September 8, 2024, 10:36 pm
----------- Advertisement -----------
HomeNewsNational-Internationalਪੰਜਾਬ ਇਨਫੋਟੈਕ ਦੇ ਨਵੇਂ ਚੇਅਰਮੈਨ ਬਣੇ ਐਡਵੋਕੇਟ ਹਰਪ੍ਰੀਤ ਸੰਧੂ

ਪੰਜਾਬ ਇਨਫੋਟੈਕ ਦੇ ਨਵੇਂ ਚੇਅਰਮੈਨ ਬਣੇ ਐਡਵੋਕੇਟ ਹਰਪ੍ਰੀਤ ਸੰਧੂ

Published on

----------- Advertisement -----------

ਪੰਜਾਬ ਸੂਚਨਾ ਤਕਨਾਲੋਜੀ ਅਤੇ ਸੰਚਾਰ ਤਕਨਾਲੋਜੀ ਕਾਰਪੋਰੇਸ਼ਨ ਲਿਮਟਿਡ ਦੇ ਨਵ-ਨਿਯੁਕਤ ਚੇਅਰਮੈਨ ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਨੇ ਅੱਜ ਅਹੁਦੇ ਦਾ ਚਾਰਜ ਸੰਭਾਲਿਆ। ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਐਡਵੋਕੇਟ ਸੰਧੂ ਨੂੰ ਸਿਰੋਪਾਓ ਭੇਂਟ ਕੀਤਾ ਅਤੇ ਉਨ੍ਹਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।ਇਸ ਸਮੇਂ ਉਦਯੋਗ ਭਵਨ ਵਿਖੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਉਦਯੋਗ ਮੰਤਰੀ ਗੁਰਕੀਰਤ ਸਿੰਘ ਅਤੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਅਹੁਦਾ ਸੰਭਾਲਣ ਸਮਾਰੋਹ ਵਿੱਚ ਕੀਤੀ ਸ਼ਿਰਕਤ।

ਐਡਵੋਕੇਟ ਸੰਧੂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਨੇ ਆਸ ਪ੍ਰਗਟਾਈ ਕਿ ਪੰਜਾਬ ਇਨਫੋਟੈਕ ਨਵੇਂ ਚੇਅਰਮੈਨ ਦੀ ਰਹਿਨੁਮਾਈ ਹੇਠ ਨਵੀਆਂ ਉਚਾਈਆਂ ਹਾਸਲ ਕਰੇਗਾ। ਉਨ੍ਹਾਂ ਨਵੇਂ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੰਦਿਆਂ ਐਡਵੋਕੇਟ ਸੰਧੂ ਨੂੰ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।

ਇਸ ਸਮਾਗਮ ਵਿੱਚ ਉੱਘੇ ਵਕੀਲ ਹਰਪ੍ਰੀਤ ਸਿੰਘ ਸੰਧੂ, ਜੋ ਇੱਕ ਲੇਖਕ ਅਤੇ ਨੇਚਰ ਆਰਟਿਸਟ ਵੀ ਹਨ, ਨੇ ਕਿਹਾ ਕਿ ਇਸ ਆਈ.ਟੀ. ਯੁੱਗ ਵਿੱਚ ਤਕਨਾਲੋਜੀ ਸੇਵਾਵਾਂ ਨੂੰ ਦੇਖਦਿਆਂ ਅੱਜ ਸਮੇਂ ਦੀ ਲੋੜ ਹੈ ਕਿ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਅਤੇ ਉਦਯੋਗ ਮੰਤਰੀ ਗੁਰਕੀਰਤ ਸਿੰਘ ਦੇ ਮਾਰਗਦਰਸ਼ਨ ਹੇਠ ਇਹ ਯਕੀਨੀ ਬਣਾਇਆ ਜਾ ਸਕੇ ਕਿ ਆਉਣ ਵਾਲੇ ਦਿਨਾਂ ਵਿੱਚ ਅਸੀਂ ਪੰਜਾਬ ਦੀ ਧਰਤੀ ‘ਤੇ ਆਈ ਟੀ ਉਦਯੋਗ ਨੂੰ ਪ੍ਰਫੁਲਤ ਕਰਨ ਲਈ ਹੋਰ ਉਪਰਾਲੇ ਕਰੀਏ।

ਇਸ ਤੋਂ ਇਲਾਵਾ ਲੋਕਪਾਲ ਪੰਜਾਬ ਜਸਟਿਸ ਵੀ.ਕੇ.ਸ਼ਰਮਾ, ਪ੍ਰਮੁੱਖ ਸਕੱਤਰ ਉਦਯੋਗ, ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਤੇਜਵੀਰ ਸਿੰਘ, ਏਡੀਜੀਪੀ ਜੇਲ੍ਹਾਂ ਪ੍ਰਵੀਨ ਸਿਨਹਾ, ਮੁੱਖ ਕਾਰਜਕਾਰੀ ਅਫ਼ਸਰ (ਸੀਈਓ) ਇਨਵੈਸਟ ਪੰਜਾਬ ਰਜਤ ਅਗਰਵਾਲ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਚਾਰਜ ਸੰਭਾਲਣ ਦੀ ਰਸਮ ਵਿੱਚ ਸ਼ਿਰਕਤ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਵੇਰੇ ਖਾਲੀ ਪੇਟ ਪੀਓ ਜੀਰੇ ਦਾ ਪਾਣੀ, ਮਿਲਗੇ ਇਹ ਫਾਇਦੇ

ਜੀਰਾ ਭਾਰਤੀ ਰਸੋਈ ਵਿੱਚ ਪਾਇਆ ਜਾਣ ਵਾਲਾ ਇੱਕ ਮਹੱਤਵਪੂਰਨ ਮਸਾਲਾ ਹੈ, ਜਿਸ ਦੀ ਵਰਤੋਂ...

ਨਵਾਂਸ਼ਹਿਰ ‘ਚ ਕਾਰ ਨੇ ਈ-ਰਿਕਸ਼ਾ ਨੂੰ ਟੱਕਰ ਮਾਰੀ, 1 ਦੀ ਮੌਤ

ਫਗਵਾੜਾ ਰੋਡ 'ਤੇ ਕਸਬਾ ਬੰਗਾ ਨੇੜੇ ਪਿੰਡ ਭੁੱਟਾ ਮੋੜ ਵਿਖੇ ਇੱਕ ਕਾਰ ਨੇ ਈ-ਰਿਕਸ਼ਾ...

ਪੰਚਕੂਲਾ ‘ਚ ਵੱਡੇ ਪੱਧਰ ‘ਤੇ ਛਾਪੇਮਾਰੀ, 18 ਲੋਕ ਗ੍ਰਿਫਤਾਰ

ਹਰਿਆਣਾ ਪੁਲਿਸ ਨੇ ਅਪਰਾਧੀਆਂ ਦੇ ਖਿਲਾਫ ਆਪਣੀ ਮੁਹਿੰਮ ਤੇਜ਼ ਕਰਦਿਆਂ ਪੰਚਕੂਲਾ 'ਚ ਆਪ੍ਰੇਸ਼ਨ ਇਨਵੈਸ਼ਨ-14...

ਤਰਨਤਾਰਨ ‘ਚ 3 ਲੁਟੇਰੇ ਕਾਬੂ, 2 ਆਈਫੋਨ, 2 ਮੋਟਰਸਾਈਕਲ ਬਰਾਮਦ

ਤਰਨਤਾਰਨ ਪੁਲਿਸ ਨੇ ਸ਼ਹਿਰ ਵਿੱਚ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਤਿੰਨ ਲੁਟੇਰਿਆਂ...

ਬਾਬੇ ਨਾਨਕ ਦੇ ਵਿਆਹ ਪੁਰਬ ਦੀਆਂ ਤਿਆਰੀਆਂ ਮੁਕੰਮਲ ,ਫੁੱਲਾਂ ਨਾਲ ਸਜਾਇਆ ਗਿਆ ਗੁਰਦੁਆਰਾ ਸ੍ਰੀ ਬੇਰ ਸਾਹਿਬ

ਬਾਬੇ ਨਾਨਕ ਦੀ ਨਗਰੀ ਵਜੋਂ ਜਾਣੇ ਜਾਂਦੇ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਨੂੰ ਰੂਹਾਨੀਅਤ ਦੇ...

ਪਹਿਲਵਾਨ ਬਜਰੰਗ ਪੂਨੀਆ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਹਰਿਆਣਾ ਦੇ ਪਹਿਲਵਾਨ ਬਜਰੰਗ ਪੂਨੀਆ ਨੂੰ ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਦੋ ਦਿਨ ਬਾਅਦ...

ਸੋਮਵਾਰ ਤੋਂ ਪੰਜਾਬ ‘ਚ ਡਾਕਟਰਾਂ ਦੀ ਹੜਤਾਲ, ਓਪੀਡੀ ਰਹੇਗੀ ਬੰਦ

ਪੰਜਾਬ ਵਿੱਚ 9 ਸਤੰਬਰ ਤੋਂ ਡਾਕਟਰ ਹੜਤਾਲ ਕਰਨ ਜਾ ਰਹੇ ਹਨ। ਜਿਸ ਕਾਰਨ ਭਲਕੇ...

ਬਠਿੰਡਾ ‘ਚ ਸੜਕ ਹਾਦਸੇ ਦਾ ਸ਼ਿਕਾਰ ਹੋਏ MLA ਗੋਲਡੀ ਕੰਬੋਜ

ਜਲਾਲਾਬਾਦ ਤੋਂ ਵਿਧਾਇਕ ਗੋਲਡੀ ਕੰਬੋਜ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਬਠਿੰਡਾ ਥਰਮਲ...

ਅੰਮ੍ਰਿਤਸਰ ‘ਚ ਆਇਆ ਹੈਰਾਨੀਜਨਕ ਮਾਮਲਾ ਸਾਹਮਣੇ, ਬਰਗਰ ਮੰਗਣ ‘ਤੇ ਚੱਲੀ ਗੋਲੀ

ਅੰਮ੍ਰਿਤਸਰ 'ਚ ਇਕ ਰੈਸਟੋਰੈਂਟ ਦੇ ਮੈਨੇਜਰ ਵੱਲੋਂ ਬਰਗਰ ਮੰਗਣ 'ਤੇ ਗੋਲੀ ਚਲਾਉਣ ਦਾ ਮਾਮਲਾ...