ਲੋਕਾਂ ਨੂੰ 2022 ਵਿੱਚ ਪੰਜਾਬ ਦੀ ਸੇਵਾ ਕਰਦੇ ਰਹਿਣ ਲਈ ਅਤੇ ਕਾਂਗਰਸ ਨੂੰ ਸੱਤਾ ਸੌਂਪਣ ਦੀ ਅਪੀਲ ਕਰਦਿਆਂ ਵੜਿੰਗ ਨੇ ਕਿਹਾ ਕਿ ਪੂਰੀ ਦੁਨੀਆ ਸਾਡੇ ਮੁੱਖ ਮੰਤਰੀ ਦੇ ਦੋ ਮਹੀਨਿਆਂ ਵਿੱਚ ਕੀਤੇ ਕੰਮਾਂ ਦੀ ਗੱਲ ਕਰ ਰਹੀ ਹੈ ਅਤੇ ਸਾਰੀਆਂ ਵਿਰੋਧੀ ਪਾਰਟੀਆਂ ਚਿੰਤਤ ਹਨ ਕਿਉਂਕਿ ਚਰਨਜੀਤ ਸਿੰਘ ਚੰਨੀ ਨੇ ਉਨ੍ਹਾਂ ਕੋਲ ਕਾਂਗਰਸ ਵਿਰੁੱਧ ਉਠਾਉਣ ਲਈ ਕੋਈ ਮੁੱਦਾ ਨਹੀਂ ਛੱਡਿਆ।
ਉਨ੍ਹਾਂ ਕਿਹਾ ਕਿ ਆਮ ਆਦਮੀ ਲਈ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਹੋਵੇ ਜਾਂ ਬਿਜਲੀ ਦੇ ਖਰਚੇ ਘਟਾਉਣ ਅਤੇ ਪੀਪੀਏਜ਼ ‘ਤੇ ਸਖ਼ਤ ਕਾਰਵਾਈ ਹੋਵੇ, ਮੁੱਖ ਮੰਤਰੀ ਨੇ ਸਾਰੇ ਪੰਜਾਬੀਆਂ ਨੂੰ ਇਹਨਾਂ ਮੁੱਦਿਆਂ ਤੇ ਰਾਹਤ ਦਿਵਾਈ ਹੈ। ਵੜਿੰਗ ਨੇ ਕਿਹਾ ਕਿ ਬਾਦਲਾਂ ਵਰਗੇ ਟੈਕਸ ਅਪਰਾਧੀਆਂ ਨੂੰ ਫੜ ਕੇ ਸੂਬਾ ਸਰਕਾਰ ਦੇ ਖਜਾਨੇ ਵਿੱਚ ਵਾਧਾ ਕਰ ਸਕੀਏ, ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਉਦੇਸ਼ ਰੋਜ਼ਾਨਾ ਵਿਭਾਗ ਦੇ ਮਾਲੀਏ ਨੂੰ 1.50 ਕਰੋੜ ਕਰਨਾ ਹੈ ਜੋ ਕਿ ਅੱਜ 1.05 ਕਰੋੜ ਰੋਜ਼ਾਨਾ ਹੈ। ਵੜਿੰਗ ਨੇ ਕਿਹਾ ਕਿ ਵਿਭਾਗ ਨੇ 400, ਜਿਨ੍ਹਾਂ ਵਿੱਚੋ ਕਿ ੭੦ ਬੱਸਾਂ , ਬਾਦਲਾਂ ਸਮੇਤ ਨੂੰ ਜ਼ਬਤ ਕੀਤਾ ਹੈ।