October 9, 2026, 6:13 am
----------- Advertisement -----------
HomeNewsPoliticsਪੰਜਾਬ ਨੂੰ ਇਸ ਮੁਸ਼ਕਲ ਅਤੇ ਚੁਣੌਤੀਪੂਰਨ ਸਮੇਂ 'ਚੋਂ ਕੱਢਣ ਲਈ ਭਾਜਪਾ ਦੇਵੇਗੀ...

ਪੰਜਾਬ ਨੂੰ ਇਸ ਮੁਸ਼ਕਲ ਅਤੇ ਚੁਣੌਤੀਪੂਰਨ ਸਮੇਂ ‘ਚੋਂ ਕੱਢਣ ਲਈ ਭਾਜਪਾ ਦੇਵੇਗੀ ਰੋਡਮੈਪ: ਸ਼ੇਖਾਵਤ

Published on

----------- Advertisement -----------

ਜਲੰਧਰ: ਭਾਰਤੀ ਜਨਤਾ ਪਾਰਟੀ ਪੰਜਾਬ ਦਾ ਲਗਾਤਾਰ ਵਿਸਥਾਰ ਹੋ ਰਿਹਾ ਹੈ। ਵਿਰੋਧੀ ਪਾਰਟੀਆਂ ਦੇ ਆਗੂ ਲਗਾਤਾਰ ਆਪੋ-ਆਪਣੀਆਂ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋ ਰਹੇ ਹਨ। ਇਸੇ ਕੜੀ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਦਿੱਗਜ ਆਗੂਆਂ ਨੇ ਜਲੰਧਰ ਵਿੱਚ ਭਾਜਪਾ ਦਾ ਕਮਲ ਫੜ੍ਹ ਲਿਆ। ਜਲੰਧਰ ‘ਚ ਆਯੋਜਿਤ ਪ੍ਰੋਗਰਾਮ ਦੌਰਾਨ ਕੇਂਦਰੀ ਜਲ ਸ਼ਕਤੀ ਮੰਤਰੀ ਅਤੇ ਸੂਬਾ ਭਾਜਪਾ ਦੇ ਚੋਣ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨੇ ਸਾਰਿਆਂ ਨੂੰ ਭਾਜਪਾ ਦਾ ਸਿਰੋਪਾ ਪਾ ਕੇ ਭਾਜਪਾ ਪਰਿਵਾਰ ‘ਚ ਸ਼ਾਮਲ ਕੀਤਾ। ਜਲੰਧਰ ਪੁੱਜਣ ‘ਤੇ ਜ਼ਿਲ੍ਹਾ ਭਾਜਪਾ ਪ੍ਰਧਾਨ ਸੁਸ਼ੀਲ ਸ਼ਰਮਾ ਨੇ ਆਪਣੀ ਟੀਮ ਦੇ ਅਹੁਦੇਦਾਰਾਂ ਸਮੇਤ ਰਾਸ਼ਟਰੀ ਅਤੇ ਸੂਬਾਈ ਲੀਡਰਸ਼ਿਪ ਦਾ ਸਵਾਗਤ ਕੀਤਾ । ਇਸ ਮੌਕੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਸੰਸਦ ਮੈਂਬਰ ਹੰਸ ਰਾਜ ਹੰਸ, ਸੂਬਾ ਭਾਜਪਾ ਜਨਰਲ ਸਕੱਤਰ ਰਾਜੇਸ਼ ਬਾਗਾ, ਦਿਆਲ ਸਿੰਘ ਸੋਢੀ ਆਦਿ ਵੀ ਹਾਜ਼ਰ ਸਨ।


ਗਜੇਂਦਰ ਸਿੰਘ ਸ਼ੇਖਾਵਤ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਪੰਜਾਬ ਬਹੁਤ ਹੀ ਔਖੇ ਅਤੇ ਚੁਣੌਤੀਪੂਰਨ ਸਮੇਂ ਵਿੱਚੋਂ ਲੰਘ ਰਿਹਾ ਹੈ ਅਤੇ ਭਾਜਪਾ ਸੱਤਾ ਵਿੱਚ ਆਉਣ ’ਤੇ ਸੂਬੇ ਨੂੰ ਇਸ ਵਿੱਚੋਂ ਕੱਢਣ ਲਈ ਵਿਸਥਾਰਤ ਰੋਡਮੈਪ ਦੇਵੇਗੀ। ਸੂਬੇ ਵਿੱਚ ਅਮਨ-ਕਾਨੂੰਨ ਨੂੰ ਯਕੀਨੀ ਬਣਾਉਣਾ ਮੁੱਖ ਮੰਤਰੀ ਅਤੇ ਸੂਬਾ ਸਰਕਾਰ ਦਾ ਮੁੱਢਲਾ ਫਰਜ਼ ਹੈ। ਸਾਰੀ ਪੁਲਿਸ, ਏਜੰਸੀਆਂ ਅਤੇ ਪ੍ਰਸ਼ਾਸਨ ਮੁੱਖ ਮੰਤਰੀ ਦੇ ਅਧੀਨ ਹਨ। ਪਰ ਚੰਨੀ ਨੇ ਸੂਬੇ ਦੀ ਸੁਰੱਖਿਆ ਨੂੰ ਦਾਅ ‘ਤੇ ਲਗਾ ਦਿੱਤਾ ਹੈ। ਚੰਨੀ, ਸਿੱਧੂ ਅਤੇ ਉਨ੍ਹਾਂ ਦੀ ਸਰਕਾਰ ਨੂੰ ਸੂਬੇ ਵਿੱਚ ਫੈਲੀ ਅਰਾਜਕਤਾ ਅਤੇ ਦਹਿਸ਼ਤ ਦੀ ਜ਼ਿੰਮੇਵਾਰੀ ਲੈਣੀ ਪਵੇਗੀ ਅਤੇ ਲੋਕ ਉਨ੍ਹਾਂ ਨੂੰ ਜਵਾਬਦੇਹ ਬਣਾਉਣਗੇ, ਜੋ ਆਪਣੀਆਂ ਅਸਫਲਤਾਵਾਂ ਲਈ ਦੂਜਿਆਂ ਨੂੰ ਜ਼ਿੰਮੇਵਾਰ ਠਹਿਰਾਉਂਦੇ ਹਨ। ਭਾਜਪਾ ਕਿਸੇ ਨੂੰ ਵੀ ਬੜੀ ਮੁਸ਼ਕਲ ਨਾਲ ਹਾਸਲ ਕੀਤੀ ਗਈ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ।


ਸ਼ੇਖਾਵਤ ਨੇ ਕਿਹਾ ਕਿ ਭਾਜਪਾ ਹੀ ਅਜਿਹੀ ਪਾਰਟੀ ਹੈ ਜੋ ਹਮੇਸ਼ਾ ਰਾਸ਼ਟਰੀ ਹਿੱਤਾਂ ਨੂੰ ਪਹਿਲ ਦਿੰਦੀ ਹੈ ਅਤੇ ਦੇਸ਼ ਵਿਰੋਧੀ ਤੱਤਾਂ ਨੂੰ ਕੋਈ ਥਾਂ ਨਹੀਂ ਦਿੰਦੀ। ਸਮਾਜਿਕ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਕਿਸੇ ਵੀ ਕੀਮਤ ‘ਤੇ ਭੰਗ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਆਗੂ ਕੇਂਦਰ ਸਰਕਾਰ ਦੀਆਂ ਨੀਤੀਆਂ ਅਤੇ ਦੇਸ਼ ਹਿੱਤ ਦੀ ਸੋਚ ਤੋਂ ਪ੍ਰਭਾਵਿਤ ਹੋ ਕੇ ਲਗਾਤਾਰ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿਲਜੀਤ ਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ‘ਤੇ ਲਿਖੇ ਮਿਲੇ ਖਾਲਿਸਤਾਨ ਪੱਖੀ ਨਾਅਰੇ, ਪੁਲਿਸ ਜਾਂਚ ‘ਚ ਜੁਟੀ

ਫਿਲੌਰ ਨੇੜੇ ਪੈਂਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ...

ਰਾਜਵੀਰ ਜਵੰਧਾ ਦੀ ਪਹਿਲੀ ਬਰਸੀ ‘ਤੇ ਪਰਿਵਾਰ ਨੇ ਪਾਈ ਭਾਵੁਕ ਪੋਸਟ

ਅੱਜ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਧਾ ਦੀ ਮੌਤ ਨੂੰ ਇੱਕ ਸਾਲ ਹੋ...

ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਹੁੰਚੇਗਾ ਦਿੱਲੀ

ਅੰਤਰਰਾਸ਼ਟਰੀ ਆਲੋਚਨਾ ਦਾ ਸਾਹਮਣਾ ਕਰਨ ਤੋਂ ਬਾਅਦ, ਪਾਕਿਸਤਾਨ ਸਰਕਾਰ ਨੇ 50 ਸਿੱਖ ਸ਼ਰਧਾਲੂਆਂ ਦੇ...

ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼

ਮੋਹਾਲੀ ਦੇ ਜ਼ੀਰਕਪੁਰ ਸਥਿਤ ਪੀਰਮੁਛੱਲਾ ਨੇਚਰ ਪਾਰਕ ਵਿੱਚ ਵੀਰਵਾਰ ਸਵੇਰੇ ਇੱਕ ਵਿਅਕਤੀ ਦੀ ਗਰਦਨ...

ਜੰਮੂ-ਕਸ਼ਮੀਰ ਦੇ ਰਾਮਬਨ ਵਿਚ ਡੂੰਘੀ ਖੱਡ ਵਿਚ ਡਿੱਗੀ ਇਕ SUV, 2 ਦੀ ਮੌਤ

ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿੱਚ ਦੇਰ ਰਾਤ ਇਕ SUV ਸੜਕ ਤੋਂ ਤਿਲਕ ਕੇ ਡੂੰਘੀ...

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਜ਼ਬਰ ਜਨਾਹ ਦਾ ਮਾਮਲਾ ਦਰਜ

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਥਾਣਾ ਸਿਟੀ ਸੁਨਾਮ ਵਿੱਚ...

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, ਮੈਡ ਸੰਧੂ ਕਤਲ ਮਾਮਲੇ ਵਿਚ ਮੁੱਖ ਸ਼ੂਟਰ ਅਹਿਮਦਾਬਾਦ ਤੋਂ ਕਾਬੂ

 ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ...

ਚਾਵਲਾ ਮਾਮਲੇ ਦੀ ਜਾਂਚ ਲਈ SIT ਦਾ ਗਠਨ, ਬਲਤੇਜ ਪੰਨੂ ਨੇ ਮੁੜ ਚੁੱਕੇ SGPC ਪ੍ਰਧਾਨ ਧਾਮੀ ‘ਤੇ ਸਵਾਲ

ਪੰਜਾਬ ਸਰਕਾਰ ਵੱਲੋਂ ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ...

 ਰਾਜੋਆਣਾ ਨੂੰ ਫਾਂਸੀ ਤੋਂ ਰਾਹਤ ਮਿਲੇਗੀ? ਰਹਿਮ ਪਟੀਸ਼ਨ ‘ਤੇ 28 ਨੂੰ ਸੁਣਵਾਈ

ਸੁਪਰੀਮ ਕੋਰਟ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ...