ਸੀ.ਐਮ ਚੰਨੀ ਦੀ ਅਗਵਾਈ ‘ਚ ਮੰਤਰੀ ਮੰਡਲ ਦੀ ਮੀਟਿੰਗ ਜਿਸ ਵਿੱਚ ਕਈ ਅਹਿਮ ਮੁੱਦਿਆਂ ਤੇ ਮੰਤਰੀ ਮੰਡਲ ਵੱਲੋਂ ਕਈ ਵੱਡੇ ਫੈਸਲਿਆਂ ਨੂੰ ਹਰੀ ਝੰਡੀ ਦਿੱਤੀ ਗਈ। ਘੜੂੰਆਂ, ਰਾਜਾਸਾਂਸੀ ਅਤੇ ਦੋਰਾਂਗਲਾ ਨੂੰ ਸਬ-ਤਹਿਸੀਲਾਂ ਵਜੋਂ ਅੱਪਗ੍ਰੇਡ ਕਰਨ ਨੂੰ ਹਰੀ ਝੰਡੀ ਦਿੱਤੀ ਗਈ । ਲੋਕਾਂ ਨੂੰ ਉਨ੍ਹਾਂ ਦੀ ਰਿਹਾਇਸ਼ ਨੇੜਲੇ ਖੇਤਰਾਂ ਵਿੱਚ ਸੁਚਾਰੂ ਢੰਗ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਲਈ ਮੰਤਰੀ ਮੰਡਲ ਨੇ ਘੜੂੰਆਂ (ਐਸ.ਏ.ਐਸ. ਨਗਰ), ਰਾਜਾਸਾਂਸੀ (ਅੰਮ੍ਰਿਤਸਰ) ਅਤੇ ਦੋਰਾਂਗਲਾ (ਗੁਰਦਾਸਪੁਰ) ਨੂੰ ਸਬ-ਤਹਿਸੀਲਾਂ ਵਜੋਂ ਅਪਗ੍ਰੇਡ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਘੜੂੰਆਂ ਨੂੰ ਸਬ-ਤਹਿਸੀਲ ਵਜੋਂ ਅਪਗ੍ਰੇਡ ਕੀਤਾ ਜਾਵੇਗਾ ਜਿਸ ਵਿੱਚ ਇੱਕ ਕਾਨੂੰਗੋ ਸਰਕਲ, 11 ਪਟਵਾਰ ਸਰਕਲ ਅਤੇ 36 ਪਿੰਡ ਹੋਣਗੇ, ਦੋਰਾਂਗਲਾ ਵਿੱਚ 2 ਕਾਨੂੰਗੋ ਸਰਕਲ, 16 ਪਟਵਾਰ ਸਰਕਲ ਅਤੇ 94 ਪਿੰਡ ਹੋਣਗੇ, ਜਦਕਿ ਰਾਜਾਸਾਂਸੀ ਵਿੱਚ 3 ਕਾਨੂੰਗੋ ਸਰਕਲ, 18 ਪਟਵਾਰ ਸਰਕਲ ਅਤੇ 4 ਪਿੰਡ ਸ਼ਾਮਲ ਹੋਣਗੇ।