ਪਰਗਟ ਸਿੰਘ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੂੰ ਤਿੱਖੇ ਸਵਾਲ
ਪੁੱਛੇ ਉਹਨਾਂ ਨੇ ਸਵਾਲ ਕਰਦਿਆਂ ਪੁੱਛਿਆ ਕਿ ਸ਼ੀਲਾ ਦੀਕਸ਼ਤ ਅਤੇ ਕੇਜਰੀਵਾਲ ਦੇ ਸਮੇਂ ਵਿੱਚ ਦਿੱਲੀ ਦੀ ਸਿੱਖਿਆ ਦਾ ਕੀ ਮੁਕਾਬਲਾ ਸੀ? ਜੇ ਦਿੱਲੀ ਮਾਡਲ ਇੰਨਾ ਵਧੀਆ ਹੈ ਤਾਂ ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੀ ਗਿਣਤੀ ਘਟ ਕਿਉਂ ਰਹੀ ਹੈ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਵੱਧ ਕਿਉਂ ਰਹੀ ਹੈ? ਦਿੱਲੀ ਦੇ ਸਰਕਾਰੀ ਸਕੂਲਾਂ ਦਾ ਦਸਵੀਂ ਦਾ ਨਤੀਜਾ ਸ਼ੀਲਾ ਦੀਕਸ਼ਿਤ ਦੀ ਸਰਕਾਰ ਨਾਲੋਂ ਮਾੜਾ ਕਿਉਂ ਆਉਂਦਾ ਹੈ?
ਸਿੱਖਿਆ ਮੰਤਰੀ ਨੇ ਪੁੱਛਿਆ ਕਿ ਦਿੱਲੀ ਸਰਕਾਰ ਨੇ ਪਿਛਲੇ 6 ਸਾਲਾਂ ਵਿੱਚ ਕਿੰਨੇ ਨਵੇਂ ਸਰਕਾਰੀ ਸਕੂਲ ਖੋਲ੍ਹੇ ਹਨ ਕਿਉਂਕਿ ਉਹ ਦਿੱਲੀ ਤਾਂ 500 ਨਵੇਂ ਸਰਕਾਰੀ ਖੋਲ੍ਹਣ ਦੀ ਗੱਲ ਕਰਦੇ ਹੁੰਦੇ ਸਨ? ਪੰਜਾਬ ਵਿੱਚ ਸਾਰੇ ਅਧਿਆਪਕਾਂ ਨੂੰ ਪੱਕਾ ਕਰਨ ਦਾ ਵਾਅਦਾ ਕਰਨ ਵਾਲੇ ਕੇਜਰੀਵਾਲ ਦੱਸਣਗੇ ਕਿ ਦਿੱਲੀ ਵਿੱਚ 22 ਹਜ਼ਾਰ ਤੋਂ ਵੱਧ ਗੈਸਟ ਫੈਕਲਟੀ ਅਧਿਆਪਕਾਂ ਨੂੰ ਕਦੋਂ ਪੱਕਾ ਕਰਨਗੇ? ਦਿੱਲੀ ਦੇ ਸਕੂਲਾਂ ਵਿੱਚ ਅਧਿਆਪਕਾਂ ਦੀਆਂ 42 ਫੀਸਦੀ ਪੱਕੀਆਂ ਪੋਸਟਾਂ ਕਿਉਂ ਖਾਲੀ ਹਨ? ਦਿੱਲੀ ਦੇ ਸਕੂਲਾਂ ਵਿੱਚ ਬੱਚਿਆਂ ਅਤੇ ਅਧਿਆਪਕਾਂ ਦਾ ਅਨੁਪਾਤ (35:1) ਇੰਨਾ ਘੱਟ ਕਿਉਂ ਹੈ? ਦਿੱਲੀ ਵਿੱਚ ਜਦੋਂ ਆਪ ਸਰਕਾਰ ਬਣੀ ਹੈ, ਉਸ ਨੇ ਇੱਕ ਵੀ ਨਵਾਂ ਅਧਿਆਪਕ ਕਿਉਂ ਭਰਤੀ ਨਹੀਂ ਕੀਤਾ? ਦਿੱਲੀ ਨੇ ਕਿੰਨੇ ਸਰਵ ਸਿੱਖਿਆ ਅਭਿਆਨ ਵਾਲੇ ਅਧਿਆਪਕ ਪੱਕੇ ਕੀਤੇ ਹਨ? ਦਿੱਲੀ ਦੇ 1060 ਵਿੱਚੋਂ 760 ਸਕੂਲਾਂ ਵਿੱਚ ਪ੍ਰਿੰਸੀਪਲ ਦੀਆਂ ਅਸਾਮੀਆਂ ਕਿਉਂ ਖਾਲੀ ਹਨ? ਦਿੱਲੀ ਦੇ 1844 ਸਕੂਲਾਂ ਵਿੱਚੋਂ 479 ਵਾਈਸ ਪ੍ਰਿੰਸੀਪਲ ਦੀਆਂ ਅਸਾਮੀਆਂ ਕਿਉਂ ਖਾਲੀ ਹਨ? ਦਿੱਲੀ ਦੇ ਸਕੂਲਾਂ ਵਿੱਚ 41 ਫੀਸਦੀ ਨਾਨ ਟੀਚਿੰਗ ਸਟਾਫ਼ ਦੀਆਂ ਆਸਾਮੀਆਂ ਖਾਲੀ ਹਨ ? ਦਿੱਲੀ ਦੀ ਆਨਲਾਈਨ ਤਬਾਦਲਾ ਨੀਤੀ ਕੀ ਹੈ ਅਤੇ ਉਸ ਦੇ ਅਧੀਨ ਕਿੰਨੇ ਅਧਿਆਪਕਾਂ ਨੇ ਫਾਇਦਾ ਲਿਆ ਹੈ? ਦਸ ਦਇਏ ਕਿ ਕੱਲ ਦਿੱਲੀ ਮੁੱਖ ਮੰਤਰੀ ਪੰਜਾਬ ਦੇ ਇੱਕ ਦਿਨਾਂ ਦੌਰਾ ਕਰਨਗੇ|