April 17, 2026, 3:54 pm
----------- Advertisement -----------
HomeNewsNational-Internationalਕੇਜਰੀਵਾਲ, ਚੰਨੀ ਤੇ ਅਕਾਲੀ ਦਲ ’ਚ ਝੂਠੇ ਵਾਅਦੇ ਕਰਨ ਦਾ ਚੱਲ ਰਿਹਾ...

ਕੇਜਰੀਵਾਲ, ਚੰਨੀ ਤੇ ਅਕਾਲੀ ਦਲ ’ਚ ਝੂਠੇ ਵਾਅਦੇ ਕਰਨ ਦਾ ਚੱਲ ਰਿਹਾ ਮੁਕਾਬਲਾ : ਅਸ਼ਵਨੀ ਸ਼ਰਮਾ

Published on

----------- Advertisement -----------

ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਸੱਤਾ ’ਤੇ ਕਬਜ਼ਾ ਕਰਨ ਲਈ ਕੇਜਰੀਵਾਲ, ਚਰਨਜੀਤ ਸਿੰਘ ਚੰਨੀ ਤੇ ਸ਼੍ਰੋਮਣੀ ਅਕਾਲੀ ਦਲ ’ਚ ਝੂਠੇ ਵਾਅਦੇ ਕਰਨ ਦਾ ਜ਼ਬਰਦਸਤ ਮੁਕਾਬਲਾ ਚੱਲ ਰਿਹਾ ਹੈ ਅਤੇ ਹਰ ਕੋਈ ਇਕ-ਦੂਜੇ ਤੋਂ ਅੱਗੇ ਨਿਕਲਣ ਦੀ ਦੌੜ ’ਚ ਲੱਗਾ ਹੋਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲੋਕਾਂ ਦਾ ਇਨ੍ਹਾਂ ਤਿੰਨਾਂ ਪਾਰਟੀਆਂ ਤੋਂ ਮਨ ਭਰ ਚੁੱਕਾ ਹੈ ਤੇ ਲੋਕਾਂ ਨੂੰ ਸਿਰਫ਼ ਭਾਰਤੀ ਜਨਤਾ ਪਾਰਟੀ ਤੋਂ ਹੀ ਉਮੀਦ ਹੈ, ਜੋ ਕੀਤੇ ਵਾਅਦਿਆਂ ਨੂੰ ਪੂਰਾ ਕਰ ਸਕਦੀ ਹੈ।

ਇਕ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਅਸੀਂ ਕਿਸੇ ਨੂੰ ਘੱਟ ਨਹੀਂ ਸਮਝਦੇ, ਇਸ ਲਈ ਅਸੀਂ ਹਰ ਪਾਰਟੀ ਨਾਲ ਡਟਵਾਂ ਮੁਕਾਬਲਾ ਕਰਾਂਗੇ। ਆਪਣੀ ਪਾਰਟੀ ਦੇ ਚੋਣ ਐਲਾਨ ਪੱਤਰ ਨੂੰ ਸੰਕਲਪ ਪੱਤਰ ਦਾ ਨਾਂ ਦਿੰਦਿਆਂ ਉਨ੍ਹਾਂ ਕਿਹਾ ਕਿ ਅਸੀਂ ਜੋ ਵਾਅਦੇ ਕਰਾਂਗੇ, ਉਹ ਪੂਰੇ ਵੀ ਕਰਾਂਗੇ। ਚੋਣ ਐਲਾਨ ਪੱਤਰ ਦੇ ਜਲਦ ਜਨਤਕ ਹੋਣ ਦੀ ਉਨ੍ਹਾਂ ਗੱਲ ਵੀ ਆਖੀ। ਕੈਪਟਨ ਅਮਰਿੰਦਰ ਸਿੰਘ ਨਾਲ ਸਮਝੌਤੇ ਸਬੰਧੀ ਬੋਲਦਿਆਂ ਉਨ੍ਹਾਂ ਕਿਹਾ ਕਿ ਉਹ ਬਤੌਰ ਪਾਰਟੀ ਸੂਬਾ ਪ੍ਰਧਾਨ ਹੋਣ ’ਤੇ 117 ਸਾਰੀਆਂ ਸੀਟਾਂ ’ਤੇ ਧਿਆਨ ਕੇਂਦ੍ਰਿਤ ਕਰਦਿਆਂ ਕੰਮ ਕਰ ਰਹੇ ਹਨ।

ਅਕਾਲੀ ਆਗੂ ਸਿਰਸਾ ਦੇ ਭਾਜਪਾ ’ਚ ਸ਼ਾਮਲ ਹੋਣ ਸਬੰਧੀ ਉਨ੍ਹਾਂ ਕਿਹਾ ਕਿ ਸਿੱਖ ਧਰਮ ਲਈ ਉਨ੍ਹਾਂ ਦੇ ਕੰਮ ਅਤੇ ਸ਼੍ਰੀਨਗਰ ਤੇ ਅਫ਼ਗਾਨਿਸਤਾਨ ਸਬੰਧੀ ਉਨ੍ਹਾਂ ਦੇ ਸਪੱਸ਼ਟ ਸਟੈਂਡ ਹਮੇਸ਼ਾ ਸ਼ਲਾਘਾਯੋਗ ਰਹੇ ਹਨ। ਖੇਤੀ ਬਿੱਲ ਰੱਦ ਹੋਣ ਉਪਰੰਤ ਪੰਜਾਬ ਦੇ ਬਦਲੇ ਸਿਆਸੀ ਸਮੀਕਰਣਾਂ ਸਬੰਧੀ ਪੁੱਛਣ ’ਤੇ ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਇਆ ਬਿਆਨ ਕਾਫੀ ਵੱਡਾ ਸੰਦੇਸ਼ ਹੈ। ਦੱਸਣਯੋਗ ਹੈ ਕਿ ਅਸ਼ਵਨੀ ਸ਼ਰਮਾ ਅੱਜ ਇਥੇ ਭਾਜਪਾ ਦੇ ਚਾਰੋਂ ਮੰਡਲਾਂ ਦੇ ਪ੍ਰਧਾਨਾਂ ਤੇ ਅਹੁਦੇਦਾਰਾਂ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਸਨ, ਜੋ ਉਨ੍ਹਾਂ ਵੱਲੋਂ ਹਰ ਵਿਧਾਨ ਸਭਾ ਹਲਕੇ ’ਚ ਉਲੀਕੇ ਕਾਰਜ ਦਾ ਇਕ ਹਿੱਸਾ ਹੈ ਤੇ ਇਸ ਲੜੀ ਤਹਿਤ ਉਹ 20ਵੀਂ ਵਿਧਾਨ ਸਭਾ ਗੜ੍ਹਸ਼ੰਕਰ ’ਚ ਪਹੁੰਚੇ ਸਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨਿਪੁੰਨ ਸ਼ਰਮਾ ਅਤੇ ਮੰਡਲ ਗੜ੍ਹਸ਼ੰਕਰ ਤੋਂ ਪ੍ਰਧਾਨ ਜਸਵਿੰਦਰ ਰਾਣਾ, ਬੀਤ ਮੰਡਲ ਤੋਂ ਪ੍ਰਧਾਨ ਪ੍ਰਦੀਪ ਰੰਗੀਲਾ, ਸੈਲਾ ਖੁਰਦ ਮੰਡਲ ਤੋਂ ਪ੍ਰਧਾਨ ਅਸ਼ਵਨੀ ਰਾਣਾ ਤੇ ਮਾਹਿਲਪੁਰ ਮੰਡਲ ਤੋਂ ਪ੍ਰਧਾਨ ਅਮਰਜੀਤ ਸਿੰਘ ਭਿੰਦਾ ਦੀ ਅਗਵਾਈ ’ਚ ਵੱਡੀ ਗਿਣਤੀ ਵਿਚ ਵਰਕਰ ਅਤੇ ਅਹੁਦੇਦਾਰ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਨਾਟਕ ‘ਚ ਨਵਾਂ ਨਿਯਮ: ਔਰਤਾਂ ਲਈ ਪੀਰੀਅਡ ਦੌਰਾਨ ਇੱਕ ਦਿਨ ਦੀ ਛੁੱਟੀ ਲਾਜ਼ਮੀ

ਕਰਨਾਟਕ ਹਾਈ ਕੋਰਟ ਨੇ ਇਕ ਅਹਿਮ ਟਿੱਪਣੀ ਕਰਦਿਆਂ ਕਿਹਾ ਹੈ ਕਿ ਮਹਿਲਾਵਾਂ ਦੀ ਮਾਸਿਕ...

ਸੀਬੀਆਈ ਕੋਰਟ ਦਾ ਐਕਸ਼ਨ: ਨਾਮਧਾਰੀ ਆਗੂ ਦਿਲੀਪ ਸਿੰਘ ਘੋਸ਼ਿਤ ਭਗੌੜਾ

  ਸਾਲ 2015 ਦੇ ਚਰਚਿਤ ਕਾਰ ਬੰਬ ਧਮਾਕੇ ਦੇ ਸੀ.ਬੀ.ਆਈ ਬਨਾਮ ਜਗਮੋਹਨ ਸਿੰਘ ਆਦਿ ਕੇਸ...

ਪੰਜਾਬ ਵਿਚ ਗਰਮੀ ਨੇ ਕੱਢੇ ਵੱਟ, ਪਾਰਾ ਪਹੁੰਚਿਆਂ 40 ਡਿਗਰੀ ਤੋਂ ਪਾਰ

ਪੰਜਾਬ ਅਤੇ ਚੰਡੀਗੜ੍ਹ ਵਿੱਚ ਗਰਮੀ ਨੇ ਆਪਣਾ ਰੰਗ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਤਾਪਮਾਨ...

ਬੇਅਦਬੀ ਵਿਰੁੱਧ ਬਿੱਲ ਅੱਗੇ ਵਧਿਆ: ਰਾਜਪਾਲ ਕੋਲ ਦਸਤਖਤ ਲਈ ਭੇਜਿਆ, CM ਮਾਨ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ: ਪੰਜਾਬ ਵਿੱਚ ਬੇਅਦਬੀ ਮਾਮਲਿਆਂ ‘ਤੇ ਸਖ਼ਤ ਕਦਮ ਵੱਲ ਇੱਕ ਹੋਰ ਪੜਾਅ ਤੈਅ ਕਰਦਿਆਂ...

ਲੁਧਿਆਣਾ ‘ਚ ਸਵੇਰੇ-ਸਵੇਰੇ ਹੰਗਾਮਾ: ਸੰਜੀਵ ਅਰੋੜਾ ਦੇ ਘਰ ED ਦੀ ਰੇਡ

ਲੁਧਿਆਣਾ: ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚਾਉਂਦਿਆਂ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਕੈਬਨਿਟ ਮੰਤਰੀ ਸੰਜੀਵ...

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

*ਬਟਾਲਾ, 16 ਅਪ੍ਰੈਲ 2026*:ਪੰਜਾਬ ਦੇ ਇਤਿਹਾਸਕ ਸ਼ਹਿਰਾਂ ਵਿੱਚ ਸ਼ਾਮਲ ਬਟਾਲਾ ਦੀ ਕਾਇਆਕਲਪ ਕਰਨ ਲਈ...

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

*ਚੰਡੀਗੜ੍ਹ, 16 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ ‘ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ

ਨਵੀਂ ਦਿੱਲੀ/ਚੰਡੀਗੜ੍ਹ, 16 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਂਸਦ...