਵੇਜ਼/ਪਨਬੱਸ ਤੋਂ 4139.59 ਕਰੋੜ ਰੁਪਏ ਦੀ ਆਮਦਨ ਪ੍ਰਾਪਤ ਹੋਈ ਹੈ, ਜੋ ਵਿੱਤੀ ਵਰ੍ਹੇ 2021-22 ਦੌਰਾਨ 3478.08 ਕਰੋੜ ਰੁਪਏ ਸੀ। ਉਨ੍ਹਾਂ ਦੱਸਿਆ ਕਿ ਆਮਦਨ ਵਿੱਚ ਇਹ ਵਾਧਾ 19.01 ਫ਼ੀਸਦੀ ਬਣਦਾ ਹੈ।

ਕੈਬਨਿਟ ਮੰਤਰੀ ਨੇ ਵਿੰਗ-ਵਾਰ ਵੇਰਵੇ ਦਿੰਦਿਆਂ ਦੱਸਿਆ ਕਿ ਸਟੇਟ ਟਰਾਂਸਪੋਰਟ ਕਮਿਸ਼ਨਰ ਦਫ਼ਤਰ ਨੂੰ ਅਪ੍ਰੈਲ 2021 ਤੋਂ ਮਾਰਚ 2022 ਤੱਕ ਕੁੱਲ 2358.96 ਕਰੋੜ ਰੁਪਏ ਦੀ ਆਮਦਨ ਹੋਈ ਸੀ, ਜੋ ਵਿੱਤੀ ਵਰ੍ਹੇ 2022-23 ਦੌਰਾਨ ਵਧ ਕੇ 2631.18 ਕਰੋੜ ਰੁਪਏ ਹੋ ਗਈ। ਉਨ੍ਹਾਂ ਕਿਹਾ ਕਿ 272.22 ਕਰੋੜ ਰੁਪਏ ਦਾ ਇਹ ਵਾਧਾ 11.53 ਫ਼ੀਸਦੀ ਬਣਦਾ ਹੈ। ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਇਸੇ ਤਰ੍ਹਾਂ ਪੀ.ਆਰ.ਟੀ.ਸੀ. ਨੇ ਵਿੱਤੀ ਵਰ੍ਹੇ 2022-23 ਦੌਰਾਨ 235.49 ਕਰੋੜ ਰੁਪਏ ਦੇ ਵਾਧੇ ਨਾਲ 807.53 ਕਰੋੜ ਰੁਪਏ ਕਮਾਈ ਕੀਤੀ ਜਦਕਿ ਅਪ੍ਰੈਲ 2021 ਤੋਂ ਮਾਰਚ 2022 ਤੱਕ ਇਹ ਆਮਦਨ 572.04 ਕਰੋੜ ਰੁਪਏ ਸੀ। ਉਨ੍ਹਾਂ ਦੱਸਿਆ ਕਿ ਇਹ ਵਾਧਾ 41.16 ਫ਼ੀਸਦੀ ਬਣਦਾ ਹੈ।

ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਰੋਡਵੇਜ਼/ਪਨਬੱਸ ਦੀ ਆਮਦਨ ਦਾ ਵੇਰਵਾ ਸਾਂਝਾ ਕਰਦਿਆਂ ਦੱਸਿਆ ਕਿ ਅਪ੍ਰੈਲ 2021 ਤੋਂ ਮਾਰਚ 2022 ਤੱਕ ਪੰਜਾਬ ਰੋਡਵੇਜ਼/ਪਨਬੱਸ ਨੇ 547.08 ਕਰੋੜ ਰੁਪਏ ਦੀ ਕਮਾਈ ਕੀਤੀ। ਇਹ ਆਮਦਨ ਵਿੱਤੀ ਵਰ੍ਹੇ 2022-23 ਦੌਰਾਨ ਵਧ ਕੇ 700.88 ਕਰੋੜ ਰੁਪਏ ਹੋ ਗਈ। ਉਨ੍ਹਾਂ ਦੱਸਿਆ ਕਿ 153.80 ਕਰੋੜ ਰੁਪਏ ਦਾ ਇਹ ਵਾਧਾ 28.11 ਫ਼ੀਸਦੀ ਬਣਦਾ ਹੈ। ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਪਾਰਦਰਸ਼ੀ ਨੀਤੀਆਂ ਸਦਕਾ ਟਰਾਂਸਪੋਰਟ ਵਿਭਾਗ ਤਰੱਕੀ ਦੀ ਰਾਹ ‘ਤੇ ਹੈ ਅਤੇ ਇਸ ਰਫ਼ਤਾਰ ਨੂੰ ਹੋਰ ਤੇਜ਼ ਕਰਦਿਆਂ ਵਿਭਾਗ ਨੂੰ ਨਵੀਆਂ ਬੁਲੰਦੀਆਂ’ ਤੇ ਪਹੁੰਚਾਇਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...

 ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਬਾਦਲ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਆਪਣੇ ਉੱਪਰ...

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਅਨੰਦਪੁਰ ਸਾਹਿਬ, 15 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਵਾਰ ਫਿਰ...

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...