ਸੂਬੇ ਵਿੱਚ ਲੁੱਟ ਖੋਹ ਦੀਆ ਘਟਨਾਵਾਂ ਦਿਨ ਬ ਦਿਨ ਵਧਦੀਆਂ ਜਾ ਰਹੀਆਂ ਹਨ। ਸ਼ਨੀਵਾਰ ਸਵੇਰ ਤਰਨਤਾਰਨ ਵਿਖੇ ਅਜਿਹੀ ਇੱਕ ਘਟਨਾ ਸਾਹਮਣੇ ਆਈ ਹੈ ਜਿਥੇ ਚੋਰਾਂ ਨੇ ਐੱਚ. ਡੀ. ਐੱਫ. ਸੀ. ਬੈਂਕ ਦੀ ਸ਼ਾਖਾ ਨੂੰ ਆਪਣਾ ਨਿਸ਼ਾਨਾ ਬਣਾਇਆ। ਮਿਲੀ ਜਾਣਕਾਰੀ ਅਨੁਸਾਰ ਸਥਾਨਕ ਜੰਡਿਆਲਾ ਰੋਡ ਤਰਨਤਾਰਨ ਵਿਖੇ ਲੁਟੇਰੇ ਪੁਲਸ ਵਰਦੀ ਵਿਚ ਐੱਚ. ਡੀ. ਐੱਫ. ਸੀ. ਬੈਂਕ ਦੀ ਸ਼ਾਖਾ ਵਿੱਚ ਦਾਖਿਲ ਹੋਏ। ਸੂਤਰਾਂ ਅਨੁਸਾਰ ਬੈਂਕ ਵਿਚੋਂ ਲੱਖਾਂ ਰੁਪਏ ਦੀ ਲੁੱਟ ਕੀਤੇ ਜਾਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਦੇ ਉੱਚ ਅਧਿਕਾਰੀ ਬੈਂਕ ਵਿਚ ਪੁੱਜ ਗਏ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਵਲੋਂ ਫ਼ਰਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਸ਼ਹਿਰ ਭਰ ਵਿਚ ਨਾਕਾਬੰਦੀ ਕਰ ਦਿੱਤੀ ਗਈ ਹੈ। ਪੁਲਸ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।