ਪੰਜਾਬ ਸਮੇਤ ਦੇਸ਼ ਭਰ ‘ਚ ਇਸ ਸਮੇਂ ਮੌਸਮ ਕੁਝ ਬਦਲਿਆ ਦਿਖਾਈ ਦੇ ਰਿਹਾ ਹੈ, ਜਿਸ ਨਾਲ ਹਲਕੀ ਠੰਢ ਵੀ ਮਹਿਸੂਸ ਹੋ ਰਹੀ ਹੈ।ਪਹਾੜਾਂ ‘ਚ ਬਦਲੇ ਮੌਸਮ ਕਾਰਨ ਠੰਡ ਇਕ ਵਾਰ ਫਿਰ ਵਾਪਸ ਆ ਗਈ ਹੈ। 24 ਘੰਟਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਬੀਤੇ ਦਿਨੀਂ ਕਪੂਰਥਲਾ, ਗੁਰਦਾਸਪੁਰ, ਪਠਾਨਕੋਟ, ਨਵਾਂਸ਼ਹਿਰ, ਸੰਗਰੂਰ, ਫਾਜ਼ਿਲਕਾ ਤੇ ਪਟਿਆਲਾ ‘ਚ ਹਲਕੀ ਬਾਰਸ਼ ਹੋਈ ਹੈ।
ਮੌਸਮ ਵਿਭਾਗ ਅਨੁਸਾਰ ਸੂਬੇ ਵਿੱਚ 24 ਘੰਟਿਆਂ ਦੌਰਾਨ ਵੱਧ ਤੋਂ ਵੱਧ ਤਾਪਮਾਨ 2 ਤੋਂ 3 ਡਿਗਰੀ ਤੱਕ ਵਧਣ ਦੀ ਸੰਭਾਵਨਾ ਹੈ। ਰਾਤ ਦੇ ਤਾਪਮਾਨ ‘ਚ 2 ਤੋਂ 4 ਡਿਗਰੀ ਦੀ ਗਿਰਾਵਟ ਆ ਸਕਦੀ ਹੈ। ਹੁਣ 4 ਮਾਰਚ ਨੂੰ ਫਿਰ ਤੋਂ ਤਾਜ਼ਾ ਡਬਲਯੂਡੀ ਆਉਣ ਦੀ ਸੰਭਾਵਨਾ ਹੈ, ਜਿਸ ਕਾਰਨ ਪੰਜਾਬ ਦੇ ਕਈ ਇਲਾਕਿਆਂ ਵਿੱਚ ਮੀਂਹ ਦੀ ਸੰਭਾਵਨਾ ਹੈ। ਹਾਲਾਂਕਿ ਮਾਰਚ ਵਿੱਚ ਔਸਤ ਤੋਂ ਘੱਟ ਮੀਂਹ ਪੈਣ ਦੀ ਸੰਭਾਵਨਾ ਹੈ।












