ਆਪਣੀਆਂ ਮੰਗਾਂ ਨੂੰ ਲੈ ਕੇ ਐਨਐਚਐਮ ਮੁਲਾਜ਼ਮਾਂ ਨੇ ਸਿਵਲ ਹਸਪਤਾਲ ਗੁਰੂਹਰਸਹਾਏ ਵਿੱਚ 18ਵੇ ਦਿਨ ਵੀ ਧਰਨਾ ਲਗਾਇਆ । ਇਸ ਧਰਨੇ ਦੌਰਾਨ ਵੱਡੀ ਗਿਣਤੀ ਵਿਚ ਐਨਐਚਐਮ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ ਅਤੇ ਮੌਜੂਦਾ ਸਰਕਾਰ ਖ਼ਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ । ਇਸ ਮੌਕੇ ਧਰਨਾਕਾਰੀ ਮੁਲਾਜ਼ਮਾਂ ਨੇ ਦੱਸਿਆ ਕਿ ਮਲਾਜ਼ਮ ਸਰਕਾਰੀ ਨੀਤੀਆਂ ਦਾ ਵਿਰੋਧ ਕਰ ਰਹੇ ਹਨ ਕਿਉਂਕਿ ਇਹ ਸਟਾਫ ਪਿਛਲੇ ਲੰਮੇ ਸਮੇਂ ਤੋਂ ਬਹੁਤ ਘੱਟ ਤਨਖ਼ਾਹ ਤੇ ਕੰਮ ਕਰ ਰਿਹਾ ਹੈ ਜਦ ਕਿ ਕੋਵਿਡ ਮਹਾਮਾਰੀ ਦੌਰਾਨ ਐੱਨਐੱਚਐੱਮ ਕਾਮਿਆਂ ਵੱਲੋਂ ਸਾਰੀਆਂ ਡਿਊਟੀਆਂ ਆਪਣੀ ਜਾਨ ਦੀ ਪਰਵਾਹ ਨਾ ਕਰਦੇ ਹੋਏ ਪੂਰੀ ਤਨ ਮਨ ਨਾਲ ਨਿਭਾਈਆਂ ਗਈਆਂ ਅਤੇ ਇਸ ਦੌਰਾਨ ਬਹੁਤ ਸਾਰੇ ਐੱਨਐੱਚਐੱਮ ਕਾਮਿਆਂ ਦੀਆਂ ਜਾਨਾਂ ਵੀ ਗਈਆਂ ਹਨ ।
ਮਲਾਜ਼ਮ ਆਗੂਆਂ ਨੇ ਕਿਹਾ ਕਿ ਇਸ ਮਹਾਮਾਰੀ ਦੌਰਾਨ ਕੈਪਟਨ ਸਰਕਾਰ ਨੇ ਸਮੂਹ ਐੱਨਐੱਚਐੱਮ ਕਰਮਚਾਰੀਆਂ ਨੂੰ ਰੈਗੂਲਰ ਕਰਨ ਦਾ ਦਾਅਵਾ ਕੀਤਾ ਸੀ ਪਰ ਅੱਜ ਤਕ ਸਰਕਾਰ ਵੱਲੋਂ ਕੋਈ ਵੀ ਮੰਗ ਨਹੀਂ ਮੰਨੀ ਜਿਸ ਕਰਕੇ ਸਾਰੇ ਮੁਲਾਜ਼ਮਾਂ ਵਿਚ ਬਹੁਤ ਜ਼ਿਆਦਾ ਰੋਸ ਪਾਇਆ ਜਾ ਰਿਹਾ ਹੈ । ਇਸ ਲਈ ਸਮੂਹ ਐਨਐਚਐਮ ਮੁਲਾਜ਼ਮ ਅਣਮਿੱਥੇ ਸਮੇਂ ਲਈ ਹੜਤਾਲ ਤੇ ਹਨ । ਉਨ੍ਹਾਂ ਕਿਹਾ ਕਿ ਯੂਨੀਅਨ ਵੱਲੋਂ ਖਰੜ ਵਿਖੇ ਕੀਤੀ ਜਾ ਰਹੀ ਰੋਸ ਰੈਲੀ ਵਿੱਚ ਗੁਰੂਹਰਸਹਾਏ ਦੇ ਐੱਨਐੱਚਐੱਮ, ਸੀਐੱਚਓ, ਆਰਬੀਐਸਕੇ,ਅਤੇ ਸਟਾਫ ਨਰਸਾਂ ਵੱਲੋਂ ਏਐੱਨਐੱਮਐਮ ਵੱਲੋਂ ਵੱਧ ਚਡ਼੍ਹ ਕੇ ਹਿਸਾ ਲਿਆਂ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਜੇ ਸਰਕਾਰ ਸਾਡੀਆਂ ਮੰਗਾਂ ਕੱਲ੍ਹ ਦੀ ਰੋਸ ਰੈਲੀ ਦੌਰਾਨ ਵੀ ਨਹੀਂ ਮੰਨੇਗੀ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਜਿਸਦੀ ਸਾਰੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ ।