
ਚੰਡੀਗੜ੍ਹ: ਪੰਜਾਬੀ ਫ਼ਿਲਮ ਇੰਡਸਟਰੀ ਤੋਂ ਮਾੜੀ ਖਬਰ ਸਾਹਮਣੇ ਆਈ ਹੈ। ਮਸ਼ਹੂਰ ਅਦਾਕਾਰ ਕਾਕਾ ਕੌਤਕੀ ਦਾ ਦੇਹਾਂਤ ਹੋ ਗਿਆ ਹੈ। ਜਾਣਕਾਰੀ ਮੁਤਾਬਕ ਦਿਲ ਦਾ ਦੌਰਾ ਪੈਣ ਕਾਰਨ ਕਾਕਾ ਕੌਤਕੀ ਦੀ ਮੌਤ ਹੋਈ ਹੈ।ਉਨ੍ਹਾਂ ਦਾ ਅੰਤਿਮ ਸੰਸਕਾਰ ਖਰੜ ਵਿਖੇ ਕੀਤਾ ਜਾਵੇਗਾ। ਉਨ੍ਹਾਂ ਦੀ ਮੌਤ ਨਾਲ ਪੂਰੀ ਪੰਜਾਬੀ ਫ਼ਿਲਮ ਇੰਡਸਟਰੀ ਨੂੰ ਵੱਡਾ ਝਟਕਾ ਲੱਗਾ ਹੈ। ਕਈ ਅਦਾਕਾਰਾਂ ਵੱਲੋ ਉਨ੍ਹਾਂ ਦੇ ਦੇਹਾਂਤ ‘ਤੇ ਸੋਗ ਪ੍ਰਗਟਾਇਆ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਕਾਕਾ ਕੌਤਕੀ ਨੇ ਬਹੁਤ ਸਾਰੀਆਂ ਪੰਜਾਬੀ ਫ਼ਿਲਮਾਂ ‘ਚ ਅਦਾਕਾਰੀ ਕੀਤੀ ਹੈ।