ਮਨੀ ਲਾਂਡਰਿੰਗ ਮਾਮਲੇ ‘ਚ ਈ. ਡੀ. ਵੱਲੋਂ ਗ੍ਰਿਫ਼ਤਾਰ ਕੀਤੇ ਗਏ ਕਾਂਗਰਸੀ ਆਗੂ ਸੁਖਪਾਲ ਖਹਿਰਾ ਦੀ ਅੱਜ ਮੋਹਾਲੀ ਅਦਾਲਤ ‘ਚ ਪੇਸ਼ੀ ਹੋਈ।ਜਿੱਥੇ ਉਨਾ ਦੀ ਮੋਹਾਲੀ ਦੀ ਅਦਾਲਤ ਵੱਲੋਂ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਗਈ। । ਈ. ਡੀ. ਵੱਲੋਂ ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਦਾ 7 ਦਿਨਾਂ ਦਾ ਰਿਮਾਂਡ ਹਾਸਲ ਕੀਤਾ ਗਿਆ ਸੀ ਅਤੇ ਇਸ ਤੋਂ ਬਾਅਦ ਉਨ੍ਹਾਂ ਨੂੰ ਨਿਆਇਕ ਹਿਰਾਸਤ ‘ਚ ਜੇਲ੍ਹ ਭੇਜ ਦਿੱਤਾ ਗਿਆ ਸੀ।
ਦੱਸਣਯੋਗ ਹੈ ਕਿ ਖਹਿਰਾ ਦੀ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਈ. ਡੀ. ਨੂੰ ਨੋਟਿਸ ਜਾਰੀ ਕੀਤਾ ਗਿਆ ਸੀ। ਖਹਿਰਾ ਨੇ ਗ੍ਰਿਫ਼ਤਾਰੀ ਨੂੰ ਹਾਈਕੋਰਟ ‘ਚ ਚੁਣੌਤੀ ਦਿੱਤੀ ਸੀ। ਹੁਣ ਹਾਈਕੋਰਟ ਨੇ ਈ. ਡੀ. ਤੋਂ ਖਹਿਰਾ ਦੀ ਗ੍ਰਿਫ਼ਤਾਰੀ ਕਰਨ ਦੀ ਲੋੜ ਬਾਰੇ ਪੁੱਛਿਆ ਹੈ। ਹਾਈਕੋਰਟ ‘ਚ ਖਹਿਰਾ ਨੇ ਦਲੀਲ ਦਿੱਤੀ ਸੀ ਕਿ ਈ. ਡੀ. ਨੇ ਜਦੋਂ ਵੀ ਉਨ੍ਹਾਂ ਨੂੰ ਪੁੱਛਗਿੱਛ ਲਈ ਬੁਲਾਇਆ, ਉਹ ਉੱਥੇ ਗਏ। ਜਦੋਂ ਉਹ 11ਵੀਂ ਵਾਰ ਪੇਸ਼ ਹੋਣ ਗਏ ਤਾਂ ਉਨ੍ਹਾਂ ਨੂੰ ਚੰਡੀਗੜ੍ਹ ‘ਚ ਗ੍ਰਿਫ਼ਤਾਰ ਕਰ ਲਿਆ ਗਿਆ।