ਚੰਡੀਗੜ੍ਹ : ਅੱਜ ਚੰਡੀਗੜ੍ਹ ਵਿਖੇ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਸੂਬੇ ਵਿੱਚ ਉਦਯੋਗਾਂ ਦੀ ਪੁਨਰ ਸਥਾਪਤੀ ਅਤੇ ਬਹਾਲੀ ਲਈ ਫੈਸਲੇ ਲਏ ਗਏ। ਇਸ ਦੌਰਾਨ ਉੱਦਮੀ ਅਤੇ ਕਰਜ਼ਦਾਰ ਕੰਪਨੀਆਂ ਦੇ ਉਦਯੋਗਪਤੀਆਂ ਨੂੰ ਇੱਕ ਵਿਲੱਖਣ ਮੌਕਾ ਪ੍ਰਦਾਨ ਕਰਨ ਲਈ ਮੰਤਰੀ ਮੰਡਲ ਨੇ ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਲਿਮਟਿਡ (ਪੀ.ਐਸ.ਆਈ.ਡੀ.ਸੀ.), ਪੰਜਾਬ ਵਿੱਤ ਨਿਗਮ (ਪੀ.ਐਫ.ਸੀ.) ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ (ਪੀ.ਏ.ਆਈ.ਸੀ.) ਲਈ ਯਕਮੁਸ਼ਤ ਨਿਬੇੜਾ (ਓ.ਟੀ.ਐਸ.) ਨੀਤੀ-2021 ਨੂੰ ਪ੍ਰਵਾਨਗੀ ਦੇ ਦਿੱਤੀ ਹੈ ।
ਉਹਨਾਂ ਨੇ ਦਸਿਆ ਕਿ ਇਸ ਨਵੀਂ ਨੀਤੀ ਰਾਹੀਂ ਆਪਣੇ ਬਕਾਏ ਦਾ ਨਿਪਟਾਰਾ ਕਰ ਸਕਣਗੇ । ਇਹ ਨੀਤੀ ਇਨ੍ਹਾਂ ਨਿਗਮਾਂ ਅਤੇ ਨਿੱਜੀ ਨਿਵੇਸ਼ਕਾਂ ਦਰਮਿਆਨ ਲੰਬੇ ਸਮੇਂ ਤੋਂ ਲਟਕਦੇ ਮੁਕੱਦਮੇ ਨੂੰ ਸੁਲਝਾਉਣ ਅਤੇ ਨਿਪਟਾਰੇ ਤੋਂ ਇਲਾਵਾ ਰਾਜ ਵਿੱਚ ਕਾਰੋਬਾਰ ਅਨੁਕੂਲ ਮਾਹੌਲ ਸਿਰਜਣ ਵਿੱਚ ਮਦਦ ਕਰੇਗੀ।