ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਯਾਨੀ ਅੱਜ ਆਪਣੀ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਦੇ ਦਫ਼ਤਰ ਦਾ ਚੰਡੀਗੜ੍ਹ ਵਿਖੇ ਉਦਘਾਟਨ ਕੀਤਾ ਸੈਕਟਰ 9 ਡੀ ਸਥਿਤ ਦਫਤਰ ਦਾ ਉਦਘਾਟਨ ਕਰਨ ਲਈ ਕੈਪਟਨ ਖੁਦ ਪਹੁੰਚੇ। ਇਸ ਦੌਰਾਨ ਕੈਪਟਨ ਨੇ ਸਪਸ਼ਟ ਕੀਤਾ ਕਿ ਸੂਬੇ ਦੀਆਂ ਅਗਲੀਆਂ ਵਿਧਾਨ ਸਭਾ ਚੋਣਾਂ ਉਹਨਾਂ ਦੀ ਪਾਰਟੀ ਭਾਜਪਾ ਨਾਲ ਮਿਲ ਕੇ ਲੜੇਗੀ । ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਨੇ ਇਸ ਬਾਰੇ ਅਮਿਤ ਸ਼ਾਹ ਨਾਲ ਗੱਲ ਕੀਤੀ ਹੈ। ਹਾਲਾਂਕਿ ਸੀਟਾਂ ਦਾ ਅਜੇ ਨਿਪਟਾਰਾ ਹੋਣਾ ਬਾਕੀ ਹੈ। ਪੰਜਾਬ ਵਿੱਚ ਅਗਲੇ ਸਾਲ ਫਰਵਰੀ ਤੋਂ ਬਾਅਦ ਚੋਣਾਂ ਹੋਣ ਦੀ ਸੰਭਾਵਨਾ ਹੈ।
ਇਸ ਦੌਰਾਨ ਪ੍ਰੈੱਸ ਕਾਨਫਰੰਸ ਕਰਦਿਆਂ ਕੈਪਟਨ ਨੇ ਕਿਹਾ ਕਿ ਸਾਡਾ ਮਕਸਦ ਪੰਜਾਬ ਵਿਧਾਨ ਸਭਾ ਚੋਣਾਂ ਜਿੱਤਣਾ ਹੈ ਅਤੇ ਅਸੀਂ ਜਿੱਤਾਂਗੇ। ਇਸ ਤੋਂ ਪਹਿਲਾਂ ਉਨ੍ਹਾਂ ਪਾਰਟੀ ਦਫ਼ਤਰ ਦਾ ਉਦਘਾਟਨ ਕਰਨ ਤੋਂ ਪਹਿਲਾਂ ਵਾਹਿਗੁਰੂ ਜੀ ਦਾ ਆਸ਼ੀਰਵਾਦ ਲਿਆ।