August 3, 2026, 1:05 pm
----------- Advertisement -----------
HomeNewsLatest Newsਪੰਜਾਬ ਵਿਧਾਨਸਭਾ 'ਚ ਇਸ ਵਾਰ ਨਹੀਂ ਦਿਖਣਗੇ ਇਹ ਵੱਡੇ ਸਿਆਸੀ ਆਗੂ

ਪੰਜਾਬ ਵਿਧਾਨਸਭਾ ‘ਚ ਇਸ ਵਾਰ ਨਹੀਂ ਦਿਖਣਗੇ ਇਹ ਵੱਡੇ ਸਿਆਸੀ ਆਗੂ

Published on

----------- Advertisement -----------

ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ ‘ਚ ਇਸ ਵਾਰ ਆਮ ਆਦਮੀ ਪਾਰਟੀ ਦੀ ਬਹੁਤ ਵੱਡੀ ਜਿੱਤ ਹੋਈ ਹੈ। ਪਾਰਟੀ 92 ਸੀਟਾਂ ‘ਤੇ ਜੇਤੂ ਰਹੀ ਹੈ। ‘ਆਪ’ ਦੀ ਇਸ ਸੁਨਾਮੀ ‘ਚ ਸੁਖਬੀਰ ਬਾਦਲ, ਨਵਜੋਤ ਸਿੰਘ ਸਿੱਧੂ, ਚਰਨਜੀਤ ਸਿੰਘ ਚੰਨੀ, ਪਰਮਿੰਦਰ ਸਿੰਘ ਢੀਂਡਸਾ ਸਮੇਤ ਪੰਜ ਵਾਰ ਦੇ ਮੁੱਖ ਮੰਤਰੀ ਤੇ ਦਿੱਗਜ ਆਗੂ ਪ੍ਰਕਾਸ਼ ਸਿੰਘ ਬਾਦਲ ਅਤੇ ਦੋ ਵਾਰ ਮੁੱਖ ਮੰਤਰੀ ਰਹਿ ਚੁੱਕੇ ਕੈਪਟਨ ਅਮਰਿੰਦਰ ਸਿੰਘ ਸਮੇਤ ਕਈ ਦਿੱਗਜ ਆਗੂ ਢਹਿ ਢੇਰੀ ਹੋ ਗਏ। ਇਨ੍ਹਾਂ ਦਿੱਗਜਾਂ ਤੋਂ ਬਿਨਾਂ ਵਿਧਾਨ ਸਭਾ ਦਾ ਚਿਹਰਾ ਕੁਝ ਬਦਲਿਆ ਨਜ਼ਰ ਆਵੇਗਾ।

ਇਸ ਵਾਰ ਤਿੰਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਕੈਪਟਨ ਅਮਰਿੰਦਰ ਸਿੰਘ, ਚਰਨਜੀਤ ਸਿੰਘ ਚੰਨੀ ਅਤੇ ਦੋ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ, ਓਪੀ ਸੋਨੀ ਵਿਧਾਨ ਸਭਾ ਵਿੱਚ ਨਜ਼ਰ ਨਹੀਂ ਆਉਣਗੇ। ਬਾਦਲ ਪਰਿਵਾਰ ਵੀ ਹੁਣ ਇਸ ਵਿਧਾਨਸਭਾ ‘ਚ ਨਹੀਂ ਦਿਖੇਗਾ। ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਬਿਕਰਮ ਮਜੀਠੀਆ ਵੀ ਚੋਣ ਹਾਰ ਗਏ। ਇਸ ਤੋਂ ਇਲਾਵਾ ਰਜ਼ੀਆ ਸੁਲਤਾਨਾ ਵੀ ਇਸ ਵਾਰ ਕੈਬਨਿਟ ਦਾ ਹਿੱਸਾ ਨਹੀਂ ਹੋਵੇਗੀ। ਵਿਧਾਨ ਸਭ ‘ਚ ਪਾਣੀ ਦਾ ਮੁੱਦਾ ਚੁੱਕਣ ਵਾਲੇ ਬੈਂਸ ਬ੍ਰਦਰ ਵੀ ਬੁਰੀ ਤਰ੍ਹਾਂ ਚੋਣ ਹਾਰੇ ਹਨ ‘ਤੇ ਹੁਣ ਉਨ੍ਹਾਂ ਦੀ ਆਵਾਜ਼ ਵੀ ਵਿਧਾਨ ਸਭਾ ‘ਚ ਨਹੀਂ ਗੂੰਜੇਗੀ। ਇਨ੍ਹਾਂ ਤੋਂ ਇਲਾਵਾ ਕਈ ਅਜਿਹੇ ਆਗੂ ਹਨ ਜੋ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਵਿੱਚ ਨਜ਼ਰ ਆਉਣਗੇ। 8 ਸਾਲ ਪਹਿਲਾਂ ਸੂਬੇ ਦੀ ਰਾਜਨੀਤੀ ਵਿੱਚ ਪ੍ਰਵੇਸ਼ ਕਰਨ ਵਾਲੀ ਆਮ ਆਦਮੀ ਪਾਰਟੀ ਨੇ ਇਸ ਵਾਰ 92 ਸੀਟਾਂ ਜਿੱਤ ਕੇ ਭਾਰੀ ਬਹੁਮਤ ਹਾਸਲ ਕੀਤਾ ਹੈ।

ਪੰਜਾਬ ਵਿਧਾਨਸਭਾ ‘ਚ ਇਸ ਵਾਰ ਨਹੀਂ ਦਿਖਣਗੇ ਇਹ ਸਿਆਸੀ ਆਗੂ

  • ਪ੍ਰਕਾਸ਼ ਸਿੰਘ ਬਾਦਲ
  • ਸੁਖਬੀਰ ਬਾਦਲ
  • ਕੈਪਟਨ ਅਮਰਿੰਦਰ ਸਿੰਘ
  • ਨਵਜੋਤ ਸਿੰਘ ਸਿੱਧੂ
  • ਚਰਨਜੀਤ ਸਿੰਘ ਚੰਨੀ
  • ਮਨਪ੍ਰੀਤ ਬਾਦਲ
  • ਬਿਕਰਮ ਮਜੀਠੀਆ
  • ਓਪੀ ਸੋਨੀ
  • ਰਾਕੇਸ਼ ਪਾਂਡੇ
  • ਬੈਂਸ ਬ੍ਰਦਰਸ
  • ਰਜ਼ੀਆ ਸੁਲਤਾਨਾ
----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਵਲ ਸਿੰਘ ਢਿੱਲੋਂ ਨੇ ਭਾਜਪਾ ਪੰਜਾਬ ਦੀ ਨਵੀਂ ਟੀਮ ਦਾ ਕੀਤਾ ਐਲਾਨ, ਉਪ ਪ੍ਰਧਾਨਾਂ ਤੋਂ ਸਕੱਤਰਾਂ ਤੱਕ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ...

ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਨਿਰਮਾਤਾ ਮਨਜੀਤ ਸਰਾਂ ਦਾ ਦੇਹਾਂਤ: ਜੱਦੀ ਘਰੋਂ ਭੇਦਭਰੀ ਹਾਲਤ ਵਿੱਚ ਮਿਲੀ ਲਾਸ਼

ਅਦਾਕਾਰ ਯੋਗਰਾਜ ਸਿੰਘ ਦੀ ਮਸ਼ਹੂਰ ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਮਨਜੀਤ...

Punjab Government ਨੂੰ ਦੇਣਾ ਪਵੇਗਾ ਮੁਲਾਜ਼ਮਾਂ ਨੂੰ DA ਦਾ ਬਕਾਇਆ ! ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਲੱਗਿਆ ਵੱਡਾ ਝਟਕਾ

ਪੰਜਾਬ ਸਰਕਾਰ ਨੂੰ  ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ...

‘ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੀ ਫੈਨ following ਦੇ ਬਰਾਬਰ ਹੈ’ : ਬਲਕੌਰ ਸਿੱਧੂ

ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਰਨਾਲਾ ਵਿਖੇ ਸਮਾਗਮ ਕਰਵਾਇਆ ਗਿਆ।...

ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮੇ ਅੱਜ ਤੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਬੱਸਾਂ ‘ਤੇ ਸਫਰ ਕਰਨ ਵਾਲੇ ਯਾਤਰੀਆਂ ਨੂੰ ਅੱਜ 3 ਅਗਸਤ ਤੋਂ...

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਬ੍ਰਿਜਭੂਸ਼ਣ ਸਿੰਘ ਬਰੀ

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜਭੂਸ਼ਣ ਸਿੰਘ ਨੂੰ ਬਰੀ ਕਰ ਦਿੱਤਾ ਗਿਆ...

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...

 ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ

ਸੋਮਵਾਰ ਤੋਂ ਸ਼ੁਰੂ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ...

ਯੁੱਧ ਨਸ਼ਿਆਂ ਵਿਰੁਧ ਦੇ 519ਵੇਂ ਦਿਨ 85 ਨਸ਼ਾ ਤਸਕਰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 2 ਅਗਸਤ:’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 194ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ...