November 15, 2026, 6:43 pm
----------- Advertisement -----------
HomeNewsBreaking Newsਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ...

ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਵਿਧਾਨ ਸਭਾ ਦੁਆਰਾ  ਸਰਬਸੰਮਤੀ ਨਾਲ ਪਾਸ

Published on

----------- Advertisement -----------

*ਚੰਡੀਗੜ੍ਹ, 16 ਮਾਰਚ 2026*:ਦੇਸ਼ ਵੱਲੋਂ ਉਨ੍ਹਾਂ ਦੀ 92ਵੀਂ ਜਯੰਤੀ ਮਨਾਉਣ ਤੋਂ ਠੀਕ ਇਕ ਦਿਨ ਬਾਅਦ, ਉੱਘੇ ਸਮਾਜ ਸੁਧਾਰਕ ਅਤੇ ਰਾਜਨੀਤਿਕ ਨੇਤਾ ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਕਰਦਾ ਇੱਕ ਇਤਿਹਾਸਕ ਮਤਾ ਅੱਜ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਇਸ ਮਤੇ ਵਿੱਚ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਨੂੰ ਮਰਨ ਉਪਰੰਤ ਭਾਰਤ ਦਾ ਸਰਵਉੱਚ ਨਾਗਰਿਕ ਸਨਮਾਨ ਪ੍ਰਦਾਨ ਕਰੇ। ਇਸ ਮਤੇ ਨੂੰ ਪੂਰੇ ਸਦਨ ਵਿੱਚ ਸਰਬਸੰਮਤੀ ਨਾਲ ਸਮਰਥਨ ਮਿਲਿਆ, ਅਤੇ ਪੰਜਾਬ ਸਰਕਾਰ ਇਸ ਮਜ਼ਬੂਤ ਸਿਫਾਰਸ਼ ਨੂੰ ਕੇਂਦਰ ਨੂੰ ਭੇਜੇਗੀ।

ਮਤਾ ਪੇਸ਼ ਕਰਨ ਦੌਰਾਨ ਉੱਗੇ ਆਗੂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਬਾਬੂ ਕਾਂਸ਼ੀ ਰਾਮ ਜੀ ਨੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਿੱਚ ਵੱਡੀ ਭੂਮਿਕਾ ਨਿਭਾਈ ਅਤੇ ਸਮਾਜਿਕ-ਆਰਥਿਕ ਬਰਾਬਰੀ ਦਾ ਸੰਦੇਸ਼ ਹਰ ਘਰ ਤੱਕ ਪਹੁੰਚਾਇਆ। ਬਾਬੂ ਕਾਂਸ਼ੀ ਰਾਮ ਜੀ ਬੇਮਿਸਾਲ ਇਮਾਨਦਾਰੀ ਦੇ ਪ੍ਰਤੀਕ ਸਨ। ਉਨ੍ਹਾਂ ਨੇ ਆਪਣੇ ਨਾਂ ‘ਤੇ ਕਿਸੇ ਵੀ ਜਾਇਦਾਦ, ਜ਼ਮੀਨ ਜਾਂ ਬੈਂਕ ਖਾਤੇ ਤੋਂ ਬਿਨਾਂ ਬਤੀਤ ਕੀਤਾ ਅਤੇ ਇਸੇ ਤਰ੍ਹਾਂ ਹੀ ਸੰਸਾਰ ਨੂੰ ਅਲਵਿਦਾ ਕਿਹਾ।”

ਉਨ੍ਹਾਂ ਨੇ ਅੱਗੇ ਕਿਹਾ, “ਬਾਬੂ ਕਾਂਸ਼ੀ ਰਾਮ ਜੀ ਨੇ ਜਾਤ-ਪਾਤ ਦੇ ਵਿਤਕਰੇ ਵਿਰੁੱਧ ਲੜਨ ਲਈ ਪੁਣੇ ਵਿੱਚ ਇੱਕ ਗਜ਼ਟਿਡ ਅਫ਼ਸਰ ਵਜੋਂ ਆਪਣਾ ਕਰੀਅਰ ਕੁਰਬਾਨ ਕਰ ਦਿੱਤਾ। ਪਹਿਲਾਂ ਆਲ ਇੰਡੀਆ ਬੈਕਵਰਡ ਐਂਡ ਮਾਈਨਾਰਿਟੀ ਕਮਿਊਨਿਟੀਜ਼ ਇੰਪਲਾਈਜ਼ ਫੈਡਰੇਸ਼ਨ (ਬੀਏਐਮਸੀਈਐਫ਼) ਬਣਾ ਕੇ ਅਤੇ ਬਾਅਦ ਵਿੱਚ ਸਰਗਰਮ ਰਾਜਨੀਤੀ ਵਿੱਚ ਦਾਖਲ ਹੋ ਕੇ, ਉਨ੍ਹਾਂ ਨੇ ਗਰੀਬ ਅਤੇ ਮੱਧ-ਵਰਗੀ ਪਿਛੋਕੜ ਵਾਲੇ ਹਜ਼ਾਰਾਂ ਨੌਜਵਾਨਾਂ ਨੂੰ ਕੌਮੀ ਰਾਜਨੀਤਿਕ ਅਖਾੜੇ ਵਿੱਚ ਉਤਰਨ ਲਈ ਸਸ਼ਕਤ ਕੀਤਾ।”

ਨੇਤਾ ਦੇ ਜੀਵਨ ਅਤੇ ਰਾਜਨੀਤਿਕ ਸਫ਼ਰ ਬਾਰੇ ਚਾਨਣਾ ਪਾਉਂਦਿਆਂ, ਹਰਪਾਲ ਸਿੰਘ ਚੀਮਾ ਨੇ ਕਿਹਾ, “ਬਾਬੂ ਕਾਂਸ਼ੀ ਰਾਮ ਜੀ ਦਾ ਜਨਮ 15 ਮਾਰਚ, 1934 ਨੂੰ ਰੋਪੜ ਦੇ ਖਵਾਸਪੁਰਾ ਵਿੱਚ ਹੋਇਆ ਸੀ ਅਤੇ ਉਨ੍ਹਾਂ ਨੇ ਸਰਕਾਰੀ ਕਾਲਜ, ਰੋਪੜ ਤੋਂ ਆਪਣੀ ਗ੍ਰੈਜੂਏਸ਼ਨ ਪੂਰੀ ਕੀਤੀ। ਉਨ੍ਹਾਂ ਨੇ ਬਾਅਦ ਵਿੱਚ 1991 ਵਿੱਚ ਉੱਤਰ ਪ੍ਰਦੇਸ਼ ਦੇ ਇਟਾਵਾ ਅਤੇ 1996 ਵਿੱਚ ਪੰਜਾਬ ਦੇ ਹੁਸ਼ਿਆਰਪੁਰ ਦੀ ਨੁਮਾਇੰਦਗੀ ਕਰਦਿਆਂ ਸੰਸਦ ਮੈਂਬਰ ਵਜੋਂ ਸੇਵਾ ਨਿਭਾਈ, ਅਤੇ ਇਸ ਤੋਂ ਬਾਅਦ ਰਾਜ ਸਭਾ ਵਿੱਚ ਵੀ ਸੇਵਾਵਾਂ ਦਿੱਤੀਆਂ।”

ਨੇਤਾ ਦੀ ਵਿਰਾਸਤ ਦਾ ਸਨਮਾਨ ਕਰਨ ਲਈ ਹਾਲ ਹੀ ਦੀਆਂ ਪਹਿਲਕਦਮੀਆਂ ਬਾਰੇ ਬੋਲਦਿਆਂ ਵਿੱਤ ਮੰਤਰੀ ਨੇ ਅੱਗੇ ਕਿਹਾ, “ਹਾਲ ਹੀ ਵਿੱਚ, ਆਪਣੇ ਕੈਬਨਿਟ ਸਾਥੀ ਹਰਜੋਤ ਸਿੰਘ ਬੈਂਸ ਦੇ ਨਾਲ, ਮੈਂ ਬਾਬੂ ਕਾਂਸ਼ੀ ਰਾਮ ਜੀ ਨਾਲ ਸਬੰਧਤ ਰੋਪੜ ਦੇ ਪਿੰਡ ਖਵਾਸਪੁਰਾ ਅਤੇ ਆਨੰਦਪੁਰ ਸਾਹਿਬ ਦੇ ਪਿਰਥੀਪੁਰ ਬੁੰਗਾ ਦਾ ਦੌਰਾ ਕੀਤਾ। ਉਨ੍ਹਾਂ ਦੀ ਵਿਰਾਸਤ ਨੂੰ ਸਥਾਨਕ ਤੌਰ ‘ਤੇ ਸਨਮਾਨਿਤ ਕਰਨ ਲਈ, ਪੰਜਾਬ ਸਰਕਾਰ ਨੇ ਇੱਕ ਸਥਾਨਕ ਸਕੂਲ ਦੇ ਪੁਨਰ-ਨਿਰਮਾਣ ਅਤੇ ਅਪਗ੍ਰੇਡੇਸ਼ਨ ਲਈ ₹2 ਕਰੋੜ ਦੀ ਗ੍ਰਾਂਟ ਅਲਾਟ ਕੀਤੀ ਹੈ, ਜਿਸ ਦਾ ਨਾਮ ਬਾਬੂ ਕਾਂਸ਼ੀ ਰਾਮ ਜੀ ਦੇ ਨਾਮ ‘ਤੇ ਰੱਖਿਆ ਜਾਵੇਗਾ। ਇਸ ਤੋਂ ਇਲਾਵਾ, ਸਰਕਾਰ ਨੇ ਆਉਣ ਵਾਲੀਆਂ ਪੀੜ੍ਹੀਆਂ ਲਈ ਉਨ੍ਹਾਂ ਦੇ ਇਤਿਹਾਸਕ ਪ੍ਰਭਾਵ ਨੂੰ ਸੁਰੱਖਿਅਤ ਰੱਖਣ ਲਈ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਇੱਕ ਉੱਚ ਪੱਧਰੀ ਲਾਇਬ੍ਰੇਰੀ ਅਤੇ ਇੱਕ ਆਧੁਨਿਕ ਆਡੀਟੋਰੀਅਮ ਦੇ ਨਿਰਮਾਣ ਨੂੰ ਮਨਜ਼ੂਰੀ ਦੇ ਦਿੱਤੀ ਹੈ।”

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਗੇ ਕਿਹਾ, “ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ 2016 ਵਿੱਚ ਹੀ ਰਸਮੀ ਤੌਰ ‘ਤੇ ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਕੀਤੀ ਸੀ। ਹਾਲਾਂਕਿ 8ਸ ਤੋਂ ਪਹਿਲਾਂ, 9 ਅਕਤੂਬਰ 2006 ਨੂੰ ਬਾਬੂ ਕਾਂਸ਼ੀ ਰਾਮ ਜੀ ਦੇ ਦੇਹਾਂਤ ਤੋਂ ਬਾਅਦ, ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਬਹੁਜਨ ਸਮਾਜ ਪਾਰਟੀ ਅਤੇ ਉਨ੍ਹਾਂ ਦੇ ਪੈਰੋਕਾਰਾਂ ਦੀ ਵਿਆਪਕ ਮੰਗ ਦੇ ਬਾਵਜੂਦ ਦਿੱਲੀ ਵਿੱਚ ਇੱਕ ਯਾਦਗਾਰ ਲਈ ਢੁਕਵੀਂ ਜ਼ਮੀਨ ਅਲਾਟ ਕਰਨ ਵਿੱਚ ਅਸਫਲ ਰਹੀ।”

ਅੰਤ ਵਿੱਚ, ਉਨ੍ਹਾਂ ਨੇ ਸਦਨ ਨੂੰ ਸਰਬਸੰਮਤੀ ਨਾਲ ਮਤੇ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਅਤੇ ਕਿਹਾ, “ਇਸ ਸਦਨ ਨੂੰ ਇਹ ਮਤਾ ਪੂਰੀ ਏਕਤਾ ਨਾਲ ਪਾਸ ਕਰਨਾ ਚਾਹੀਦਾ ਹੈ ਅਤੇ ਬਾਬੂ ਕਾਂਸ਼ੀ ਰਾਮ ਜੀ ਨੂੰ ਭਾਰਤ ਰਤਨ ਪ੍ਰਦਾਨ ਕਰਨ ਲਈ ਕੇਂਦਰ ਸਰਕਾਰ ਨੂੰ ਇੱਕ ਮਜ਼ਬੂਤ ਸਿਫਾਰਸ਼ ਭੇਜਣੀ ਚਾਹੀਦੀ ਹੈ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...