ਸ਼੍ਰੋਮਣੀ ਅਕਾਲੀ ਦਲ ਨੇ ਬੀਤੇ ਦਿਨੀ ਐਤਵਾਰ ਨੂੰ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਚਾਰ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ. ਇਹ ਜਾਣਕਾਰੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਦਿੱਤੀ।ਮਲੇਰਕੋਟਲਾ ਤੋਂ ਨੁਸਰਤ ਅਲੀ, ਫਿਰੋਜ਼ਪੁਰ ਤੋਂ ਰੋਹਿਤ ਵੋਹਰਾ, ਕਾਦੀਆਂ ਤੋਂ ਗੁਰਇਕਬਾਲ ਸਿੰਘ ਮਾਹਲ ਅਤੇ ਹਰਗੋਬਿੰਦਪੁਰ ਤੋਂ ਰਾਜਨਬੀਰ।
ਪਾਰਟੀ ਨੇ ਮੁਸਲਿਮ ਭਾਈਚਾਰੇ ਸੀਟ ਤੋਂ ਮੁਸਲਿਮ ਚਿਹਰੇ ਨੁਸਰਤ ਅਲੀ ਖਾਨ ਨੂੰ ਮੈਦਾਨ ‘ਚ ਉਤਾਰਿਆ ਹੈ। ਉਨ੍ਹਾਂ ਦਾ ਮੁਕਾਬਲਾ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨਾਲ ਹੋਵੇਗਾ । ਦੱਸ ਦਇਏ ਕਿ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਭਾਜਪਾ ਨਾਲੋਂ ਨਾਤਾ ਤੋੜਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ, ਬਹੁਜਨ ਸਮਾਜ ਪਾਰਟੀ (ਬੀਐਸਪੀ) ਨਾਲ ਗਠਜੋੜ ਵਿੱਚ ਲੜ ਰਹੀ ਹੈ। ਹੁਣ ਤੱਕ, ਪਾਰਟੀ ਨੇ ਚੋਣਾਂ ਲਈ 88 ਉਮੀਦਵਾਰਾਂ ਦਾ ਐਲਾਨ ਕੀਤਾ ਹੈ।ਪਾਰਟੀ 97 ਸੀਟਾਂ ਤੋਂ ਚੋਣ ਲੜੇਗੀ।ਪਾਰਟੀ ਵੱਲੋਂ ਉਮੀਦਵਾਰਾਂ ਦਾ ਐਲਾਨ ਲਗਾਤਾਰ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ । ਪਾਰਟੀ ਬਾਕੀ ਰਹਿੰਦੇ 9 ਉਮੀਦਵਾਰਾਂ ਦਾ ਵੀ ਜਲਦੀ ਐਲਾਨ ਕਰੇਗੀ।
ਕਾਬਿਲ ਏ ਗੌਰ ਹੈ ਕਿ ਪੰਜਾਬ ਵਿੱਚ ਸਾਢੇ ਤਿੰਨ ਮਹੀਨਿਆਂ ਬਾਅਦ ਚੋਣਾਂ ਹਨ । ਅਕਾਲੀ ਦਲ ਨੇ ਸਭ ਤੋਂ ਅੱਗੇ ਰਹਿੰਦੇ ਹੋਏ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਵੱਲੋਂ ਹੁਣ ਤੱਕ 88 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਪਾਰਟੀ 117 ‘ਚੋਂ 97 ਸੀਟਾਂ ‘ਤੇ ਚੋਣ ਲੜ ਰਹੀ ਹੈ ਅਤੇ ਉਸ ਦੀ ਸਹਿਯੋਗੀ ਬਸਪਾ 20 ਸੀਟਾਂ ‘ਤੇ ਉਮੀਦਵਾਰ ਖੜ੍ਹੇ ਕਰੇਗੀ। ਆਮ ਆਦਮੀ ਪਾਰਟੀ ਨੇ 10 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਅਤੇ ਹੋਰ ਪਾਰਟੀਆਂ ਨੇ ਇਸ ਦੀ ਸ਼ੁਰੂਆਤ ਨਹੀਂ ਕੀਤੀ ਹੈ।
ਪਾਰਟੀ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਟਵੀਟ ਵਿੱਚ ਕਿਹਾ ਕਿ ਕੁੱਲ 88 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਲੇਰਕੋਟਲਾ ਤੋਂ ਨੁਸਰਤ ਅਲੀ ਖਾਨ, ਫਿਰੋਜ਼ਪੁਰ ਤੋਂ ਰੋਹਿਤ ਵੋਹਰਾ, ਕਾਦੀਆਂ ਤੋਂ ਗੁਰ ਇਕਬਾਲ ਐਸ ਮਾਹਲ ਅਤੇ ਸ੍ਰੀ ਹਰਗੋਬਿੰਦਪੁਰ ਵਿਧਾਨ ਸਭਾ ਹਲਕੇ ਤੋਂ ਰਾਜਨਬੀਰ ਸਿੰਘ ਦਾ ਐਲਾਨ ਕੀਤਾ ਹੈ।