June 7, 2026, 7:41 pm
----------- Advertisement -----------
HomeNewsਪੰਜਾਬ ਵਿਜੀਲੈਂਸ ਬਿਊਰੋ ਨੇ ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮਟਿਡ ਕੇਸ ਵਿੱਚ ਭਗੌੜੇ ਤਿੰਨ...

ਪੰਜਾਬ ਵਿਜੀਲੈਂਸ ਬਿਊਰੋ ਨੇ ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮਟਿਡ ਕੇਸ ਵਿੱਚ ਭਗੌੜੇ ਤਿੰਨ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼.ਤਾਰ

Published on

----------- Advertisement -----------

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਬਣਾਈ ਜਾਂਚ ਟੀਮ ਨੇ ਗੁਜਰਾਤ ਪੁਲਿਸ ਦੇ ਮਦਦ ਨਾਲ ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮਟਿਡ ਕੇਸ ਵਿੱਚ ਭਗੌੜੇ ਤਿੰਨ ਮੁਲਜ਼ਮਾਂ ਨੂੰ ਅਹਿਮਦਾਬਾਦ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਤਿੰਨੋਂ ਮੁਲਜ਼ਮਾਂ ਦਾ ਰਾਹਦਾਰੀ ਰਿਮਾਂਡ ਲੈ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਪੰਜਾਬ ਦੀ ਸਬੰਧਤ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਕੇਸ  ਦੀ ਅਗਲੇਰੀ ਜਾਂਚ ਜਾਰੀ ਹੈ ਮੁਲਜ਼ਮਾਂ ਦੀ ਪਛਾਣ ਹਰਕੀਰਤ ਸਿੰਘ ਵਾਸੀ ਪਿੰਡ ਸ਼ਮਸ਼ਪੁਰ ਜ਼ਿਲ੍ਹਾ ਫਤਹਿਗੜ੍ਹ ਸਾਹਿਬ, ਪ੍ਰਭਜੋਤ ਸਿੰਘ ਵਾਸੀ ਪਿੰਡ ਗੋਨਿਆਣਾ ਕਲਾਂ ਜ਼ਿਲ੍ਹਾ ਬਠਿੰਡਾ ਅਤੇ ਪਰਦੀਪ ਸਿੰਘ ਵਾਸੀ ਪਿੰਡ ਜਲਵੇੜਾ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਜੋਂ ਹੋਈ ਹੈ।

ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਨੇ ਦੱਸਿਆ ਕਿ ਮੁਲਜ਼ਮ ਜਾਇਦਾਦਾਂ ਦੀ ਗੈਰ-ਕਾਨੂੰਨੀ ਤੌਰ ’ਤੇ  ਤਬਾਦਲਾ-ਏ-ਮਲਕੀਅਤ ਕਰਨ ਦਾ ਦੋਸ਼ ਹੈ। ਇਨ੍ਹਾਂ ਨੂੰ ਇਸ ਗੱਲ ਦਾ ਪੂਰਾ ਇਲਮ ਸੀ ਕਿ ਸੁਪਰੀਮ ਕੋਰਟ ਨੇ ਪਹਿਲਾਂ ਹੀ ਪੀ.ਏ.ਸੀ.ਐਲ. ਨੂੰ ਕਿਸੇ ਵੀ ਅਜਿਹੀ ਜਾਇਦਾਦ ਨੂੰ ਵੇਚਣ/ ਤਬਾਦਲਾ-ਏ-ਮਲਕੀਅਤ ਕਰਨ ’ਤੇ ਰੋਕ ਲਗਾਈ ਹੋਈ ਹੈ, ਜਿਸ ਵਿੱਚ ਪੀ.ਏ.ਸੀ.ਐਲ. ਦਾ ਕਿਸੇ ਵੀ ਰੂਪ ਵਿੱਚ, ਕੋਈ ਅਧਿਕਾਰ ਜਾਂ ਹਿੱਤ ਬਣਦਾ ਹੈ, ਪਰ ਬਾਵਜੂਦ ਇਸਦੇ ਇਨ੍ਹਾਂ ਨੇ ਜਾਇਦਾਦਾਂ ਦੀ ਫ਼ਰੋਖ਼ਤ/ ਤਬਾਦਲਾ-ਏ-ਮਲਕੀਅਤ ਦਾ ਅਮਲ ਜਾਰੀ ਰੱਖਿਆ।

ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਜਸਟਿਸ ਆਰ.ਐਮ. ਲੋਢਾ ਕਮੇਟੀ ਦਾ ਗਠਨ ਕੀਤਾ ਗਿਆ ਸੀ, ਜਿਸ ਵਿੱਚ ਇਹ ਸਪੱਸ਼ਟ ਹਦਾਇਤ ਸੀ ਕਿ ਪੀ.ਏ.ਸੀ.ਐਲ. ਲਿਮਟਿਡ ਦੀਆਂ ਜਾਇਦਾਦਾਂ ਨੂੰ ਵੇਚਣ  ਤੋਂ ਬਾਅਦ ਹੋਈ ਵਿਕਰੀ ਦੀ ਵਰਤੋਂ, ਦੋਸ਼ੀ ਕੰਪਨੀ ਵੱਲੋਂ ਸ਼ੁਰੂ ਕੀਤੀ ਗਈ ਸਮੂਹਿਕ ਨਿਵੇਸ਼ ਯੋਜਨਾ ਵਿੱਚ ਆਪਣੀ ਮਿਹਨਤ ਦੀ ਕਮਾਈ ਲਗਾਉਣ ਵਾਲੇ ਨਿਵੇਸ਼ਕਾਂ ਨੂੰ ਉਹਨਾਂ ਦੀ ਬਣਦੀ ਰਾਸ਼ੀ ਮੋੜਨ ਲਈ ਕੀਤੀ ਜਾਵੇ ।

ਪੀਏਸੀਐਲ ਦੇ ਮੈਨੇਜਿੰਗ ਡਾਇਰੈਕਟਰ ਨਿਰਮਲ ਸਿੰਘ ਭੰਗੂ ਦੀ ਪਤਨੀ ਪ੍ਰੇਮ ਕੌਰ, ਗੈਰ-ਕਾਨੂੰਨੀ ਤੌਰ ’ਤੇ ਨਿਯੁਕਤ ਕੀਤੇ ਗਏ ਡਾਇਰੈਕਟਰਾਂ ਵਿੱਚੋਂ ਇੱਕ ਧਰਮਿੰਦਰ ਸਿੰਘ ਸੰਧੂ ਅਤੇ ਪੀਏਸੀਐਲ ਦੇ ਗੈਰ ਕਾਨੂੰਨੀ ਡਾਇਰੈਕਟਰਾਂ ਦੀ ਨਿਯੁਕਤੀ ਨਾਲ ਸਬੰਧਤ ਦਸਤਾਵੇਜ਼ਾਂ ਦੀ ਪੁਸ਼ਟੀ ਕਰਨ ਵਾਲੇ ਸੀ.ਏ. ਜਸਵਿੰਦਰ ਸਿੰਘ ਡਾਂਗ ਨੂੰ ਇਸੇ ਕੇਸ ਵਿੱਚ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...

ਆਮ ਆਦਮੀ ਨੂੰ ਮਹਿੰਗਾਈ ਦਾ ਝਟਕਾ, ਮਹਿੰਗਾ ਹੋਇਆ ਘਰੇਲੂ LPG ਸਿਲੰਡਰ

ਦੇਸ਼ ਵਿੱਚ ਲਗਾਤਾਰ ਵਧ ਰਹੀ ਮਹਿੰਗਾਈ ਨੇ ਆਮ ਆਦਮੀ ਦਾ ਜੀਣਾ ਮੁਸ਼ਕਲ ਕਰ ਦਿੱਤਾ...

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...